ਗੜ੍ਹਦੀਵਾਲਾ 13 ਫਰਵਰੀ (CHOUDHARY) : ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ੍ਰੀ ਗੁਰੂੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਸੈਮੀਨਾਰ ਕਰਵਾਇਆ ਗਿਆ। ਸ੍ਰੀ ਗੁਰੂੁ ਤੇਗ ਬਹਾਦਰ ਜੀ ਦਾ ਜੀਵਨ, ਫ਼ਲਸਫ਼ਾ ਅਤੇ ਸਿੱਖਿਆਵਾਂ ਵਿਸ਼ੇ ਉੱਤੇ ਕਰਵਾਏ ਇਸ ਸੈਮੀਨਾਰ ਵਿੱਚ ਡੀ.ਏ.ਵੀ.ਕਾਲਜ, ਦਸੂਹਾ ਦੇ ਸੰਸਕ੍ਰਿਤ ਵਿਭਾਗ ਦੇ ਸੇਵਾ-ਮੁਕਤ ਪ੍ਰੋਫੈਸਰ ਡਾ. ਗੁਰਮੀਤ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂੁ ਤੇਗ ਬਹਾਦਰ ਜੀ ਕਿਸੇ ਇੱਕ ਧਰਮ ਦੇ ਗੁਰੂ ਨਹੀਂ ਸਨ ਸਗੋਂ ਉਹ ਸਮੁੱਚੀ ਮਨੁੱਖਤਾ ਦੇ ਰਹਿਬਰ ਸਨ। ਉਹਨਾਂ ਨੇ ਕਿਸੇ ਇੱਕ ਧਰਮ ਲਈ ਨਹੀਂ, ਸਗੋਂ ਮਨੁੱਖੀ ਧਰਮ ਬਚਾਉਣ ਲਈ ਆਪਣਾ ਬਲੀਦਾਨ ਦਿੱਤਾ। ਉਹਨਾਂ ਵੱਖੋ-ਵੱਖਰੇ ਵਿਦਵਾਨਾਂ ਦੀਆਂ ਲ਼ਿਖਤਾਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂੁ ਤੇਗ ਬਹਾਦਰ ਜੀ ਦੀਨਾ ਅਰਥਾਤ ਗਰੀਬਾਂ ਦੇ ਰਖਵਾਲੇ ਸਨ, ਜਿਹਨਾਂ ਨੇ ਆਪਣੇ ਬਚਪਨ ਤੋਂ ਹੀ ਸੂਰਬੀਰਤਾ ਅਤੇ ਕੁਰਬਾਨੀ ਦਾ ਸਬਕ ਸਿੱਖਿਆ ਸੀ। ਉਹਨਾਂ ਕਿਹਾ ਕਿ ਗੁਰੂੁ ਤੇਗ ਬਹਾਦਰ ਜੀ ਨੂੰ ਹਿੰਦ ਦੀ ਚਾਦਰ ਕਿਹਾ ਜਾਂਦਾ ਹੈ ਪ੍ਰੰਤੂ ਗੁਰੂੁ ਤੇਗ ਬਹਾਦਰ ਜੀ ਸਿਰਫ ਹਿੰਦ ਦੀ ਚਾਦਰ ਹੀ ਨਹੀਂ ਸਗੋਂ ਸਗਲ-ਸ਼੍ਰਿਸਟੀ ਦੀ ਚਾਦਰ ਸਨ।
ਡਾ. ਗੁਰਮੀਤ ਸਿੰਘ ਨੇ ਸਰੋਤਿਆਂ ਨੂੰ ਦੱਸਿਆ ਕਿ ਗੁਰੂੁ ਤੇਗ ਬਹਾਦਰ ਜੀ ਨੇ ਆਪਣੇ ਜੀਵਨ ਵਿੱਚ ਬਹੁਤ ਜ਼ਿਆਦਾ ਪ੍ਰਮਾਤਮਾ ਦੀ ਅਰਾਧਨਾ ਕੀਤੀ ਅਤੇ ਇਸ ਅਰਾਧਨਾ ਸਦਕੇ ਹੀ ਉਹਨਾਂ ਦੇ ਘਰ ਲਾਸਾਨੀ ਯੋਧੇ ਅਤੇ ਸਰਬੰਸਦਾਨੀ ਸ੍ਰੀ ਗੁਰੂੁ ਗੋਬਿੰਦ ਸਿੰਘ ਜੀ ਦਾ ਜਨਮ ਹੋਇਆ। ਉਹਨਾਂ ਕਿਹਾ ਕਿ ਸ੍ਰੀ ਗੁਰੂੁ ਤੇਗ ਬਹਾਦਰ ਜੀ ਦੀ ਸ਼ਹਾਦਤ ਨੇ ਹਿੰਦੂਸਤਾਨ ਦਾ ਇਤਿਹਾਸ ਬਦਲ ਕੇ ਰੱਖ ਦਿੱਤਾ। ਡਾ. ਗੁਰਮੀਤ ਸਿੰਘ ਜੀ ਦੇ ਭਾਸ਼ਣ ਤੋਂ ਪਹਿਲਾਂ ਕਾਲਜ ਦੇ ਸੰਗੀਤ ਵਿਭਾਗ ਦੇ ਪ੍ਰੋਫੈਸਰ ਸ. ਗੁਰਪਿੰਦਰ ਸਿੰਘ ਨੇ ਇਸ ਸੈਮੀਨਾਰ ਦੇ ਮਹੱਤਵ ਬਾਰੇ ਸਰੋਤਿਆਂ ਨੂੰ ਜਾਣੰੂ ਕਰਵਾਇਆ। ਸੈਮੀਨਾਰ ਦੇ ਅਖੀਰ ਵਿੱਚ ਕਾਲਜ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਨੇ ਸ੍ਰੀ ਗੁਰੂ ਤੇਗ ਬਹਾਦਰ ਦੇ ਜੀਵਨ ਅਤੇ ਫ਼ਲਸਫ਼ੇ ਬਾਰੇ ਵਿਚਾਰ ਸਾਂਝੇ ਕਰਦਿਆ ਕਿਹਾ ਕਿ ਸਾਨੂੰ ਗੁਰੂੁ ਤੇਗ ਬਹਾਦਰ ਜੀ ਦੇ ਦੱਸੇ ਮਾਰਗ ਉੱਤੇ ਤੁਰਨ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਗੁਰੂੁ ਤੇਗ ਬਹਾਦਰ ਜੀ ਨੇ ਸਮੇਂ ਦੀ ਹਕੂਮਤ ਦੇ ਜ਼ੁਲਮ ਵਿਰੁੱਧ ਆਵਾਜ਼ ਬੁਲੰਦ ਕੀਤੀ। ਉਹਨਾਂ ਦੀਆਂ ਸਿੱਖਿਆਵਾਂ ਦੇ ਅਸਰ ਸਦਕਾ ਹੀ ਪੰਜਾਬੀ ਲ਼ੋਕ ਹਮੇਸ਼ਾ ਜ਼ੁਲਮ ਦੇ ਖਿਲਾਫ ਖੜ੍ਹਦੇ ਹਨ ਅਤੇ ਮੌਜੂਦਾ ਕਿਸਾਨੀ ਸੰਘਰਸ਼ ਦੀ ਸਫਲਤਾ ਦਾ ਰਾਜ ਵੀ ਸ੍ਰੀ ਗੁਰੂੁ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਹੀ ਹਨ। ਉਹਨਾਂ ਡਾ. ਗੁਰਮੀਤ ਸਿੰਘ ਦਾ ਕਾਲਜ ਪਹੁੰਚਣ ਲਈ ਧੰਨਵਾਦ ਕੀਤਾ ਅਤੇ ਕਾਲਜ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ। ਇਸ ਸੈਮੀਨਾਰ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp