ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 132 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ 17 ਫਰਵਰੀ (CHOUDHARY) : ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ  (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 132ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ। ਇਸ ਮੌਕੇ ਗਗਨਪ੍ਰੀਤ ਸਿੰਘ ਮੋਹਾ,ਮਨਦੀਪ ਸਿੰਘ ਭਾਨਾ,ਹਰਵਿੰਦਰ ਸਿੰਘ ਥੇਂਦਾ, ਅਵਤਾਰ ਸਿੰਘ ਮਾਨਗੜ੍ਹ ,ਮਨਜੀਤ ਸਿੰਘ ਖਾਨਪੁਰ ਆਦਿ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨੀ ਦੇ ਨਾਲ ਨਾਲ ਹਰ ਵਰਗ ਨੂੰ ਬਰਬਾਦ ਕਰਨ ਤੇ ਤੁਲੀ ਹੋਈ ਹੈ,ਜਿਸ ਦੀ ਜਿਓਂਦੀ ਜਾਗਦੀ ਮਿਸਾਲ ਹੈ “ਮਹਿੰਗਾਈ ਵਿੱਚ ਵਾਧਾ”। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਵਾਸੀਆਂ ਨੂੰ ਆਰਥਿਕ ਤੌਰ ਤੇ ਇੰਨਾਂ ਕਮਜ਼ੋਰ ਕਰ ਦੇਵੇਗੀ ਕਿ ਆਉਣ ਵਾਲੇ ਸਮੇਂ ਵਿੱਚ ਜਿਊਣਾ ਦੁਸ਼ਵਾਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੂਰੇ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਤੇ ਪੂੰਜੀਪਤੀਆਂ ਦਾ ਗੁਲਾਮ ਬਣਾ ਦੇਣਾ ਚਾਹੁੰਦੀ ਹੈ ਪਰ ਦੇਸ਼ ਵਾਸੀ  ਜਾਗਰੂਕ ਹੋ ਚੁੱਕੇ ਹਨ ਅਤੇ ਦਿੱਲੀ ਵਿਖੇ ਕਿਸਾਨੀ ਸੰਘਰਸ਼ ਨੂੰ ਆਪਣਾ ਪੂਰਨ ਸਮਰਥਨ ਦਿੰਦੇ ਹੋਏ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਵਿੱਚ ਪੂਰੀ ਤਨਦੇਹੀ ਨਾਲ ਆਪਣਾ ਸਾਥ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜੇ ਦੇਸ਼ ਦਾ ਭਲਾ ਚਾਹੁੰਦੀ ਹੈ ਤਾਂ ਉਹ ਜਲਦ ਤੋਂ ਜਲਦ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨ ਵਾਪਸ ਲਵੇ ਨਹੀਂ ਤਾਂ ਇਸ ਦੇ ਭਿਆਨਕ ਨਤੀਜੇ ਭੁਗਤਣ ਲਈ  ਤਿਆਰ ਰਹੇ।ਇਸ ਮੌਕੇ ਮੋਹਨ ਸਿੰਘ ਮੱਲ੍ਹੀ, ਮਾਸਟਰ ਗੁਰਚਰਨ ਸਿੰਘ ਕਾਲਰਾਂ, ਹਰਦੀਪ ਸਿੰਘ,ਸੁਖਵਿੰਦਰ ਸਿੰਘ, ਦਾਰਾ ਸਿੰਘ, ਗੋਪਾਲ ਕਿ੍ਸ਼ਨ,ਜਗਜੀਤ ਸਿੰਘ, ਨੰਬਰਦਾਰ ਸੁਖਬੀਰ ਸਿੰਘ, ਰਣਜੀਤ ਸਿੰਘ,ਡਾ.ਮਝੈਲ ਸਿੰਘ,ਜਥੇਦਾਰ ਹਰਪਾਲ ਸਿੰਘ, ਜਰਨੈਲ ਸਿੰਘ,ਜਤਿੰਦਰ ਸਿੰਘ ਸੱਗਲਾ,ਮਾਸਟਰ ਸਵਰਨ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਿਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply