ਵੱਡੀ ਖ਼ਬਰ : ਸੁਖਬੀਰ ਬਾਦਲ ਤੇ ਪਹਿਲਾਂ ਹੀ ਹਮਲੇ ਦੀ ਤਿਆਰੀ ਕੀਤੀ ਗਈ- ਚੀਮਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਜਲਾਲਾਬਾਦ ਵਿੱਚ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ‘ਚ ਅਲੋਚਨਾ ਕੀਤੀ ਹੈ।

ਅਕਾਲੀ ਦਲ ਨੇ ਹਮਲੇ ਮਗਰੋਂ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਕਾਂਗਰਸ ਸੂਬੇ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣ ਵਿੱਚ ਪੂਰੀ ਤਰ੍ਹਾਂ ਨਾਲ ਅਸਫਲ ਹੋ ਗਈ ਹੈ।
ਦਿਲਜੀਤ ਸਿੰਘ ਚੀਮਾ ਨੇ ਕਿਹਾ, ਅਜਿਹਾ ਲੱਗਦਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਤੇ ਪਹਿਲਾਂ ਹੀ ਹਮਲੇ ਦੀ ਤਿਆਰੀ ਕੀਤੀ ਗਈ ਸੀ ਤੇ ਜਲਾਲਾਬਾਦ ਪੁਲਿਸ ਇਸ ਜੁਰਮ ਵਿੱਚ ਆਪ ਸ਼ਾਮਲ ਸੀ ਕਿਉਂਕਿ ਹਮਲਾਵਰਾਂ ਨੂੰ ਭੱਜਣ ਦੀ ਆਗਿਆ ਦਿੱਤੀ ਗਈ।

ਇਸ ਹਮਲੇ ਦੀ ਇੱਕ ਉੱਚ ਪੱਧਰੀ ਨਿਆਇਕ ਜਾਂਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ ਕਿਉਂਕਿ ਇਹ ਘਿਨਾਉਣਾ ਕੰਮ ਰਾਜ ਦੀ ਸਰਪ੍ਰਸਤੀ ਹੇਠ ਹੋਇਆ ਲੱਗਦਾ ਹੈ।”

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply