ਜਾਗਰੂਕ ਵੋਟਰ ਨਾਲ ਹੀ ਹੁੰਦਾ ਹੈ ਮਜ਼ਬੂਤ ਲੋਕਤੰਤਰ ਦਾ ਨਿਰਮਾਣ : ਅਪਨੀਤ ਰਿਆਤ
ਰਾਸ਼ਟਰੀ ਵੋਟਰ ਦਿਵਸ ’ਤੇ ਡੀ.ਏ.ਵੀ. ਕਾਲਜ ’ਚ ਕਰਵਾਇਆ ਗਿਆ
ਜ਼ਿਲ੍ਹਾ ਪੱਧਰੀ ਸਮਾਰੋਹਜ਼ਿਲ੍ਹਾ ਚੋਣ ਅਫ਼ਸਰ ਨੇ ਵਿਸ਼ੇਸ਼ ਭੂਮਿਕਾ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ ਵੋਟਰ ਜਾਗਰੂਕਤਾ ਵੈਨ ਨੂੰ ਵੀ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਹੁਸ਼ਿਆਰਪੁਰ, 25 ਜਨਵਰੀ (ਆਦੇਸ਼, ਕਰਨ ਲਾਖਾ) :- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਟਰੀ ਵੋਟਰ ਦਿਵਸ ’ਤੇ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਵਿਚ ਜ਼ਿਲ੍ਹਾ ਪੱਧਰੀ ਸਮਾਰੋਹ ਆਯੋਜਿਤ ਕੀਤਾ ਗਿਆ। ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਸ਼ਿਰਕਤ ਕੀਤੀ। ਸ਼ਮ੍ਹਾ ਰੌਸ਼ਨ ਕਰਕੇ ਉਨ੍ਹਾਂ ਸਮਾਰੋਹ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਜਾਗਰੂਕ ਵੋਟਰ ਨਾਲ ਹੀ ਮਜ਼ਬੂਤ ਲੋਕਤੰਤਰ ਦਾ ਨਿਰਮਾਣ ਹੁੰਦਾ ਹੈ। ਸਭ ਤੋਂ ਪਹਿਲਾਂ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ ਹੈ, ਇਸ ਲਈ ਜੇਕਰ ਕਿਸੇ ਨੇ ਵੋਟ ਨਹੀਂ ਬਣਵਾਈ ਤਾਂ ਉਹ ਪਹਿਲ ਦੇ ਆਧਾਰ ’ਤੇ ਆਪਣੀ ਵੋਟ ਬਣਵਾਏ।
ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੂੰ ਵੋਟ ਬਣਵਾਉਣ ਅਤੇ ਉਸ ਦਾ ਸਹੀ ਪ੍ਰਯੋਗ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ ਹਰ ਉਸ ਅਧਿਕਾਰੀ ਤੇ ਕਰਮਚਾਰੀ ਨੂੰ ਸਮਰਪਿਤ ਹੈ, ਜੋ ਕਿ ਚੋਣ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਪਣਾ ਅਹਿਮ ਯੋਗਦਾਨ ਦਿੰਦੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਪੀ.ਡਬਲਯੂ.ਡੀ. ਵੋਟਰਾਂ ’ਤੇ ਵਿਸ਼ੇਸ਼ ਫੋਕਸ ਕੀਤਾ ਗਿਆ ਹੈ ਅਤੇ ਹਰ ਪੋÇਲੰਗ ਬੂਥ ’ਤੇ ਇਸ ਦੇ ਲਈ ਜ਼ਰੂਰੀ ਸੁਵਿਧਾਵਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਮੌਕੇ ’ਤੇ ਐਸ.ਡੀ.ਐਮ. ਗੜ੍ਹਸ਼ੰਕਰ ਹਰਬੰਸ ਸਿੰਘ ਨੂੰ ਬੈਸਟ ਈ.ਆਰ.ਓ., ਰਾਜੇਸ਼ ਕੁਮਾਰ ਨੂੰ ਬੈਸਟ ਨੋਡਲ ਅਫ਼ਸਰ ਤੇ ਨਰੇਸ਼ ਕੁਮਾਰ ਨੂੰ ਬੈਸਟ ਬੀ.ਐਲ.ਓ ਘੋਸ਼ਿਤ ਕਰ ਕੇ ਸਨਮਾਨਿਤ ਕੀਤਾ।ਜ਼ਿਲ੍ਹਾ ਚੋਣ ਅਫ਼ਸਰ ਨੇ ਸਮਾਰੋਹ ਵਿੱਚ ਭਾਰਤੀ ਚੋਣ ਕਮਿਸ਼ਨ ਵਲੋਂ ਨਿਰਧਾਰਤ ਸਹੁੰ ਪੱਤਰ ਅਨੁਸਾਰ ਸਹੁੰ ਵੀ ਚੁਕਾਈ ਗਈ।
ਅਪਨੀਤ ਰਿਆਤ ਨੇ ਇਸ ਦੌਰਾਨ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਈ-ਈ.ਪੀ.ਆਈ.ਸੀ. ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜਿਹੜੇ ਵੋਟਰਾਂ ਨੇ ਸਰਸਰੀ ਸੁਧਾਈ 2021 ਦੌਰਾਨ ਯੂਨਿਕ ਮੋਬਾਇਲ ਨੰਬਰ ਦਰਜ ਕਰਵਾਇਆ ਹੈ, ਉਹ ਆਪਣਾ ਈ-ਈ.ਪੀ.ਆਈ.ਸੀ. ਵੋਟਰ ਕਾਰਡ ਡਾਊਨਲੋਡ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 31 ਜਨਵਰੀ ਤੱਕ ਕੇਵਲ ਨਵੇਂ ਵੋਟਰ ਆਪਣਾ ਕਾਰਡ ਡਾਊਨਲੋਡ ਕਰ ਸਕਦੇ ਹਨ। ਸਮਾਗਮ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਮੂਹਿਕ ਗੀਤ ਅਤੇ ਨਾਟਕ ਰਾਹੀਂ ਲੋਕਾਂ ਨੂੰ ਵੋਟ ਬਣਾਉਣ ਅਤੇ ਇਸ ਦਾ ਪ੍ਰਯੋਗ ਕਰਨ ਲਈ ਜਾਗਰੂਕ ਕੀਤਾ। ਇਸ ਤੋਂ ਪਹਿਲਾਂ ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ।ਇਸ ਮੌਕੇ ਜ਼ਿਲ੍ਹਾ ਸਵੀਪ ਆਈਕਨ ਮਾਧੂਰੀ ਏ. ਸਿੰਘ, ਪੀ.ਡਬਲਯੂ.ਡੀ. ਆਈਕਨ ਇੰਦਰਜੀਤ ਨੰਦਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ, ਚੋਣ ਤਹਿਸੀਲਦਾਰ ਹਰਮਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ, ਪ੍ਰਿੰਸੀਪਲ ਰਜਨੀਸ਼ ਖੰਨਾ, ਪ੍ਰਿੰਸੀਪਲ ਰਚਨਾ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ, ਡਿਪਟੀ ਡੀ.ਈ.ਓ. ਰਾਕੇਸ਼ ਕੁਮਾਰ, ਪ੍ਰਿੰਸੀਪਲ ਸ਼ੈਲੇਂਦਰ ਠਾਕੁਰ, ਲੈਕਚਰਾਰ ਸੰਦੀਪ ਸੂਦ, ਅੰਕੁਸ਼ ਸ਼ਰਮਾ, ਚੰਦਰ ਪ੍ਰਕਾਸ਼ ਸੈਣੀ, ਪ੍ਰੋ: ਅਨਿਲ ਕੁਮਾਰ, ਸੁਖਦੇਵ ਸਿੰਘ, ਦੀਪਕ ਕੁਮਾਰ, ਹਰਪ੍ਰੀਤ ਕੌਰ, ਰਾਜਨ ਮੌਂਗਾ, ਪ੍ਰਦੀਪ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੌਜਵਾਨ ਵੋਟਰ ਵੀ ਮੌਜੂਦ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp