ਨਵੀਂ ਦਿੱਲੀ: ਉਤਰ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿੱਚ ਸਪਲਾਈ ਅਧਿਕਾਰੀਆਂ ਨੂੰ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਡੀਜ਼ਲ ਨਾ ਦੇਣ ਲਈ ਕਿਹਾ ਹੈ। ਦੇਸ਼ ਭਰ ਤੋਂ ਹਜ਼ਾਰਾਂ ਕਿਸਾਨ ਦਿੱਲੀ ਦੀਆਂ ਹੱਦਾ ਤੇ ਬੈਠੇ ਆਪਣੇ ਕਿਸਾਨ ਭਰਾਵਾਂ ਦੇ ਨਾਲ ਸ਼ਾਮਲ ਹੋਣ ਦੀ ਯੋਜਨਾ ਬਣਾ ਰਹੇ ਹਨ। ਕੱਲ੍ਹ ਨੂੰ ਕਿਸਾਨਾਂ ਨੇ ਦਿੱਲੀ ਵਿੱਚ ਟਰੈਕਟਰ ਪਰੇਡ ਕਰਨੀ ਹੈ।
ਮੀਡੀਆ ਰਿਪੋਰਟਾਂ ਮੁਤਾਬਿਕ ਇਹ ਵੀ ਪਤਾ ਲੱਗਾ ਹੈ ਕਿ ਜਿਵੇਂ ਹੀ ਉੱਤਰ ਪ੍ਰਦੇਸ਼ ਸਰਕਾਰ ਦੇ ਫੈਸਲੇ ਦੀ ਖ਼ਬਰ ਫੈਲੀ, ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰਾਂ ਅਤੇ ਕਸਬਿਆਂ ਵਿੱਚ ਸੜਕਾਂ ਜਾਮ ਕਰ ਦੇਣ ਉਹ ਜਿੱਥੇ ਕਿਤੇ ਵੀ ਮੌਜੂਦ ਹਨ।
ਉਧਰ ਇਸ ਖ਼ਬਰ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵਿੱਟ ਕੀਤਾ ਹੈ। ਕੈਪਟਨ ਅਮਰਿੰਦਰ ਨੇ ਯੂਪੀ ਸਰਕਾਰ ਦੀ ਅਲੋਚਨਾ ਕਰਦੇ ਹੋਏ ਕਿਹਾ, “ਸਾਡੀ ਸਰਕਾਰ ਯੂਪੀ ਸਰਕਾਰ ਵਲੋਂ ਅਧਿਕਾਰੀਆਂ ਨੂੰ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਡੀਜ਼ਲ ਦੀ ਸਪਲਾਈ ਰੋਕਣ ਦੀਆਂ ਰਿਪੋਰਟਾਂ ਦੀ ਸਖਤ ਨਿਖੇਧੀ ਕਰਦੀ ਹੈ। ਅਜਿਹੀਆਂ ਦਮਨਕਾਰੀ ਅਤੇ ਡਰਾਉਣੀ ਚਾਲਾਂ ਲੋਕਾਂ ਦੇ ਸੰਕਲਪ ਨੂੰ ਹੀ ਮਜ਼ਬੂਤ ਕਰਨਗੀਆਂ।.
।”
EDITOR
CANADIAN DOABA TIMES
Email: editor@doabatimes.com
Mob:. 98146-40032 whtsapp