ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼131 ਵੇਂ ਦਿਨ ਵੀ ਜਾਰੀ


ਗੜ੍ਹਦੀਵਾਲਾ 17 ਫਰਵਰੀ (CHOUDHARY) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ(ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 131ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।ਇਸ ਮੌਕੇ ਹਰਵਿੰਦਰ ਸਿੰਘ ਥੇਂਦਾ,ਦਵਿੰਦਰ ਸਿੰਘ ਚੌਹਕਾ,ਅਵਤਾਰ ਸਿੰਘ ਮਾਨਗੜ੍ਹ,ਮਾ.ਗੁਰਚਰਨ ਸਿੰਘ ਕਾਲਰਾਂ,ਤਰਸੇਮ ਸਿੰਘ ਅਰਗੋਵਾਲ ਆਦਿ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਹਕੂਮਤ ਵੱਲੋਂ ਲਿਆਂਦੇ ਖੇਤੀ ਸਬੰਧੀ ਤਿੰਨੇ ਕਾਲੇ ਕਾਨੂੰਨ ਜਿੱਥੇ ਖੇਤੀ ਦੇ ਧੰਦੇ ਨੂੰ ਤਬਾਹ ਕਰਕੇ ਰੱਖ ਦੇਣਗੇ, ਉੱਥੇ ਹੀ ਹਰ ਵਰਗ ਦਾ ਆਉਣ ਵਾਲੇ ਸਮੇਂ ਵਿੱਚ ਜਿਉਣਾ ਦੁਸ਼ਵਾਰ ਹੋ ਜਾਵੇਗਾ ।ਕਿਉਂਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਅਤੇ ਪੂੰਜੀ ਪਤੀਆਂ ਦੀ ਸ਼ਹਿ ਤੇ ਦੇਸ਼ ਨੂੰ ਇਨ੍ਹਾਂ ਹੱਥਾਂ ਵਿਚ ਵੇਚ ਦੇਣਾ ਚਾਹੁੰਦੀ ਹੈ ।ਉਨ੍ਹਾਂ ਕਿਹਾ ਕਿ ਅਸਲ ਵਿੱਚ ਮੌਕੇ ਦੀ ਸਰਕਾਰ ਪਹਿਲੇ ਕਾਨੂੰਨ ਰਾਹੀਂ ਫਸਲ ਦੀ ਸਰਕਾਰੀ ਖ਼ਰੀਦ ਬੰਦ ਕਰਨ ਜਾ ਰਹੀਆਂ ਹਨ, ਦੂਜਾ ਕਾਨੂੰਨ ਰਾਹੀਂ ਠੇਕਾ ਨੀਤੀ ਸ਼ੁਰੂ ਕਰ ਰਹੀਆਂ ਹਨ ਅਤੇ ਤੀਜਾ ਕਾਨੂੰਨ ਜ਼ਰੂਰੀ ਵਸਤਾਂ ਨੂੰ ਸਟੋਰ ਕਰਨਾ ਦੱਸਦਾ ਹੈ ਕਿ ਕਾਰਪੋਰੇਟ ਘਰਾਣੇ ਅਨਾਜ, ਫਲਾਂ, ਸਬਜ਼ੀਆਂ ਆਦਿ ਨੂੰ ਆਪਣੇ ਕਬਜ਼ੇ ਹੇਠ ਜਮ੍ਹਾਂ ਕਰਨਗੀਆਂ।ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਕਾਨੂੰਨ ਇਹ ਦੱਸ ਰਹੇ ਹਨ ਕਿ ਕਿਸਾਨਾਂ ਦੀ ਜ਼ਮੀਨ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇ ਦਿੱਤੀ ਜਾਵੇਗੀ ਅਤੇ ਕਿਸਾਨੀ ਨੂੰ ਪੂਰਨ ਤੌਰ ਤੇ ਤਬਾਹ ਕਰ ਦਿੱਤਾ ਜਾਵੇਗਾ ਪਰ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਦੀਆਂ ਅਜਿਹੀਆਂ ਕੋਝੀਆਂ ਚਾਲਾਂ ਨੂੰ ਜਾਣ ਚੁੱਕੇ ਹਨ ਅਤੇ ਹੁਣ ਦੇਸ਼ ਦਾ ਹਰ ਵਰਗ ਵੀ ਜਾਗਰੂਕ ਹੋ ਚੁੱਕਾ ਹੈ ਅਤੇ ਕਿਸਾਨਾਂ ਦੇ ਇਸ ਸੰਘਰਸ਼ ਨੂੰ ਪੂਰਨ ਸਮਰਥਨ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਹਰ ਹਾਲਤ ਵਿੱਚ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਕੇਂਦਰ ਦੀ ਮੋਦੀ ਸਰਕਾਰ ਇਸ ਦੇ ਭਿਆਨਕ ਨਤੀਜੇ ਭੁਗਤਣ ਲਈ ਤਿਆਰ ਰਹੇ।ਇਸ ਮੌਕੇ ਡਾ ਮਝੈਲ ਸਿੰਘ,ਡਾ,ਮੋਹਨ ਸਿੰਘ ਮੱਲ੍ਹੀ,ਜਤਿੰਦਰ ਸਿੰਘ ਸੱਗਲਾ,ਮਹਿੰਦਰ ਸਿੰਘ,ਜਥੇਦਾਰ ਹਰਪਾਲ ਸਿੰਘ,ਮੰਗਤ ਸਿੰਘ,ਜਰਨੈਲ ਸਿੰਘ,ਜਗਜੀਤ ਸਿੰਘ,ਨੰਬਰਦਾਰ ਸੁਖਬੀਰ ਸਿੰਘ ਭਾਨਾ, ਕੈਪਟਨ ਲਛਮਣ ਸਿੰਘ ਰੰਧਾਵਾ, ਗੁਰਦੇਵ ਸਿੰਘ ਦਾਰਾਪੁਰ,ਦਾਰਾ ਸਿੰਘ, ਬਲਦੇਵ ਸਿੰਘ ਡੱਫਰ, ਹਰਵਿੰਦਰ ਸਿੰਘ,ਬਲਕਾਰ ਸਿੰਘ,ਇੰਦਰਜੀਤ ਸਿੰਘ, ਹਰਭਜਨ ਸਿੰਘ, ਕਮਰਪਾਲ ਸਿੰਘ ਪਾਲਾ ਟੁੰਡ, ਜੀਤ ਸਿੰਘ, ਰਣਜੀਤ ਸਿੰਘ, ਮਲਕੀਤ ਸਿੰਘ ਕਾਲਰਾਂ,ਕੇਵਲ ਸਿੰਘ, ਕਰਨੈਲ ਸਿੰਘ, ਜਸਵੀਰ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਿਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply