ਮਨੁੱਖੀ ਸਿਹਤ ਲਈ ਕੋਵਿਡ-19 ਵੈਕਸੀਨ ਪੂਰੀ ਤਰਾਂ ਸੁਰੱਖਿਅਤ, 814 ਸਿਹਤ ਕਰਮੀਆਂ ਦਾ ਹੋਇਆ ਟੀਕਾਕਰਨ -ਸਿਵਲ ਸਰਜਨ
ਗੁਰਦਾਸਪੁਰ, 24 ਜਨਵਰੀ ( ਅਸ਼ਵਨੀ ) :- ਡਾ.ਵਰਿੰਦਰ ਜਗਤ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲੇ ਅੰਦਰ ਕੋਵਿਡ-19 ਵੈਕਸੀਨ ਦੇ ਪਹਿਲੇ ਪੜਾਅ ਵਿਚ ਸਿਹਤ ਕਰਮੀਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ ਤੇ 23 ਜਨਵਰੀ ਤਕ 814 ਸਿਹਤ ਕਰਮੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਉਨਾਂ ਅੱਗੇ ਦੱਸਿਆ ਕਿ ਮਨੁੱਖੀ ਸਿਹਤ ਲਈ ਕੋਵਿਡ-19 ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਤੇ ਲੋਕਾਂ ਨੂੰ ਕਿਸੇ ਅਫਵਾਹ ਵਿਚ ਨਹੀਂ ਆਉਣਾ ਚਾਹੀਦਾ ਹੈ। ਇਸ ਮੌਕੇ ਡਾ. ਅਰਵਿੰਦ ਮਨਚੰਦਾ ਜ਼ਿਲਾ ਟੀਕਕਰਨ ਅਫਸਰ ਵੀ ਮੋਜੂਦ ਸਨ।ਉਨਾਂ ਅੱਗੇ ਦੱਸਿਆ ਕਿ ਜ਼ਿਲੇ ਅੰਦਰ 318771 ਸ਼ੱਕੀ ਮਰੀਜਾਂ ਦੀ ਸੈਂਪਲਿੰਗ ਕੀਤੀ ਗਈ, ਜਿਸ ਵਿਚੋਂ 310026 ਨੈਗਟਿਵ, 4206 ਪੋਜਟਿਵ ਮਰੀਜ਼ (ਆਰ.ਟੀ.ਪੀ.ਸੀ.ਆਰ), 1121 ਪੋਜ਼ਟਿਵ ਮਰੀਜ, ਜਿਨਾਂ ਦੀ ਦੂਸਰੇ ਜ਼ਿਲਿਆਂ ਵਿਚ ਟੈਸਟਿੰਗ ਹੋਈ ਹੈ, 94 ਟਰੂਨੈਟ ਰਾਹੀ ਟੈਸਟ ਕੀਤੇ ਪੋਜਟਿਵ ਮਰੀਜ , 2723 ਐਂਟੀਜਨ ਟੈਸਟ ਰਾਹੀਂ ਵਿਅਕਤੀਆਂ ਦੀ ਰਿਪੋਰਟ ਪੋਜ਼ਟਿਵ ਆਈ ਹੈ ਤੇ ਕੁਲ 8144 ਪੋਜ਼ਟਿਵ ਮਰੀਜ਼ ਹਨ ਅਤੇ 1722 ਸੈਂਪਲਿੰਗ ਦੀ ਰਿਪੋਰਟ ਪੈਡਿੰਗ ਹੈ। ਉਨਾਂ ਅੱਗੇ ਦੱਸਿਆ ਕਿ 28 ਪੀੜਤ ਹੋਰ ਜ਼ਿਲਿ੍ਹਆਂ ਵਿਚ ਅਤੇ ਤਿੱਬੜੀ ਕੈਂਟ ਵਿਖੇ 01 ਪੀੜਤ ਦਾਖਲ ਹੈ। 56 ਪੀੜਤ ਜੋ ਅਸਮੋਟੋਮੈਟਿਕ / ਹਲਕੇ ਲੱਛਣ ਨੂੰ ਘਰ ਏਕਾਂਤਵਾਸ ਕੀਤਾ ਗਿਆ ਹੈ। ਕੋਰੋਨਾ ਵਾਇਰਸ ਨਾਲ ਪੀੜਤ 7791 ਵਿਅਕਤੀਆਂ ਨੇ ਫ਼ਤਿਹ ਹਾਸਿਲ ਕਰ ਲਈ ਹੈ, ਇਨਾਂ ਵਿਚ 7748 ਪੀੜਤ ਠੀਕ ਹੋਏ ਹਨ ਅਤੇ 43 ਪੀੜਤਾਂ ਨੂੰ ਡਿਸਚਾਰਜ ਕਰਕੇ ਹੋਮ ਏਕਾਂਤਵਾਸ ਕੀਤਾ ਗਿਆ ਹੈ। ਐਕਟਿਵ ਕੇਸ 85 ਹਨ। ਜਿਲੇ ਅੰਦਰ ਕੁਲ 268 ਮੌਤਾਂ ਹੋਈਆਂ ਹਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp