ਬਿਨ੍ਹਾਂ ਕਿਸੇ ਡਰ ਅਤੇ ਘਬਰਾਹਟ ਦੇ ਕਰਵਾਓ ਕੋਵਿਡ ਟੀਕਾਕਰਣ : ਅਮਿਤ ਕੁਮਾਰ ਪੰਚਾਲ
ਏ.ਡੀ.ਸੀ ਨੇ ਫੇਸਬੁੱਕ ਵਾਈਵ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਕੀਤਾ ਸੰਬੋਧਨ
ਕਿਹਾ, ਕੋਵਿਡ ਵੈਕਸੀਨੇਸ਼ਨ ਦੇ ਦੂਜੇ ਪੜਾਅ ’ਚ ਫਰੰਟ ਲਾਈਨ ਵਰਕਰਾਂ ਦਾ ਕੀਤਾ ਜਾ ਰਿਹਾ ਹੈ ਟੀਕਾਕਰਣ
-14 ਫਰਵਰੀ ਨੂੰ ਮਿਊਂਸਪਲ ਚੋਣਾਂ ’ਚ ਵੋਟਰਾਂ ਨੂੰ ਆਪਣੀ ਵੋਟ ਦੇ ਇਸਤੇਮਾਲ ਕਰਨ ਦੀ ਕੀਤੀ ਅਪੀਲ
ਹੁਸ਼ਿਆਰਪੁਰ, 11 ਫਰਵਰੀ (ਆਦੇਸ਼, ਕਰਨ ਲਾਖਾ) :- ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਬਿਨ੍ਹਾਂ ਕਿਸੇ ਡਰ ਅਤੇ ਘਬਰਾਹਟ ਦੇ ਕੋਵਿਡ ਟੀਕਾਕਰਣ ਕਰਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਟੀਕਾਕਰਣ ਪੂਰੀ ਤਰ੍ਹਾਂ ਸੁਰੱਖਿਅਤ ਹੇ ਅਤੇ ਜ਼ਿਲ੍ਹੇ ਵਿੱਚ ਇਸ ਦੇ ਸਾਈਡ ਇਫੈਕਟ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਉਹ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਫੇਸਬੁੱਕ ਪੇਜ ’ਤੇ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ ਦੀ ਤਾਜ਼ਾ ਸਥਿਤੀ ਦੇ ਬਾਰੇ ਵਿੱਚ ਜਾਣਕਾਰੀ ਦੇ ਰਹੇ ਸਨ। ਇਸ ਦੌਰਾਨ ਉਨ੍ਹਾਂ ਵੋਟਰਾਂ ਨੂੰ 14 ਫਰਵਰੀ ਨੂੰ ਮਿਊਂਸਪਲ ਚੋਣਾਂ ਵਿੱਚ ਆਪਣੀ ਵੋਟ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ ਦੀ ਸਥਿਤੀ ਵਿੱਚ ਕਾਫੀ ਸੁਧਾਰ ਹੈ ਅਤੇ ਕੋਵਿਡ ਟੀਕਾਕਰਣ ਸ਼ੁਰੂ ਹੋਣ ਨਾਲ ਲੋਕਾਂ ਨੂੰ ਕਾਫੀ ਲਾਭ ਪਹੁੰਚਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਹੈਲਥ ਵਰਕਰਜ਼ ਦਾ ਟੀਕਾਕਰਣ ਹੋਇਆ ਸੀ ਅਤੇ ਹੁਣ ਦੂਜਾ ਪੜਾਅ ਵੀ ਸ਼ੁਰੂ ਹੋ ਗਿਆ ਹੈ, ਜਿਸ ਵਿੱਚ ਫਰੰਟ ਲਾਈਨ ਵਰਕਰਜ਼ ਦੀ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਪੁਲਿਸ, ਸਫਾਈ ਕਰਮਚਾਰੀਆਂ ਤੋਂ ਇਲਾਵਾ ਹੋਰ ਫਰੰਟ ਲਾਈਨ ਵਰਕਰਜ਼ ਸ਼ਾਮਲ ਹਨ। ਉਨ੍ਹਾਂ ਲੋਕਾਂ ਨੂੰ ਟੀਕਾਕਰਣ ਵਿੱਚ ਵੱਧ ਚੜ੍ਹ ਕੇ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਟੀਕਾਕਰਣ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ।
ਅਮਿਤ ਕੁਮਾਰ ਪੰਚਾਲ ਨੇ ਇਸ ਦੌਰਾਨ 14 ਫਰਵਰੀ ਨੂੰ ਹੋਣ ਵਾਲੀਆਂ ਮਿਊਂਸਪਲ ਚੋਣਾਂ ਸਬੰਧੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਦੇ ਲਈ ਉਹ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ। ਉਨ੍ਹਾਂ ਦੱਸਿਆ ਕਿ 14 ਫਰਵਰੀ ਨੂੰ ਜ਼ਿਲ੍ਹੇ ਵਿੱਚ ਵੋਟਾਂ ਪੈਣਗੀਆਂ ਅਤੇ ਇਸ ਦੀ ਗਿਣਤੀ 17 ਫਰਵਰੀ ਨੂੰ ਹੋਵੇਗੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp