LATEST: ਗਿਣਤੀ ਵਾਲੀਆਂ ਥਾਵਾਂ ’ਤੇ ਡਬਲ ਗਾਰਦ ਤਾਇਨਾਤ, ਸਖਤ ਸੁਰੱਖਿਆ ਪ੍ਰਬੰਧ : ਐਸ.ਐਸ.ਪੀ. ਨਵਜੋਤ ਸਿੰਘ ਮਾਹਲ


ਹੁਸ਼ਿਆਰਪੁਰ (ਆਦੇਸ਼ ) ਵੋਟਾਂ ਦੀ ਗਿਣਤੀ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਸਬੰਧੀ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਟਰਾਂਗ ਰੂਮਾਂ ਦੇ ਬਾਹਰ ਲੋੜੀਂਦੀ ਪੁਲਿਸ ਫੋਰਸ ਇੰਸਪੈਕਟਰ ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿੱਚ ਤਾਇਨਾਤ ਕੀਤੀ ਗਈ ਹੈ ਜਿਸ ਦੀ ਨਿਗਰਾਨੀ ਡੀ.ਐਸ.ਪੀ. ਰੈਂਕ ਦੇ ਅਧਿਕਾਰੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਗਿਣਤੀ ਵਾਲੀਆਂ ਥਾਵਾਂ ’ਤੇ ਡਬਲ ਗਾਰਦ ਤਾਇਨਾਤ ਕੀਤੀ ਗਈ ਹੈ ਅਤੇ 17 ਫਰਵਰੀ ਗਿਣਤੀ ਵਾਲੇ ਦਿਨ ਲਈ ਸੁਰੱਖਿਆ ਦੇ ਪੂਰੇ ਬੰਦੋਬਸਤ ਯਕੀਨੀ ਬਣਾਏ ਜਾ ਰਹੇ ਹਨ।
ਇਸੇ ਦੌਰਾਨ ਉਪ ਮੰਡਲ ਮੈਜਿਸਟਰੇਟ ਹੁਸ਼ਿਆਰਪੁਰ ਅਮਿਤ ਮਹਾਜਨ ਨੇ ਜ਼ਿਲ੍ਹਾ ਮਾਲ ਅਫ਼ਸਰ ਅਮਨ ਪਾਲ ਸਿੰਘ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਅਤੇ ਸੁਰੱਖਿਆ ਮੁਲਾਜ਼ਮਾਂ ਸਮੇਤ ਸਥਾਨਕ ਜੇ.ਆਰ.ਪੋਲੀਟੈਕਨਿਕ ਕਾਲਜ ਵਿਖੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਐਸ.ਡੀ.ਐਮ. ਹੁਸ਼ਿਆਰਪੁਰ ਅਮਿਤ ਮਹਾਜਨ, ਐਸ.ਡੀ.ਐਮ. ਦਸੂਹਾ ਰਣਦੀਪ ਸਿੰਘ ਹੀਰ, ਐਸ.ਡੀ.ਐਮ. ਮੁਕੇਰੀਆਂ ਅਸ਼ੋਕ ਕੁਮਾਰ, ਐਸ.ਡੀ.ਐਮ. ਗੜ੍ਹਸ਼ੰਕਰ ਹਰਬੰਸ ਸਿੰਘ, ਡੀ.ਐਸ.ਪੀ. (ਐਚ) ਗੁਰਪ੍ਰੀਤ ਸਿੰਘ ਗਿੱਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply