ਆਜ਼ਾਦੀ ਸੰਘਰਸ਼ ਦੇ ਸ਼ਹੀਦ ਦੇਸ਼ ਭਗਤਾਂ ਨੂੰ ਸ਼ਰਧਾਂਜਲੀਆਂ ਭੇਟ
ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਮਹਾਤਮਾ ਗਾਂਧੀ ਦੀ ਫ਼ੋਟੋ ਤੇ ਫੁੱਲ ਮਲਾਵਾਂ ਚੜ੍ਹਾ ਕੇ ਕੀਤੀ ਗਈ ਸ਼ਰਧਾਂਜਲੀ ਭੇਟ
ਫ਼ਿਰੋਜ਼ਪੁਰ 30 ਜਨਵਰੀ 2021 :- ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰ. ਗੁਰਪਾਲ ਸਿੰਘ ਚਾਹਲ, ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ.) ਰਾਜਦੀਪ ਕੌਰ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਸਵੇਰੇ 11 ਵਜੇ ਸਥਾਨਕ ਸਾਰਾਗੜ੍ਹੀ ਪਾਰਕ ਵਿਖੇ 2 ਮਿੰਟ ਦਾ ਮੌਨ ਧਾਰਨ ਕਰਕੇ ਮਹਾਤਮਾ ਗਾਂਧੀ ਦੀ ਫ਼ੋਟੋ ਤੇ ਫੁੱਲ ਮਲਾਵਾਂ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਹਥਿਆਰ ਉਲਟੇ ਕਰਕੇ ਰਾਸ਼ਟਰ ਪਿਤਾ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦ ਫ਼ਿਜ਼ਾ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਦੱਸਿਆ ਕਿ ਸਾਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਵੱਲੋਂ ਵਿਖਾਏ ਸੱਚ ਅਤੇ ਅਹਿੰਸਾ ਦੇ ਰਸਤੇ ਤੇ ਚੱਲਣ ਦੀ ਲੋੜ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp