Latest News :- ਪਟਿਆਲਾ ਜ਼ਿਲ੍ਹੇ ਦੀਆਂ ਚਾਰ ਨਗਰ ਕੌਸਲ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਪਿੱਛੋਂ 438 ਉਮੀਦਵਾਰ ਚੋਣ ਮੈਦਾਨ ‘ਚ

ਨਗਰ ਕੌਂਸਲ ਚੋਣਾਂ
ਪਟਿਆਲਾ ਜ਼ਿਲ੍ਹੇ ਦੀਆਂ ਚਾਰ ਨਗਰ ਕੌਸਲ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਪਿੱਛੋਂ 438 ਉਮੀਦਵਾਰ ਚੋਣ ਮੈਦਾਨ ‘ਚ
ਨਾਮਜ਼ਦਗੀਆਂ ਵਾਪਸੀ ਦੇ ਦਿਨ 170 ਉਮੀਦਵਾਰਾਂ ਨੇ ਕਾਗਜ਼ ਵਾਪਸ ਲਏ
-ਰਾਜਪੁਰਾ ‘ਚ 47, ਸਮਾਣਾ ‘ਚ 38, ਪਾਤੜਾਂ ‘ਚ 25 ਅਤੇ ਨਾਭਾ ‘ਚ 60 ਉਮੀਦਵਾਰਾਂ ਨੇ ਲਏ ਕਾਗਜ਼ ਵਾਪਸ
ਰਾਜਪੁਰਾ/ਨਾਭਾ/ਸਮਾਣਾ/ਪਾਤੜਾਂ/ਪਟਿਆਲਾ, :- ਪਟਿਆਲਾ ਜ਼ਿਲ੍ਹੇ ‘ਚ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਕੌਂਸਲ ਰਾਜਪੁਰਾ, ਨਾਭਾ, ਸਮਾਣਾ ਅਤੇ ਪਾਤੜਾਂ ਦੀਆਂ ਚੋਣਾਂ ‘ਚ 170 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਵਾਪਸ ਲੈਣ ਪਿਛੋਂ 438 ਉਮੀਦਵਾਰ ਚੋਣ ਮੈਦਾਨ ‘ਚ ਰਹਿ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਵਧੀਕ ਜ਼ਿਲ੍ਹਾ ਚੋਣ ਅਫ਼ਸਰ  ਕਮ- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਅੱਜ ਨਾਮਜ਼ਦਗੀਆਂ ਵਾਪਸੀ ਦੇ ਦਿਨ 170 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਕਾਗਜ਼ ਵਾਪਸ ਲਏ ਗਏ ਹਨ ਅਤੇ ਹੁਣ ਚਾਰੋਂ ਨਗਰ ਕੌਂਸਲਾਂ ‘ਚ ਕੁਲ ਉਮੀਦਵਾਰਾਂ ਦੀ ਗਿਣਤੀ 438 ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਰਿਟਰਨਿੰਗ ਅਫ਼ਸਰ ਰਾਜਪੁਰਾ ਕੋਲ ਅੱਜ 47 ਉਮੀਦਵਾਰ ਵੱਲੋਂ ਨਾਮਜ਼ਦਗੀ ਕਾਗਜ਼ ਵਾਪਸ ਲਏ ਗਏ ਹਨ ਅਤੇ ਹੁਣ ਇਥੇ ਉਮੀਦਵਾਰਾਂ ਦੀ ਗਿਣਤੀ 123 ਹੋ ਗਈ ਹੈ। ਇਸੇ ਤਰ੍ਹਾਂ ਸਮਾਣਾ ‘ਚ 38 ਉਮੀਦਵਾਰ ਨੇ ਕਾਗਜ਼ ਵਾਪਸ ਲਏ ਅਤੇ ਕੁਲ ਉਮੀਦਵਾਰ 110 ਹਨ, ਪਾਤੜਾਂ ‘ਚ 25 ਉਮੀਦਵਾਰ ਵੱਲੋਂ ਕਾਗਜ਼ ਵਾਪਸ ਲਏ ਗਏ ਹਨ ਤੇ ਕੁਲ ਉਮੀਦਵਾਰ 109 ਹਨ ਅਤੇ ਨਾਭਾ ‘ਚ 60 ਉਮੀਦਵਾਰ ਵੱਲੋਂ ਕਾਗਜ਼ ਵਾਪਸ ਲਏ ਗਏ ਹਨ ਅਤੇ ਹੁਣ ਕੁਲ ਉਮੀਦਵਾਰ 96 ਹਨ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸਾਮ 5:00 ਵਜੇ ਤੱਕ ਕੀਤਾ ਜਾ ਸਕੇਗਾ। ਵੋਟਾਂ ਪੈਣ ਦਾ ਕਾਰਜ ਮਿਤੀ  14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ 2021 ਨੂੰ ਕੀਤੀ ਜਾਏਗੀ। ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਕੰਮਰਾ ਨੰਬਰ 1 ‘ਚ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਗਿਆ ਹੈ, ਜਿਸ ਦਾ ਟੈਲੀਫੋਨ ਨੰਬਰ 0175-2311306 ਹੈ। 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply