-ਮੁਫ਼ਤ ਉਰਦੂ ਆਮੋਜ਼ ਕੋਰਸ 1 ਫਰਵਰੀ ਤੋਂ ਸ਼ੁਰੂ
ਹੁਸ਼ਿਆਰਪੁਰ, 27 ਜਨਵਰੀ (ਆਦੇਸ਼, ਕਰਨ ਲਾਖਾ) :- ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਜ਼ੁਬਾਨ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਆਮੋਜ਼ ਕੋਰਸ ਦੀ ਕਲਾਸ 1 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਅਵਿਨਾਸ਼ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਰਦੂ ਦਾ ਇਹ 6 ਮਹੀਨੇ ਦਾ ਕੋਰਸ ਬਿਲਕੁੱਲ ਮੁਫ਼ਤ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਦਾਖਲਾ ਫਾਰਮ ਜ਼ਿਲ੍ਹਾ ਭਾਸ਼ਾ ਦਫ਼ਤਰ, ਤੀਜੀ ਮੰਜ਼ਿਲ, ਕਮਰਾ ਨੰ: 307-309, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਤੋਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਬਿਨੈ ਪੱਤਰ ਸਾਧਾਰਣ ਕਾਗਜ਼ ’ਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਦੇ ਦਫ਼ਤਰ ਵਿਖੇ ਭੇਜੇ ਜਾ ਸਕਦੇ ਹਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements
Advertisements