LETEST..ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਮਾਤਾ ਮਨਜੀਤ ਕੌਰ ਦੇ ਇਲਾਜ ਲਈ 20 ਹਾਜ਼ਰ ਰੁਪਏ ਦੀ ਆਰਥਿਕ ਮਦਦ ਭੇਂਟ

(ਪਰਿਵਾਰ ਨੂੰ 20 ਹਜਾਰ ਰੁਪਏ ਦੀ ਆਰਥਿਕ ਮਦਦ ਭੇਂਟ ਸੁਸਾਇਟੀ ਮੈਂਬਰ ਮਨਦੀਪ ਸਿੰਘ ਅਤੇ ਹੋਰ)

ਗੜ੍ਹਦੀਵਾਲਾ 9 ਫਰਵਰੀ (CHOUDHARY) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਗੜ੍ਹਦੀਵਾਲਾ ਦੇ ਪਿੰਡ ਕੇਸੋਪੁਰ ਨਿਵਾਸੀ ਮਾਤਾ ਮਨਜੀਤ ਕੌਰ ਦੇ ਇਲਾਜ ਲਈ 20 ਹਜਾਰ ਰੁਪਏ ਦੀ ਆਰਥਿਕ ਮਦਦ ਭੇਂਟ ਕੀਤੀ ਹੈ।ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ ਮਨਜੀਤ ਕੌਰ ਦੀ ਲੱਤ ਵਿੱਚ ਇਨਫੈਕਸ਼ਨ ਹੋ ਗਈ ਸੀ ਜਿਸ ਕਰਕੇ ਮਾਤਾ ਦੀ ਲੱਤ ਕੱਟਣੀ ਪਈ ਸੀ।ਉਨਾਂ ਦੱਸਿਆ ਕੀ ਮਾਤਾ ਲੋਕਾਂ ਦੀ ਵਿਆਹ ਸ਼ਾਦੀਆਂ ਵਿਚ ਰੋਟੀ ਪਕਾਉਣ ਅਤੇ ਮਜਦੂਰੀ ਵਗੈਰਾ ਦਾ ਕੰਮ ਕਰਦੇ ਸਨ। ਪਰਿਵਾਰ ਵਿੱਚ ਕਮਾਈ ਦਾ ਕੋਈ ਸਾਧਨ ਨਾ ਹੋਣ ਕਰਕੇ ਪਰਿਵਾਰ ਵਲੋਂ ਸੁਸਾਇਟੀ ਕੋਲੋਂ ਮਦਦ ਦੀ ਗੁਹਾਰ ਲਗਾਈ ਗਈ ਸੀ। ਸੁਸਾਇਟੀ ਦੇ ਮੈਂਬਰਾਂ ਵਲੋਂ ਮਾਤਾ ਦੇ ਘਰ ਪਹੁੰਚ ਕਰਕੇ ਮਾਤਾ ਨੂੰ 20 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ।ਅੰਤ ਵਿੱਚ ਪਰਿਵਾਰ ਵੱਲੋਂ ਸੁਸਾਇਟੀ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਮਨਦੀਪ ਸਿੰਘ,ਸਿਮਰਨ ਸਿੰਘ, ਗੁਰਪ੍ਰੀਤ ਸਿੰਘ  ਹਾਜਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply