ਕੋਰੋਨਾ ਨੇ ਲੈ ਲਈ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਜਾਨ !

ਚੰਡੀਗੜ੍ਹ: ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੰਜਾਬੀ ਗਾਇਕ ਸਰਦੂਲ ਸਿਕੰਦਰ ਨਹੀਂ ਰਹੇ।
ਸੂਤਰਾਂ ਮੁਤਾਬਕ ਸਰਦੂਲ ਸਿਕੰਦਰ ਕਰੋਨਾ ਦੀ ਬਿਮਾਰੀ ਕਾਰਨ ਪਿਛਲੇ ਕਰੀਬ ਡੇਢ ਮਹੀਨੇ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਅਧੀਨ ਚੱਲ ਰਹੇ ਸਨ ਜਿੱਥੇ ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਸੀ ਅਤੇ ਅੱਜ ਉਨ੍ਹਾਂ ਦੀ ਮੌਤ ਹੋ ਗਈ। ਪੰਜਾਬੀ ਗਾਇਕ ਸਰਦੂਲ ਸਿਕੰਦਰ ਪਿਛਲੇ ਡੇਢ ਮਹੀਨੇ ਤੋਂ ਬਿਮਾਰ ਹਨ। ਅੱਜ ਕੱਲ੍ਹ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ ਅਤੇ ਕੋਰੋਨਾ ਪੌਜੇਟਿਵ ਹੋਣ ਕਾਰਨ ਉਹ ਮੋਹਾਲੀ ਦੇ ਫੇਜ਼ 8 ਸਥਿਤ ਹਸਪਤਾਲ ਫੋਰਟਿਸ ਵਿੱਚ ਜ਼ੇਰੇ ਇਲਾਜ਼ ਸਨ।

ਇਸ ਤੋਂ ਪਹਿਲਾਂ ਉਸ ਦਾ ਚਾਰ ਮਹੀਨਿਆਂ ਤੋਂ ਕਈ ਹਸਪਤਾਲਾਂ ਵਿੱਚ ਇਲਾਜ਼ ਚੱਲ ਰਿਹਾ ਸੀ। ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਚਹੇਤਿਆਂ ਨੂੰ ਇਸ ਗੱਲ ਦਾ ਗਿਲਾ ਸੀ ਕਿ ਅੰਤਰਰਾਸ਼ਟਰੀ ਪ੍ਰਸਿੱਧੀ ਵਾਲੇ ਇਸ ਕਲਾਕਾਰ ਦਾ ਹਾਲਚਾਲ ਪੁੱਛਣ ਲਈ ਕੋਈ ਮੰਤਰੀ ਨਹੀਂ ਆਇਆ। ਸੂਤਰਾਂ ਅਨੁਸਾਰ 5 ਸਾਲ ਪਹਿਲਾਂ ਸਰਦੂਲ ਦੀ ਕਿਡਨੀ ਵੀ ਟਰਾਂਸਪਲਾਂਟ ਹੋਈ ਸੀ।
ਸਰਦੂਲ ਸਿਕੰਦਰ ਦੀ ਖਰਾਬ ਸਿਹਤ ਬਾਰੇ ਪਤਾ ਲੱਗਣ ‘ਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਹਸਪਤਾਲ ਜਾ ਕੇ ਉਸ ਦਾ ਹਾਲ-ਚਾਲ ਪੁੱਛਿਆ ਸੀ। ਇਸ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੀ ਫੋਰਟਿਸ ਹਸਪਤਾਲ ਜਾ ਕੇ ਸਰਦੂਲ ਦੀ ਸਿਹਤ ਬਾਰੇ ਪਤਾ ਕੀਤਾ ਅਤੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਸੀ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply