Latest News :- ਹੁਸ਼ਿਆਰਪੁਰ ਵਿੱਚ ਆਏ 6 ਨਵੇ ਕਰੋਨਾ ਪਾਜੇਟਿਵ ਕੇਸ

ਹੁਸ਼ਿਆਰਪੁਰ ਜਿਲੇ ਵਿੱਚ 6 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ  8070 ,  ਮੌਤਾਂ ਦੀ  ਗਿਣਤੀ 337

ਹੁਸ਼ਿਆਰਪੁਰ 2 ਫਰਵਰੀ (ਆਦੇਸ਼, ਕਰਨ ਲਾਖਾ) :-  ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  816 ਨਵੇ ਸੈਪਲ ਲੈਣ  ਨਾਲ ਅਤੇ   484 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ , 6 ਨਵੇ   ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8070 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 277979 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  269985 ਸੈਪਲ  ਨੈਗਟਿਵ,  ਜਦ ਕਿ 1619  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 337  ਹੈ । ਐਕਟਿਵ ਕੇਸਾ ਦੀ ਗਿਣਤੀ  58 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7684 ਹਨ। ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 6 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ ਪਾਜੇਟਿਵ ਮਰੀਜ ਹਨ  ਤੇ ਮਰੀਜ ਜਿਲੇ ਦੇ ਸਿਹਤ ਕੇਦਰਾਂ  ਨਾਲ ਸਬੰਧਿਤ ਹੈ ।  ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply