ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ-ਸ੍ਰੀ ਸੁੰਦਰ ਸਾਮ ਅਰੋੜਾ
ਕਿਹਾ, ਸਾਡੇ ਸੰਵਿਧਾਨ ਨੇ ਧਰਮਾਂ, ਜਾਤਾਂ, ਸੱਭਿਆਚਾਰਾਂ ਵਿੱਚ ਵੰਡੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋਇਆ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਰੋਹ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ (ਪਠਾਨਕੋਟ) ਦੀ ਗਰਾਊਂਡ ਵਿਖੇ ਮਨਾਇਆ ਗਿਆ
ਪਠਾਨਕੋਟ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਸੰਵਿਧਾਨ ਨੇ ਧਰਮਾਂ, ਜਾਤਾਂ, ਸੱਭਿਆਚਾਰਾਂ ਵਿੱਚ ਵੰਡੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਕੇ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਬਰਾਬਰਤਾ ਦਾ ਅਧਿਕਾਰ ਦਿੱਤਾ ਹੈ। ਸਾਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦੇ ਨਾਲ-ਨਾਲ ਇਮਾਨਦਾਰੀ ਨਾਲ ਆਪਣੇ ਕੰਮ ਦੇ ਪ੍ਰਤੀ ਵਫ਼ਾਦਾਰ ਹੋਣਾ ਚਾਹੀਦਾ ਹੈ ।
ਇਹ ਪ੍ਰਗਟਾਵਾ ਸ੍ਰੀ ਸੁੰਦਰ ਸਾਮ ਅਰੋੜਾ ਕੈਬਨਿਟ ਮੰਤਰੀ ਉਦਯੋਗ ਤੇ ਵਣਜ ਪੰਜਾਬ ਸਰਕਾਰ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ (ਪਠਾਨਕੋਟ) ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਇਸ ਸਮਾਗਮ ਵਿੱਚ ਸਰਵਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ, ਗੁਲਨੀਤ ਸਿੰਘ ਖੁਰਾਨਾ ਐਸ.ਐਸ.ਪੀ. ਪਠਾਨਕੋਟ, ਕੰਵਲਜੀਤ ਸਿੰਘ ਬਾਜਵਾ ਜਿਲ੍ਹਾ ਤੇ ਸੈਸਨ ਜੱਜ ਪਠਾਨਕੋਟ, ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ, ਅਨਿਲ ਦਾਰਾ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ, ਸੰਜੀਵ ਬੈਂਸ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ, ਸਾਬਕਾ ਮੰਤਰੀ ਰਮਨ ਭੱਲਾ, ਅਵਤਾਰ ਸਿੰਘ ਕਲੇਰ ਚੇਅਰਮੈਨ ਵਿਕਾਸ ਖੇਤੀ ਬੈਂਕ, ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ(ਜ), ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ ,ਅਸੀਸ ਵਿੱਜ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ, ਵਰਿੰਦਰ ਪਰਾਸਰ ਜਿਲ੍ਹਾ ਸਿੱਖਿਆ ਅਧਿਕਾਰੀ, ਬਲਦੇਵ ਰਾਜ ਜਿਲ੍ਹਾ ਸਿੱਖਿਆ ਅਧਿਕਾਰੀ, ਸੰਜੀਵ ਤਿਵਾੜੀ ਵਣ ਮੰਡਲ ਅਫਸ਼ਰ ਪਠਾਨਕੋਟ, ਦਵਿੰਦਰ ਸਿੰਘ ਦਰਸੀ, ਰਾਕੇਸ ਬੱਬਲੀ, ਕਾਰਤਿਕ, ਰੋਹਿਤ ਸਰਨਾ ਅਤੇ ਪਾਰਟੀ ਕਾਰਜਕਰਤਾ ਅਤੇ ਆਹੁਦੇਦਾਰ ਹਾਜ਼ਰ ਸਨ।
ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮਹਿਮਾਨ ਸ੍ਰੀ ਸੁੰਦਰ ਸਾਮ ਅਰੋੜਾ ਕੈਬਨਿਟ ਮੰਤਰੀ ਉਦਯੋਗ ਤੇ ਵਣਜ ਪੰਜਾਬ ਸਰਕਾਰ ਨੇ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਸ਼ਹੀਦਾਂ/ਆਜ਼ਾਦੀ ਘੁਲਾਟੀਆਂ ਵੱਲੋਂ ਭਾਰਤ ਦੇ ਭਵਿੱਖ ਦੇ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ ਉੱਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਰ ਖੇਤਰ ਵਿੱਚ ਅਵਲ ਰਹਿ ਕੇ ਮੱਲਾਂ ਮਾਰੀਆਂ ਹਨ ਤੇ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ 80 ਫੀਸਦੀ ਯੋਗਦਾਨ ਪੰਜਾਬੀਆਂ ਦਾ ਰਿਹਾ ਹੈ ਤੇ ਇਨ੍ਹਾਂ ਮਹਾਨ ਸ਼ਹੀਦਾਂ ਸਦਕਾ ਹੀ ਅਸੀਂ ਆਜ਼ਾਦ ਫਿਜ਼ਾ ਵਿੱਚ ਜਿੰਦਗੀ ਬਤੀਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬੀ ਕਿਸਾਨ ਆਪਣੀ ਮਿਹਨਤ ਸਦਕਾ ਦੇਸ਼ ਦਾ ਢਿੱਡ ਭਰਨ ਵਿੱਚ ਮੋਹਰੀ ਹਨ।
ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਗਣਤੰਤਰਤਾ ਦਿਵਸ ਸਮਾਗਮ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਜਾ ਰਿਹਾ ਹੈ ਤੇ ਮੈਂ ਅੱਜ ਕੋਰੋਨਾ ਮਹਾਂਮਾਰੀ ਦੋਰਾਨ ਅਪਣੀਆਂ ਸੇਵਾਵਾਂ ਦੇਣ ਵਾਲੇ ਹੈਲਥ ਵਰਕਰਾਂ ਅਤੇ ਮੈਡੀਕਲ ਸਟਾਫ ਨਾਲ ਫਰੰਟਲਾਈਨ ਵਰਕਰਾਂ ਨੂੰ ਵੀ ਸਲਾਮ ਕਰਦਾ ਹਾਂ ਜਿਨ੍ਹਾ ਨੇ ਇਸ ਮਹਾਂਮਾਰੀ ਖਿਲਾਫ ਅਗਲੀ ਕਤਾਰ ਵਿੱਚ ਹੋ ਕੇ ਲੜਾਈ ਲੜੀ।
ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਮੁੱਖ ਮਹਿਮਾਨ ਸ੍ਰੀ ਸੁੰਦਰ ਸਾਮ ਅਰੋੜਾ ਕੈਬਨਿਟ ਮੰਤਰੀ ਉਦਯੋਗ ਤੇ ਵਣਜ ਪੰਜਾਬ ਸਰਕਾਰ ਨੇ ਸ਼ਾਨਦਾਰ ਪਰੇਡ ਦਾ ਨਿਰੀਖਣ ਕੀਤਾ ਅਤੇ ਪੰਜਾਬ ਪੁਲਿਸ, ਹੋਮ ਗਾਰਡਜ਼ ਅਤੇ ਐਨ.ਸੀ.ਸੀ. ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ ਜਿਵੇਂ ਕਿ ਵਣ ਵਿਭਾਗ, ਖੇਤੀ ਬਾੜੀ ਵਿਭਾਗ , ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਵੱਲੋਂ ਝਾਕੀਆਂ ਪੇਸ਼ ਕੀਤੀਆਂ ਗਈਆਂ ਅਤੇ ਆਰਮੀ ਵੱਲੋਂ ਬੈਂਡ ਵੱਲੋਂ ਵੀ ਪ੍ਰੇਡ ਵਿੱਚ ਸਿਰਕਤ ਕੀਤੀ ਗਈ। ਇਸ ਦੌਰਾਨ ਜਿਲ੍ਹਾ ਪ੍ਰਸਾਸਨ ਵੱਲੋਂ ਕਰੋਨਾ ਯੋਧਿਆਂ ਨੂੰ ਪ੍ਰਸੰਸਾਂ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ।
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
EDITOR
CANADIAN DOABA TIMES
Email: editor@doabatimes.com
Mob:. 98146-40032 whtsapp