ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸਕੈਡੰਰੀ, ਸਕੂਲ (ਕੇ.ਐਫ.ਸੀ), ਪਠਾਨਕੋਟ ਵਿਖੇ ਮਨਾਇਆ ਗਿਆ
ਪਠਾਨਕੋਟ, 25 ਜਨਵਰੀ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) – ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸਾ ਦੀ ਪਾਲਣਾ ਕਰਦੇ ਹੋਏ ਅਤੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ ਕਮ- ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਸ੍ਰੀ ਕੰਵਲਜੀਤ ਸਿੰਘ ਬਾਜਵਾ, ਜੀਆਂ ਦੀ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਵਲੋ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ, (ਕੇ.ਐਫ.ਸੀ) ਪਠਾਨਕੋਟ ਅਤੇ ਆਰੀਆ ਸੀਨੀਅਰ ਸਕੈਡੰਰੀ ਸਕੂਲ, ਪਠਾਨਕੋਟ ਵਿਖੇ ਰਾਸਟਰੀ ਵੋਟਰ ਦਿਵਸ ਮਨਾਇਆ ਗਿਆ।
ਇਸ ਮੋਕੇ ਤੇ ਸ਼੍ਰੀ ਜਤਿੰਦਰਪਾਲ ਸਿੰਘ, ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਵਲੋਂ ਰਾਸਟਰੀ ਵੋਟਰ ਦਿਵਸ ਦੇ ਮਹੱਤਵ/ਮੋਲਿਕ ਅਧਿਕਾਰਾਂ ਬਾਰੇ ਬੱਚਿਆ ਨੂੰ ਦੱਸਿਆ ਗਿਆ ਅਤੇ ਨਾਲ ਹੀ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਸਕੀਮਾ ਦੇ ਬਾਰੇ ਵਿਸਥਾਰਪੁਰਵਕ ਦੱਸਿਆ ਗਿਆ ਅਤੇ ਨਾਲ ਹੀ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਹਰ ਤਰ੍ਹਾ ਦੀ ਕਾਨੂੰਨੀ ਸਲਾਹ ਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ ਅਤੇ ਕਿਸੇ ਵੀ ਤਰ੍ਹਾ ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ੍ਰੀ ਨੰਬਰ ਜਾਂ ਜਿਲਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੇ ਦਫਤਰ ਨੰ. 0186-2345370 ਡਾਇਲ ਕਰੋ ਜਾਂ ਦਫ਼ਤਰ ਦੀ ਈ-ਮੇਲ ਤੇ ਸੰਪਰਕ ਕਰ ਸਕਦੇ ਹੋ ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp