ਸਕੂਲ ਮੁਖੀ ਵਿਦਿਆਰਥੀਆਂ ਨੂੰ ਰੈਲੀਆਂ ਅਤੇ ਜਾਗਰੂਕਤਾ ਮੁਹਿੰਮਾਂ ਵਿੱਚ ਨਾ ਭੇਜਣ : ਜਿਲ੍ਹਾ ਸਿੱਖਿਆ ਅਫਸਰ

ਸਕੂਲ ਮੁਖੀ ਵਿਦਿਆਰਥੀਆਂ ਨੂੰ ਰੈਲੀਆਂ ਅਤੇ ਜਾਗਰੂਕਤਾ ਮੁਹਿੰਮਾਂ ਵਿੱਚ ਨਾ ਭੇਜਣ : ਜਿਲ੍ਹਾ ਸਿੱਖਿਆ ਅਫਸਰ
ਪੜ੍ਹਾਈ ਦੇ ਦਿਨਾਂ ਵਿੱਚ ਹੁੰਦਾ ਹੈ ਸਮਾਂ ਖਰਾਬ ਅਤੇ  ਭਟਕਦਾ ਹੈ ਧਿਆਨ।

ਪਠਾਨਕੋਟ 19  ਫਰਵਰੀ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ   ) ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲੀ ਬੱਚਿਆਂ ਨੂੰ ਰੈਲੀਆਂ, ਜਾਗਰੂਕਤਾ ਮੁਹਿੰਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਵਿੱਚ ਨਾ ਭੇਜਣ ਸਬੰਧੀ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਵਿਭਾਗ ਵੱਲੋਂ ਸਕੂਲ ਮੁਖੀਆਂ ਨੂੰ ਕਿਹਾ ਗਿਆ ਹੈ ਕਿ ਅਣਸੁਖਾਵੇਂ ਮੌਸਮ ਕਾਰਨ ਵਿਦਿਆਰਥੀਆਂ ਦੀ ਸਿਹਤ ‘ਤੇ ਅਸਰ ਪੈਣ ਜਾਂ ਸੱਟ ਲੱਗਣ ਦਾ ਖਦਸ਼ਾ ਰਹਿੰਦਾ ਹੈ ਅਤੇ ਦੂਜੇ ਪਾਸੇ ਕੋਵਿਡ-19 ਕਾਰਨ ਲੰਬਾ ਸਮਾਂ ਸਕੂਲ ਬੰਦ ਰਹਿਣ ਕਰਕੇ ਪਹਿਲਾਂ ਹੀ ਬੱਚਿਆਂ ਦੀ ਪੜ੍ਹਾਈ ਨੁਕਸਾਨ ਹੋਇਆ ਹੈ। ਕਿਸੇ ਵੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਵੀ ਗੈਰ-ਸਰਕਾਰੀ ਸੰਸਥਾ, ਏਜੰਸੀ ਜਾਂ ਕੰਪਨੀ ਦੇ ਪ੍ਰੋਗਰਾਮਾਂ ਵਿੱਚ ਵਿਦਿਆਰਥੀਆਂ ਨੂੰ ਭੇਜਣ ਤੋਂ ਮਨਾਹੀ ਕੀਤੀ ਗਈ ਹੈ।
ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਵਰਿੰਦਰ ਪਰਾਸਰ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਕਿਹਾ ਕਿ ਫਰਵਰੀ ਦਾ ਮਹੀਨਾ ਚੱਲ ਰਿਹਾ ਹੈ। ਸਾਲਾਨਾ ਪ੍ਰੀਖਿਆਵਾਂ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਵਾਸਤੇ ਵਿਦਿਆਰਥੀਆਂ ਕੋਲ ਬਹੁਤ ਘੱਟ ਸਮਾਂ ਹੈ। ਦੂਜੇ ਪਾਸੇ ਸਰਕਾਰੀ ਸਕੂਲਾਂ ਦੇ ਅਧਿਆਪਕ ਸਵੇਰੇ, ਸ਼ਾਮ ਅਤੇ ਛੁੱਟੀ ਵਾਲੇ ਦਿਨ ਵੀ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਵਾਧੂ ਸਮਾਂ ਲਗਾ ਰਹੇ ਹਨ। ਇਸ ਤਰ੍ਹਾਂ ਜੇਕਰ ਹੁਣ ਕੋਈ ਸੰਸਥਾ ਜਾਂ ਏਜੰਸੀ ਆ ਕੇ ਸਕੂਲੀ ਵਿਦਿਆਰਥੀਆਂ ਦਾ ਸਮਾਂ ਨਸ਼ਟ ਕਰਦੀ ਹੈ ਤਾਂ ਸਕੂਲ ਮੁਖੀਆਂ ਦੀ ਯੋਜਨਾਬੰਦੀ ਪ੍ਰਭਾਵਿਤ ਹੁੰਦੀ ਹੈ। ਸਿੱਖਿਆ ਵਿਭਾਗ ਵੱਲੋਂ ਚੁੱਕਿਆ ਗਿਆ ਇਹ ਕਦਮ ਬਹੁਤ ਹੀ ਸ਼ਲਾਘਾਯੋਗ ਹੈ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ. ਸਿੱ) ਰਾਜੇਸਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ  ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਇਸ ਸਮੇਂ ਪ੍ਰੀ-ਬੋਰਡ ਇਮਤਿਹਾਨ ਚੱਲ ਰਹੇ ਹਨ। ਵਿਦਿਆਰਥੀਆਂ ਦਾ ਪੂਰਾ ਧਿਆਨ ਇਮਤਿਹਾਨਾਂ ਦੀ ਤਿਆਰੀ ਵੱਲ ਹੈ ਤਾਂ ਜੋ ਸਾਲਾਨਾ ਇਮਤਿਹਾਨਾਂ ਵਿੱਚ ਚੰਗੇ ਨੰਬਰ ਪ੍ਰਾਪਤ ਕਰ ਸਕਣ। ਸਿੱਖਿਆ ਵਿਭਾਗ ਵੱਲੋਂ ਜਾਰੀ ਇਹ ਹਦਾਇਤ ਬਹੁਤ ਹੀ ਲਾਹੇਵੰਦ ਰਹੇਗੀ। ਉਹਨਾਂ ਕਿਹਾ ਕਿ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਸਫ਼ਲ ਬਣਾਉਣ ਲਈ ਵਿਦਿਆਰਥੀਆਂ ਦੀ ਪੜ੍ਹਾਈ ਵੱਲ ਇਕਾਗਰਤਾ ਬਹੁਤ ਜਰੂਰੀ ਹੈ। ਇਹਨਾਂ ਦਿਨਾਂ ਵਿੱਚ ਰੈਲੀਆਂ ਅਤੇ ਜਾਗੂਕਤਾ ਮੁਹਿੰਮਾਂ ਵਿਦਿਆਰਥੀਆਂ ਦਾ ਸਮਾਂ ਬਰਬਾਦ ਕਰਣਗੀਆਂ।
ਇਸ ਮੌਕੇ ਤੇ ਬਲਾਕ ਨੋਡਲ ਅਫਸਰ ਪਿ੍ਰੰਸੀਪਲ ਨਸੀਬ ਸਿੰਘ ਸੈਣੀ, ਪਿ੍ਰੰਸੀਪਲ ਬਲਬੀਰ ਕੁਮਾਰ, ਪਿ੍ਰੰਸੀਪਲ ਪੰਕਜ ਗੁਪਤਾ, ਪਿ੍ਰੰਸੀਪਲ ਰਾਮ ਪਾਲ, ਪਿ੍ਰੰਸੀਪਲ ਰਮੇਸ ਕੁਮਾਰ, ਰਾਹੁਲ ਗੁਪਤਾ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਦੀਪਕ ਕੁਮਾਰ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply