ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਅਮਰ ਕ੍ਰਾਂਤੀ, ਜ਼ਿਲ੍ਹਾ ਆਗੂ ਮਨੀ ਭੱਟੀ ਅਤੇ ਰਵਿੰਦਰ ਰਵੀ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਹਨ।ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਦੀ ਬਜਾਇ ਅੰਦੋਲਨ ਉੱਪਰ ਦਮਨ ਕਰਨ ਦੀ ਨੀਤੀ ਅਪਣਾ ਰਹੀ ਹੈ।ਉਹਨਾਂ ਕਿਹਾ ਕਿ ਅੰਦੋਲਨ ਨੂੰ ਇੱਕ ਸੂਬੇ ਅਤੇ ਇੱਕ ਧਰਮ ਦਾ ਅੰਦੋਲਨ ਪੇਸ਼ ਕਰਕੇ ਇਸ ਨੂੰ ਪੂਰੀ ਤਰ੍ਹਾਂ ਖਿੰਡਾਉਣ ਦਾ ਯਤਨ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਇਹ ਅੰਦੋਲਨ ਦੇਸ਼ ਦੇ ਹਰ ਇੱਕ ਕਿਸਾਨ ਦਾ ਅੰਦੋਲਨ ਹੈ।ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਅਫਵਾਹ ਉਡਾਉਣੀ ਕਿ ਇਸ ਅੰਦੋਲਨ ਵਿੱਚ ਲੋਕਾਂ ਦੀ ਸ਼ਮੂਲੀਅਤ ਘੱਟ ਗਈ ਹੈ, ਸਰਾਸਰ ਝੂਠ ਹੈ।ਸਗੋਂ ਅੰਦੋਲਨ ਚੜ੍ਹਦੀ ਕਲਾ ਵਿੱਚ ਹੈ, ਦੇਸ਼ ਦੇ ਲੋਕ ਹੋਰ ਵੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋ ਰਹੇ ਹਨ।ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਸਭ ਕੁਝ ਕੇਂਦਰ ਸਰਕਾਰ ਦੇ ਇਸ਼ਾਰੇ ਉੱਪਰ ਕੀਤਾ ਜਾ ਰਿਹਾ ਹੈ।
ਇਸ ਮੌਕੇ ਕਾਲਜ ਕਮੇਟੀ ਦੇ ਪ੍ਰਧਾਨ ਸੁਖਜਿੰਦਰ ਸਿੰਘ ਪੰਨੂੰ ਨੇ ਕਿਹਾ ਕਿ ਇਹ ਅੰਦੋਲਨ ਜਿੱਤਣ ਤੱਕ ਲੜਿਆ ਜਾਵੇਗਾ।ਲੋਕਾਂ ਵਿੱਚ ਹੁਣ ਇਸ ਅੰਦੋਲਨ ਨੂੰ ਜਿੱਤਣ ਦੀ ਤਾਂਘ ਹੋਰ ਵੀ ਜ਼ਿਆਦਾ ਵੱਧ ਗਈ ਹੈ।ਉਹਨਾਂ ਵਿਦਿਆਰਥੀਆਂ ਨੂੰ ਇਸ ਘੋਲ਼ ਵਿੱਚ ਹੋਰ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।ਆਗੂਆਂ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਮੋਰਚੇ ਵਿੱਚ ਕਿਸਾਨਾਂ ਦੀ ਗਿਣਤੀ ਹੋਰ ਵਧਾਉਣ ਲਈ ਵੱਧ ਚੜ੍ਹ ਕੇ ਲੋਕਾਂ ਦੀ ਲਾਮਬੰਦੀ ਕਰਨਗੇ।
ਇਸ ਮੌਕੇ ਅਭਿਸ਼ੇਕ ਕੁਮਾਰ,ਜਤਿਨ ਜਾਫੂਵਾਲ, ਅਨਮੋਲ, ਅਰਸ਼ਦੀਪ ਸਿੰਘ, ਅਰਸ਼ਦੀਪ ਜੌੜਾ, ਦੀਪ ਮੁਸਤਫਾਬਾਦ, ਹੀਨਾ, ਸੁਖਜੀਤ, ਵੀਨੂੰ ਆਦਿ ਹਾਜ਼ਿਰ ਹੋਏ।