ਡਿਪਟੀ ਕਮਿਸ਼ਨਰ ਵਲੋਂ ਈ-ਐਪਿਕ ਕਾਊਂਟਰ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਵਲੋਂ ਈ-ਐਪਿਕ ਕਾਊਂਟਰ ਦੀ ਸ਼ੁਰੂਆਤ
ਹੁਸ਼ਿਆਰਪੁਰ, 16 ਫਰਵਰੀ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਸੇਵਾ ਕੇਂਦਰ ਵਿਖੇ ਈ-ਐਪਿਕ ਕੇ.ਆਈ.ਓ.ਐਸ.ਕੇ. (e-5P93 K9OSK) ਦੇ ਕਾਊਂਟਰ ਦੀ ਸ਼ੁਰੂਆਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਵੀ ਉਨ੍ਹਾਂ ਦੇ ਨਾਲ ਸਨ।
  ਇਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ 16 ਨਵੰਬਰ 2020 ਤੋਂ ਬਾਅਦ ਦਰਜ ਹੋਏ ਨਵੇਂ ਵੋਟਰਾਂ ਆਪਣਾ ਵੋਟਰ ਕਾਰਡ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ nvsp.in ’ਤੇ ਜਾਂ ਵੋਟਰ ਹੈਲਪਲਾਈਨ ਐਪ ਰਾਹੀਂ ਆਪਣੇ ਰਜਿਸਟਰਡ ਮੋਬਾਇਲ ਨੰਬਰ ’ਤੇ ਡਾਊਨਲੋਡ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਵੋਟਰ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਸੇਵਾ ਕੇਂਦਰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਸਥਾਪਿਤ ਕਾਊਂਟਰ ਨੰਬਰ 17 ’ਤੇ ਹਾਜ਼ਰ ਹੋ ਕੇ ਆਪਣਾ e-5P93 ਡਾਊਨਲੋਡ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਵੋਟਰਾਂ ਦੇ ਮੋਬਾਇਲ ਨੰਬਰ ਰਜਿਸਟਰਡ ਨਹੀਂ ਹਨ, ਉਨ੍ਹਾਂ ਦੀ ਸਹੂਲਤ ਲਈ eKY3 ਦੀ ਸੇਵਾ ਵੀ ਜਲਦ ਸ਼ੁਰੂ ਕੀਤੀ ਜਾਵੇਗੀ।
  ਇਸ ਮੌਕੇ ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ, ਚੋਣ ਕਾਨੂੰਗੋ ਸੁਖਦੇਵ ਸਿੰਘ, ਦੀਪਕ ਕੁਮਾਰ, ਹਰਪ੍ਰੀਤ ਕੌਰ, ਲਖਵੀਰ ਸਿੰਘ, ਰਾਜਨ ਮੋਂਗਾ, ਜਸਪ੍ਰੀਤ, ਸ਼ਾਇਨੀ ਵੀ ਮੌਜੂਦ ਸਨ।

 
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply