ਵਿਡ ਸਬੰਧੀ ਡਿਊਟੀਆਂ ਨਿਭਾਉਣ ਵਾਲੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਟੀਕਾਕਰਣ ਮੁਹਿੰਮ ਵਿੱਚ ਫਰੰਟਲਾਈਨ ਵਰਕਰਾਂ ਵਜੋਂ ਸ਼ਾਮਲ ਕੀਤਾ ਜਾਵੇਗਾ : ਡੀਸੀ ਘਨਸ਼ਿਆਮ ਥੋਰੀ
ਜਲੰਧਰ ਵਿੱਚ 33,329 ਲਾਭਪਾਤਰੀ ਪੋਰਟਲ ‘ਤੇ ਹੋਏ ਰਜਿਸਟਰ, 9987 ਨੇ ਲਗਵਾਇਆ ਕੋਵਿਡ ਟੀਕਾ
Advertisements
ਸੇਵਾ ਕੇਂਦਰਾਂ ਵੱਲੋਂ ਵੀ ਆਯੂਸ਼ਮਾਨ-ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰੇਸ਼ਨ ਜਲਦ ਸ਼ੁਰੂ ਕੀਤੀ ਜਾਵੇਗੀ
Advertisements
ਜਲੰਧਰ, 10 ਫਰਵਰੀ :- ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਬੁੱਧਵਾਰ ਨੂੰ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਉਨ੍ਹਾਂ ਸਾਰੇ ਅਧਿਕਾਰੀਆਂ/ਕਰਮਚਾਰੀਆਂ, ਜਿਨ੍ਹਾਂ ਸਰਗਰਮੀ ਨਾਲ ਕੋਰੋਨਾ ਵਾਇਰਸ ਡਿਊਟੀਆਂ ਨਿਭਾਈਆਂ, ਨੂੰ ਚੱਲ ਰਹੀ ਟੀਕਾਕਰਨ ਮੁਹਿੰਮ ਵਿਚ ਫਰੰਟਲਾਈਨ ਵਰਕਰਾਂ ਵਜੋਂ ਸ਼ਾਮਿਲ ਕੀਤਾ ਜਾਵੇਗਾ।
Advertisements
ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਵਿੱਚ ਹੋਈ ਇੱਕ ਵੀਡੀਓ-ਕਾਨਫਰੰਸ ਵਿੱਚ ਭਾਗ ਲੈਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਕਈ ਵਿਭਾਗ ਅਤੇ ਉਨ੍ਹਾਂ ਦੇ ਸਟਾਫ ਮੈਂਬਰ, ਜਿਹੜੇ ਕੋਵਿਡ ਮੈਨੇਜਮੈਂਟ ਟੀਮ ਦਾ ਹਿੱਸਾ ਸਨ, ਨੂੰ ਫਰੰਟਲਾਈਨ ਵਰਕਰਾਂ ਵਜੋਂ ਕੋਵਿਡ ਟੀਕਾ ਲਗਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਈ ਵਿਭਾਗਾਂ ਜਿਵੇਂ ਮਾਲ, ਪੰਚਾਇਤੀ ਰਾਜ, ਸੈਨੀਟੇਸ਼ਨ, ਖੁਰਾਕ ਤੇ ਸਿਵਲ ਸਪਲਾਈਜ਼, ਪਾਵਰਕਾਮ, ਸਿੱਖਿਆ ਦੇ ਕਰਮਚਾਰੀ ਕੋਵਿਡ ਨਾਲ ਸਬੰਧਤ ਕਾਰਜਾਂ ਵਿਚ ਲੱਗੇ ਹੋਏ ਸਨ ਅਤੇ ਸ਼ੁਰੂਆਤ ਤੋਂ ਹੀ ਇਨ੍ਹਾਂ ਕੋਵਿਡ ਮਹਾਂਮਾਰੀ ਦੇ ਪ੍ਰਬੰਧਨ ਵਿਚ ਸਰਗਰਮੀ ਨਾਲ ਭੁਮਿਕਾ ਨਿਭਾਈ।
ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਵੱਲੋਂ ਸਾਂਝੇ ਤੌਰ ‘ਤੇ ਮਹਾਂਮਾਰੀ ਖਿਲਾਫ਼ ਜੰਗ ਲੜੀ ਗਈ ਅਤੇ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦ੍ਰਿੜ ਯਤਨ ਕੀਤੇ ਗਏ।
ਘਨਸ਼ਿਆਮ ਥੋਰੀ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ ਸਟਾਫ ਮੈਂਬਰਾਂ ਦੇ ਨਾਵਾਂ ਦੀ ਵਿਸਥਾਰਤ ਸੂਚੀ ਭੇਜਣ ਦੇ ਨਿਰਦੇਸ਼ ਦਿੱਤੇ, ਜਿਹੜੇ ਕੋਵਿਡ ਟੀਕਾ ਲਗਵਾਉਣ ਲਈ ਤਿਆਰ ਹਨ ਤਾਂ ਜੋ ਉਨ੍ਹਾਂ ਨੂੰ ਕੋਵਿਡ ਪੋਰਟਲ ‘ਤੇ ਰਜਿਸਟਰ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਜਲੰਧਰ ਵਿੱਚ 33,329 ਲਾਭਪਾਤਰੀ ਪੋਰਟਲ ਉੱਤੇ ਰਜਿਸਟਰ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ 15497 ਸਿਹਤ ਅਤੇ 17832 ਫਰੰਟਲਾਈਨ ਵਰਕਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ 6969 ਸਿਹਤ ਅਤੇ 3018 ਫਰੰਟਲਾਈਨ ਵਰਕਰਾਂ ਸਮੇਤ 9987 ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਗਿਆ ਹੈ ।
ਡਿਪਟੀ ਕਮਿਸ਼ਨਰ ਨੇ ਸਮੂਹ ਰਜਿਸਟਰਡ ਲਾਭਪਾਤਰੀਆਂ ਨੂੰ ਸਮਾਂ ਸਾਰਣੀ ਅਨੁਸਾਰ ਟੀਕਾ ਲਗਵਾਉਣ ਲਈ ਕਿਹਾ ਅਤੇ ਸਪੱਸ਼ਟ ਕੀਤਾ ਕਿ ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ।
ਉਨ੍ਹਾਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਦਾ ਸ਼ਿਕਾਰ ਨਾ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਟੀਕਾ ਮਹਾਂਮਾਰੀ ਨਾਲ ਨਜਿੱਠਣ ਲਈ ਬਹੁਤ ਮਹੱਤਵਪੂਰਣ ਹੈ ਅਤੇ ਸਾਨੂੰ ਸਾਰਿਆਂ ਨੂੰ ਵੈਕਸੀਨੇਸ਼ਨ ਲਈ ਅੱਗੇ ਆਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸੇਵਾ ਕੇਂਦਰਾਂ ਵੱਲੋਂ ਆਯੂਸ਼ਮਾਨ-ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਲਈ ਯੋਗ ਵਿਅਕਤੀਆਂ ਦੀ ਰਜਿਸਟਰੇਸ਼ਨ ਦੀ ਸੇਵਾ ਵੀ ਸ਼ੁਰੂ ਕੀਤੀ ਜਾਵੇਗੀ।
ਉਨ੍ਹਾਂ ਸਿਹਤ, ਖੁਰਾਕ, ਸਿਵਲ ਅਤੇ ਸਪਲਾਈ, ਕਿਰਤ, ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਅਤੇ ਹੋਰਨਾਂ ਨੂੰ ਰਾਜ ਸਰਕਾਰ ਦੇ ਇਸ ਮਹੱਤਵਪੂਰਣ ਸਿਹਤ ਪ੍ਰੋਗਰਾਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਤਹਿਤ 5 ਲੱਖ ਰੁਪਏ ਦਾ ਕੈਸ਼ਲੈੱਸ ਸਿਹਤ ਬੀਮਾ ਕਵਰ ਦਿੱਤਾ ਜਾਂਦਾ ਹੈ।
ਇਸ ਮੌਕੇ ਇਸਟੇਟ ਅਫ਼ਸਰ ਪੁੱਡਾ ਨਵਨੀਤ ਕੌਰ ਬੱਲ, ਸਿਵਲ ਸਰਜਨ ਡਾ. ਬਲਵੰਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜੋਤੀ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਕੁਮਾਰ ਚੋਪੜਾ ਅਤੇ ਹੋਰ ਮੌਜੂਦ ਸਨ ।
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
by Adesh Parminder Singh
- “Strengthening Ties: Putin’s Anticipated Visit to India in 2025”
by Adesh Parminder Singh
- Punjab State to Celebrate its Cultural Day on November 27: Sond
by Adesh Parminder Singh
- Recent_News_Punjab :: Your Vote Matters: Chabbewal Constituency Gears Up for Elections
by Adesh Parminder Singh
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
by Adesh Parminder Singh
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
by Adesh Parminder Singh
- चन्नी द्वारा महिलाओं के प्रति अभद्र टिप्पणियां शर्मनाक, सीधा नुकसान कांग्रेस पार्टी को होगा : तीक्ष्ण सूद
by Adesh Parminder Singh
- #LATEST_NEWS_PUNJAB :: TRIALS OF PUNJAB TEAMS FOR ALL INDIA SERVICES FOOTBALL AND LAWN TENNIS TOURNAMENTS ON 25th NOVEMBER
by Adesh Parminder Singh
- Speaker Sandhwan administers Oath to 1653 newly elected Panchs
by Adesh Parminder Singh
- #CM_PUNJAB :: ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ
by Adesh Parminder Singh
- TRANSFORM YOUR VILLAGES INTO ‘MODERN DEVELOPMENT HUBS’: CM URGES NEWLY ELECTED PANCHS
by Adesh Parminder Singh
- @DGPPunjabPolice :: ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 5 ਗ੍ਰਿਫਤਾਰ, 3 ਗਲਾਕ ਪਿਸਤੌਲ, 1.32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ
by Adesh Parminder Singh
- IMP. NEWS :: 21 ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
by Adesh Parminder Singh
- ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ :
by Adesh Parminder Singh
- ਉਕਤ ਗਿਰੋਹ, 7 ਸੂਬਿਆਂ ਵਿੱਚ ਫੈਲੇ 15 ਕਰੋੜ ਦੀ ਸਾਈਬਰ ਧੋਖਾਧੜੀ ਦੇ 11 ਹੋਰ ਅਜਿਹੇ ਮਾਮਲਿਆਂ ਵਿੱਚ ਵੀ ਸੀ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ
by Adesh Parminder Singh
- ਵੱਡੀ ਖ਼ਬਰ : ਆਪ ਦੇ ਉਮੀਦਵਾਰ ਡਾ: ਇਸ਼ਾਂਕ ਚੱਬੇਵਾਲ ਦੇ ਹਕ ਚ ਪੰਜੌੜਾ ਅਤੇ ਜੰਡੋਲੀ ਨੇ ਕੀਤੀ ਘਰ ਵਾਪਸੀ, ਸਥਿਤੀ ਮਜਬੂਤ
by Adesh Parminder Singh
- IMP. NEWS :: ਡਾ. ਇਸ਼ਾਂਕ ਚੱਬੇਵਾਲ ਦੇ ਹੱਕ ਚ ਬਸਪਾ ਆਗੂਆਂ ਨੇ ਹਾਥੀ ਤੋਂ ਉਤਰ ਕੇ ਫੜ੍ਹਿਆ ਝਾੜੂ
by Adesh Parminder Singh
- ਚੱਬੇਵਾਲ ਦੇ ਕੋਟ ਫਤੂਹੀ ਵਿਖੇ ਬੀਤੇ ਕੱਲ ਹੋਇਆ ਭਾਰੀ ਰੋਡ ਸ਼ੋਅ, ਡਾ. ਇਸ਼ਾਂਕ ਦੇ ਹੱਕ ‘ਚ ਨਜ਼ਰ ਆਉਂਦਾ ਜਿੱਤ ਦਾ ਪ੍ਰਤੀਕ
by Adesh Parminder Singh
- #LATEST_PUNJAB : Administration all set for voting on November 20, accomplished requisite arrangements: Deputy Commissioner
by Adesh Parminder Singh
- ਚੱਬੇਵਾਲ ਜ਼ਿਮਨੀ ਚੋਣ: 20 ਨਵੰਬਰ ਨੂੰ ਵੋਟਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ
by Adesh Parminder Singh
- ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਮਾਈਕਰੋ ਅਬਜ਼ਰਵਰਾਂ ਦੀ ਦੂਸਰੀ ਤੇ ਪੋਲਿੰਗ ਸਟਾਫ ਦੀ ਤੀਸਰੀ ਰੈਂਡੇਮਾਈਜੇਸ਼ਨ
by Adesh Parminder Singh
- ਵੱਡੀ ਖ਼ਬਰ :: ਜਲੰਧਰ _ਪਠਾਨਕੋਟ ਬਾਇਪਾਸ ਤੇ ਕਾਰ ਤੇ ਟਰੱਕ ਦੀ ਸਿੱਧੀ ਟੱਕਰ, ਕਾਰ ਸਵਾਰ 4 ਲੋਕਾਂ ਦੀ ਮੌਤ
by Adesh Parminder Singh
- ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਰਜਿਸਟ੍ਰੇਸ਼ਨ ਲਈ ਵਾਧਾ
by Adesh Parminder Singh
- ਦਹਿਸ਼ਤ :: ਆਪ ਦੇ ਸਰਪੰਚ ਤੇ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਚਲਾ ਦਿੱਤੀਆਂ, ਮੌਕੇ ਤੇ ਹੀ ਮੌਤ
by Adesh Parminder Singh
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Like this:
Like Loading...
Advertisements
Advertisements
Advertisements
Advertisements
Advertisements
Advertisements