-ਕਿਹਾ, ਪੜਤਾਲ ਦੌਰਾਨ ਯੋਗ ਲਾਭਪਾਤਰੀਆਂ ਦੇ ਬਣਾਏ ਜਾ ਰਹੇ ਨੇ ਸਮਾਰਟ ਰਾਸ਼ਨ ਕਾਰਡ
-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵਿਸ਼ੇਸ਼ ਕੈਂਪ ਅੱਜ ਦਸੂਹਾ ‘ਚ
HOSHIARPUR (G.S. THIARA, MANDEEP SINGH, AJAY JULKA)
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ•ੇ ਵਿੱਚ ਕਿਸੇ ਵੀ ਯੋਗ ਵਿਅਕਤੀ ਨੂੰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਦਿੱਤੀ ਜਾ ਰਹੀ ਸਹੂਲਤ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ•ਾਂ ਦੱਸਿਆ ਕਿ ਯੋਗ ਵਿਅਕਤੀਆਂ ਨੂੰ ਇਸ ਸਹੂਲਤ ਦਾ ਫਾਇਦਾ ਪਹੁੰਚਾਉਣ ਲਈ ਸਰਕਾਰ ਵਲੋਂ ਪੜਤਾਲ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਯੋਗ ਵਿਅਕਤੀਆਂ ਨੂੰ ਇਹ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੜਤਾਲ ਦੌਰਾਨ ਅਯੋਗ ਵਿਅਕਤੀਆਂ ਨੂੰ ਇਸ ਸਹੂਲਤ ਦਾ ਲਾਭ ਨਹੀਂ ਦਿੱਤਾ ਜਾਵੇਗਾ। ਉਨ•ਾਂ ਦੱਸਿਆ ਕਿ ਭੂਮੀਹੀਣ ਪਰਿਵਾਰ, ਸਾਬਕਾ ਫੌਜੀ ਅਤੇ ਉਨ•ਾਂ ਦੇ ਆਸ਼ਰਿਤ ਜਿਨ•ਾਂ ਦੀ ਸਲਾਨਾ ਆਮਦਨ ਪੈਨਸ਼ਨ ਤੋਂ ਇਲਾਵਾ 60 ਹਜ਼ਾਰ ਰੁਪਏ ਤੋਂ ਘੱਟ ਬਣਦੀ ਹੈ, ਉਹ ਮਾਪਦੰਡ ਅਨੁਸਾਰ ਯੋਗ ਹਨ ਅਤੇ ਉਨ•ਾਂ ਦੇ ਨਵੇਂ ਕਾਰਡ ਬਣਾਏ ਜਾਣੇ ਹਨ। ਇਸ ਤੋਂ ਇਲਾਵਾ ਕੋਹੜ ਦੇ ਮਰੀਜ਼, ਏਡਜ਼ ਪ੍ਰਭਾਵਿਤ ਮਰੀਜ਼ਾਂ ਅਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਆਉਂਦੇ ਲਾਭਪਾਤਰੀਆਂ ਨੂੰ ਵੀ ਇਸ ਸਕੀਮ ਅਧੀਨ ਸ਼ਾਮਲ ਕੀਤਾ ਜਾਣਾ ਹੈ।
ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਜ਼ਿਲ•ਾ ਪ੍ਰਸਾਸ਼ਨ ਵਚਨਬੱਧ ਹੈ। ਉਨ•ਾਂ ਕਿਹਾ ਕਿ ਸਰਕਾਰ ਵਲੋਂ ਸਰਕਾਰੀ ਸਕੀਮਾਂ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ ਲੋੜਵੰਦਾਂ ਤੱਕ ਪਹੁੰਚਾਉਣ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਜਿਹੜੇ ਵਿਅਕਤੀਆਂ ਨੇ ਅਜੇ ਤੱਕ ਕਿਸੇ ਵੀ ਸਕੀਮ ਦਾ ਲਾਹਾ ਨਹੀਂ ਲਿਆ, ਉਨ•ਾਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਏ ਜਾ ਰਹੇ ਵੱਖ-ਵੱਖ ਕੈਂਪਾਂ ਦੌਰਾਨ ਵਿਭਾਗਾਂ ਵਲੋਂ ਮੌਕੇ ‘ਤੇ ਹੀ ਅਰਜ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਵੀ ਯੋਗ ਵਿਅਕਤੀ ਨੇ ਅਜੇ ਤੱਕ ਕਿਸੇ ਵੀ ਲੋਕ ਭਲਾਈ ਸਕੀਮ ਦਾ ਫਾਇਦਾ ਨਹੀਂ ਲਿਆ, ਉਹ ਇਨ•ਾਂ ਕੈਂਪਾਂ ਵਿੱਚ ਜਾ ਕੇ ਆਪਣੀ ਅਰਜ਼ੀ ਦੇ ਸਕਦਾ ਹੈ। ਉਨ•ਾਂ ਦੱਸਿਆ ਕਿ 26 ਫਰਵਰੀ ਨੂੰ ਦਾਣਾ ਮੰਡੀ ਦਸੂਹਾ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਦਾ ਵੱਧ ਤੋਂ ਵੱਧ ਫਾਇਦਾ ਲਿਆ ਜਾਵੇ। ਉਨ•ਾਂ ਦੱਸਿਆ ਕਿ ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹਿਣਗੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp