ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਰਾਜ ਪੱਧਰੀ ਸਮਾਗਮ ਤਿਆਰੀਆਂ ਮੁਕੰਮਲ

-ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਕਰਨਗੇ ਮੁੱਖ ਮਹਿਮਾਨ ਵਜੋਂ ਸ਼ਿਰਕਤ
HOSHIARPUR (GURDEV SINGH THIARA, AJAY JULKA)
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ 19 ਫਰਵਰੀ ਨੂੰ ਸ੍ਰੀ ਖੁਰਾਲਗੜ• ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਸ਼ਿਰਕਤ ਕਰ ਰਹੇ ਹਨ। ਉਨ•ਾਂ ਦੱਸਿਆ ਕਿ ਰਾਜ ਪੱਧਰੀ ਸਮਾਗਮ ਨੂੰ ਸਫ਼ਲ ਬਣਾਉਣ ਲਈ ਜ਼ਿਲ•ਾ ਪ੍ਰਸਾਸ਼ਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸੁਵਿਧਾ ਲਈ ਪਾਰਕਿੰਗ ਤੋਂ ਲੈ ਕੇ ਪੀਣ ਵਾਲੇ ਪਾਣੀ ਤੱਕ ਦੀ ਸੁਵਿਧਾ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਤਾਂ ਕਿ ਸੰਗਤ ਨੂੰ ਕਿਸੇ ਤਰ•ਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ•ਾਂ ਜ਼ਿਲ•ਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਿਰਕਤ ਕੀਤੀ ਜਾਵੇ, ਤਾਂ ਜੋ ਇਸ ਪਵਿੱਤਰ ਦਿਹਾੜੇ ਨੂੰ ਸ਼ਰਧਾ ਪੂਰਵਕ ਮਨਾਇਆ ਜਾ ਸਕੇ।
ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ•ਾ ਪੁਲਿਸ ਵਲੋਂ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਅਤੇ ਸ਼ਰਧਾਲੂਆਂ ਅਤੇ ਆਮ ਜਨਤਾ ਦੀ ਸਹੂਲਤ ਲਈ ਟਰੈਫਿਕ ਵਿਵਸਥਾ ‘ਤੇ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਉਨ•ਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਜਾਵੇ।

Related posts

Leave a Reply