ਜ਼ਿਲ੍ਹਾ ਪ੍ਰਸ਼ਾਸਨ ਦੀ ਬੇਹਤਰੀਨ ਪਹਿਲ ਦੇ ਚੱਲਦੇ ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਤਹਿਤ ਮਜ਼ਬੂਤ ਅਤੇ ਆਤਮ-ਨਿਰਭਰ ਹੋਈਆਂ ਬੇਟੀਆਂ
1711 ਬੇਟੀਆਂ ਨੂੰ ਆਤਮ ਰੱਖਿਆ ਅਤੇ 22 ਨੂੰ ਦਿੱਤੀ ਜਾ ਚੁੱਕੀ ਹੈ ਡਰਾਈਵਿੰਗ ਦੀ ਮੁਫ਼ਤ ਟਰੇਨਿੰਗ : ਅਪਨੀਤ ਰਿਆਤ
ਹੁਸ਼ਿਆਰਪੁਰ, 28 ਜਨਵਰੀ (ਆਦੇਸ਼ , ਕਰਨ ਲਾਖਾ ) :
ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੇਟੀਆਂ ਨੂੰ ਆਤਮ ਰੱਖਿਆ ਲਈ ਸੰਪੂਰਨ ਬਣਾਉਣ ਦੇ ਨਾਲ-ਨਾਲ ਆਤਮ ਨਿਰਭਰ ਬਣਾਉਣ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਇਸ ਸਬੰਧੀ ਜਿਥੇ ਜ਼ਿਲ੍ਹੇ ਦੇ ਸਕੂਲ, ਕਾਲਜਾਂ ਅਤੇ ਹੋਰ 1711 ਬੇਟੀਆਂ ਨੂੰ ਮੁਫ਼ਤ ਸੈਲਫ ਡਿਫੈਂਸ ਦੀਆਂ ਕਲਾਸਾਂ ਰਾਹੀਂ ਮਜ਼ਬੂਤ ਬਣਾਇਆ ਗਿਆ ਉਥੇ 22 ਬੇਟੀਆਂ ਨੂੰ ਮੁਫ਼ਤ ਡਰਾਈਵਿੰਗ ਦੀ ਟਰੇਨਿੰਗ ਦੇ ਕੇ ਉਨ੍ਹਾਂ ਦੇ ਲਾਈਸੰਸ ਬਣਾ ਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਦੀ ਪਹਿਲ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਤਹਿਤ ਲਗਾਤਾਰ ਯਤਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹ ਰਹੀਆਂ ਵਿਦਿਆਰਥਣਾਂ ਨੂੰ ਆਤਮ ਰੱਖਿਆ ਦੇ ਮਾਮਲੇ ਵਿੱਚ ਸਮਰੱਥ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਇਕ ਬੇਹਤਰੀਨ ਪਹਿਲ ਕੀਤੀ ਗਈ ਹੈ ਜਿਸਦ ਚੱਲਦਿਆਂ ਅੱਜ ਸਾਡੇ ਜ਼ਿਲ੍ਹੇ ਦੀਆਂ ਬੇਟੀਆਂ ਮਜ਼ਬੂਤ ਬੇਟੀਆਂ ਦੇ ਰੂਪ ਵਿੱਚ ਉਭਰੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹ ਰਹੀਆਂ ਵਿਦਿਆਰਥਣਾਂ ਜਿਥੇ ਆਪਣੇ ਆਪ ਨੂੰ ਸੁਰੱਖਿਅਤ ਰੱਖਣ ਅਤੇ ਸੁਰੱਖਿਅਤ ਮਹਿਸੂਸ ਕਰਨ ਦੇ ਯੋਗ ਹੋਈਆਂ ਹਨ ਉਥੇ ਉਨ੍ਹਾਂ ਦਾ ਮਨੋਬਲ ਅਤੇ ਆਤਮ ਵਿਸ਼ਵਾਸ਼ ਵੀ ਵਧਿਆ ਹੈ।
ਅਪਨੀਤ ਰਿਆਤ ਨੇ ਦੱਸਿਆ ਕਿ ਇਸ ਤਰ੍ਹਾਂ ਜ਼ਰੂਰਤਮੰਦ ਬੇਟੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਨਾ ਸਿਰਫ ਉਨ੍ਹਾਂ ਨੂੰ ਮੁਫ਼ਤ ਡਰਾਈਵਿੰਗ ਦੀ ਟਰੇਨਿੰਗ ਦਿੱਤੀ ਗਈ ਬਲਕਿ ਉਨ੍ਹਾਂ ਦੇ ਲਰਨਿੰਗ ਲਾਈਸੰਸ ਵੀ ਬਣਾਏ ਗਏ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਅਤੇ ਹੁਨਰ ਵਿਕਾਸ ਅਤੇ ਟਰੇਨਿੰਗ ਵਿਭਾਗ ਰਾਹੀਂ ਲੜਕੀਆਂ ਅਤੇ ਮਹਿਲਾਵਾਂ ਦੇ ਵਿਕਾਸ ਲਈ ਲਗਾਤਾਰ ਪ੍ਰੋਜੈਕਟ ਚਲਾ ਕੇ ਇਨ੍ਹਾਂ ਨੂੰ ਬੇਹਤਰ ਮੌਕੇ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ
EDITOR
CANADIAN DOABA TIMES
Email: editor@doabatimes.com
Mob:. 98146-40032 whtsapp