ਹਰ ਘਰ ਪਾਣੀ, ਹਰ ਘਰ ਸਫਾਈ; ਖੁੱਲ੍ਹੇ ’ਚ ਸ਼ੌਚ ਮੁਕਤ ਹੈ ਪਿੰਡ ਢੱਡੇ ਫਤਿਹ ਸਿੰਘ, ਹਰ ਘਰ ਪਹੁੰਚਦਾ ਹੈ ਸਾਫ ਪਾਣੀ
ਜਲ ਸਪਾਲਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਪਿੰਡ ’ਚ ਲਗਾਏ ਗਏ 425 ਘਰਾਂ ਵਿੱਚ ਪਾਣੀ ਦੇ ਕੁਨੈਕਸ਼ਨ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਤੇ ਆਂਗਣਵਾੜੀ ਸੈਂਟਰ ’ਚ ਵੀ ਮੁਹੱਈਆ ਕਰਵਾਇਆ ਗਿਆ ਸਾਫ ਪਾਣੀ
ਗਰਾਮ ਪੰਚਾਇਤ ਜਲ ਤੇ ਸੈਨੀਟੇਸ਼ਨ ਕਮੇਟੀ ਦੇ ਸੁਚਾਰੂ ਪ੍ਰਬੰਧਾਂ ਦੇ ਚੱਲਦਿਆਂ ਹੋਰ ਪਿੰਡਾਂ ਲਈ ਮਿਸਾਲ ਬਣਿਆ ਪਿੰਡ ਢੱਡੇ ਫਤਿਹ ਸਿੰਘ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 5 ਫਰਵਰੀ (ਆਦੇਸ਼, ਕਰਨ ਲਾਖਾ) :- ਹਰ ਘਰ ਪਾਣੀ, ਹਰ ਘਰ ਸਫਾਈ ਮੁਹਿੰਮ ਤਹਿਤ ਜ਼ਿਲ੍ਹੇ ਦਾ ਪਿੰਡ ਢੱਡੇ ਫਤਿਹ ਸਿੰਘ ਆਪਣੀ ਵੱਖਰੀ ਪਹਿਚਾਣ ਬਣ ਚੁੱਕਿਆ ਹੈ। ਪਿੰਡ ਵਿੱਚ ਜਿਥੇ ਹਰ ਘਰ ਵਿੱਚ ਵਾਟਰ ਸਪਲਾਈ ਦਾ ਕੁਨੈਕਸ਼ਨ ਮੁਹੱਈਆ ਕਰਵਾਇਆ ਗਿਆ ਹੈ, ਉਥੇ ਪੂਰਾ ਪਿੰਡ ਖੁੱਲ੍ਹੇ ਵਿੱਚ ਸ਼ੌਚ ਮੁਕਤ ਵੀ ਹੈ। ਜਸ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਪਿੰਡ ਵਿੱਚ ਹਰ ਜ਼ਰੂਰੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ, ਜਿਸਦੇ ਚੱਲਦਿਆਂ ਇਹ ਪਿੰਡ ਆਸ-ਪਾਸ ਦੇ ਪਿੰਡਾਂ ਲਈ ਰੋਲ ਮਾਡਲ ਦੇ ਤੌਰ ’ਤੇ ਉਭਰਿਆ ਹੈ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਸਾਲ 2016 ਵਿੱਚ ਪਿੰਡ ਵਿੱਚ ਲੋਕਾਂ ਨੂੰ ਸਾਫ ਪਾਣੀ ਪੀਣ ਲਈ ਜਾਗਰੂਕਤਾ ਮੁਹਿੰਮ ਚਲਾ ਕੇ ਪੂਰੇ ਪਿੰਡ ਵਿੱਚ ਵਾਟਰ ਸਪਲਾਈ ਦੀ ਪਾਈਪ ਪਾਈ ਗਈ ਸੀ, ਜਿਸ ਤੋਂ ਬਾਅਦ ਹਰ ਘਰ ਵਿੱਚ ਸਾਫ ਪਾਣੀ ਮੁਹੱਈਆ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਪਿੰਡ ਦੀ ਜਨਸੰਖਿਆ 1614 ਹੈ ਅਤੇ ਪਿੰਡ ਦੇ 425 ਪਾਣੀ ਦੇ ਕੁਨੈਕਸ਼ਨ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਾਰੇ ਘਰਾਂ ਵਿੱਚ ਸਾਫ ਪਾਣੀ ਸਵੇਰ ਅਤੇ ਸ਼ਾਮ ਤੱਕ ਲੋਕਾਂ ਦੀ ਜ਼ਰੂਰਤ ਅਨੁਸਾਰ ਉਨ੍ਹਾਂ ਨੂੰ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਤੋਂ ਇਲਾਵਾ ਪਿੰਡ ਦੇ ਹਰ ਘਰ ਵਿੱਚ ਪਖਾਨੇ ਹਨ ਅਤੇ ਪੂਰਾ ਪਿੰਡ ਖੁੱਲ੍ਹੇ ਵਿੱਚ ਸ਼ੌਚ ਤੋਂ ਮੁਕਤ ਵੀ ਹੈ। ਉਨ੍ਹਾਂ ਦੱਸਿਆ ਕਿ ਗਰਾਮ ਪੰਚਾਇਤ ਜਲ ਤੇ ਸੈਨੀਟੇਸ਼ਨ ਕਮੇਟੀ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਸਬੰਧੀ ਯੋਜਨਾ ਦਾ ਪੂਰਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ ਪਿੰਡ ਵਿੱਚ ਵਾਟਰ ਸਪਲਾਈ ਸਬੰਧੀ ਬਿਜਲੀ ਦਾ ਕੋਈ ਬਿੱਲ ਬਕਾਇਆ ਨਹੀਂ ਹੈ ਅਤੇ ਕਮੇਟੀ ਕੋਲ ਰੱਖ-ਰਖਾਅ ਲਈ ਵੀ 65 ਹਜ਼ਾਰ ਰੁਪਏ ਜਮ੍ਹਾਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਦੇ ਘਰਾਂ ਦੇ ਨਾਲ-ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਤੇ ਆਂਗਣਵਾੜੀ ਸੈਂਟਰ ਨੂੰ ਵੀ ਪਾਣੀ ਦਾ ਕੁਨੈਕਸ਼ਨ ਮੁਹੱਈਆ ਕਰਵਾਇਆ ਗਿਆ ਹੈ ਤਾਂ ਜੋ ਸਕੂਲ ਅਤੇ ਆਂਗਣਵਾੜੀ ਸੈਂਟਰ ਵਿੱਚ ਬੱਚਿਆਂ ਨੂੰ ਪੀਣ ਲਈ ਸਾਫ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਪੀਣ ਵਾਲਾ ਸਾਫ ਪਾਣੀ ਅਤੇ ਪਖਾਨੇ ਦੀ ਸੁਵਿਧਾ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਲਈ ਵੱਖ-ਵੱਖ ਹਨ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਟੀਮ ਵਲੋਂ ਸਕੂਲ ਵਿੱਚ ਸਮੇਂ-ਸਮੇਂ ’ਤੇ ਬੱਚਿਆਂ ਨੂੰ ਭੋਜਨ ਕਰਨ ਤੋਂ ਪਹਿਲਾਂ ਅਤੇ ਸ਼ੌਚ ਤੋਂ ਬਾਅਦ ਹੱਥ ਧੌਣ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp