LETEST..ਸੰਯੁਕਤ ਮੋਰਚੇ ਦੇ ਸੱਦੇ ਤੇ ਕਿਸਾਨਾਂ ਵਲੋਂ ਐਸ ਡੀ ਐਮ ਦਸੂਹਾ ਰਣਦੀਪ ਸਿੰਘ ਹੀਰ ਨੂੰ ਸੌਂਪਿਆ ਮੰਗ ਪੱਤਰ


ਗੜ੍ਹਦੀਵਾਲਾ 24 ਫਰਵਰੀ (CHOUDHARY) : ਅੱਜ ਸੰਯੁਕਤ ਮੋਰਚੇ ਦੇ ਸੱਦੇ ਤੇ ਕਿਸਾਨਾਂ ਵਲੋਂ ਜਬਰ ਵਿਰੋਧ ਦਿਵਸ ਤੇ ਕਿਸਾਨੀ ਅੰਦੋਲਨ ਦੌਰਾਨ ਜੇਲ੍ਹਾਂ ਚ ਬੰਦ ਕਿਸਾਨਾਂ ਦੀ ਬਿਨ੍ਹਾਂ ਸ਼ਰਤ ਰਿਹਾਈ ਅਤੇ ਝੂਠੇ ਕੇਸ ਰੱਦ ਕਰਨ ਸਬੰਧੀ ਚਰਨਜੀਤ ਸਿੰਘ ਚਠਿਆਲ ਅਤੇ ਚੈਂਚਲ ਸਿੰਘ ਪਵਾਂ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਦੇਸ਼ ਦੇ ਰਾਸ਼ਟਰਪਤੀ ਤੱਕ ਪਹੁੰਚਣ ਲਈ ਇੱਕ ਮੰਗ ਪੱਤਰ ਐਸ,ਡੀ,ਐਮ ਦਸੂਹਾ ਰਣਦੀਪ ਸਿੰਘ ਹੀਰ ਨੂੰ ਭੇਟ ਕੀਤਾ ਗਿਆ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚਰਨਜੀਤ ਸਿੰਘ ਚਠਿਆਲ ਨੇ ਦੱਸਿਆ ਕਿ ਇਹ ਮੰਗ ਪੱਤਰ ਦੇਸ਼ ਦੇ ਮਾਣਯੋਗ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਕਿਸਾਨੀ ਅੰਦੋਲਨ ਦੌਰਾਨ ਜੇਲ੍ਹਾਂ ਚ ਬੰਦ ਕਿਸਾਨਾਂ ਦੀ ਬਿਨਾਂ ਸ਼ਰਤ ਰਿਹਾਈ, ਝੂਠੇ ਕੇਸ ਰੱਦ ਕਰਨ ਅਤੇ ਸੰਘਰਸ਼ ਵਿੱਚ ਸ਼ਾਮਲ ਕਿਸਾਨਾਂ ਨੂੰ ਡਰਾਉਣ ਧਮਕਾਉਣ ਲਈ  ਭੇਜੇ ਜਾ ਰਹੇ ਪੁਲੀਸ, ਐੱਨ ਆਈ ਏ ਅਤੇ ਹੋਰ ਸਰਕਾਰੀ ਏਜੰਸੀਆਂ ਵੱਲੋਂ ਭੇਜੇ ਜਾ ਰਹੇ ਨੋਟਿਸ ਅਤੇ ਪਹਿਲਾਂ ਭੇਜੇ ਗਏ ਨੋਟਿਸ ਰੱਦ ਕਰਵਾਉਣ ਦੇ ਸਬੰਧ ਵਿੱਚ ਦਿੱਤਾ ਗਿਆ ।ਉਨ੍ਹਾਂ ਕਿਹਾ ਕਿ ਪਿਛਲੇ  ਛੇ ਮਹੀਨਿਆਂ ਤੋਂ ਦੇਸ਼ ਦੇ ਕਿਸਾਨ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਅਤੇ ਘੱਟੋ ਘੱਟ ਸਮਰਥਨ ਮੁੱਲ ਲੈਣ ਲਈ ਵੱਖ ਵੱਖ ਪੱਧਰ ਤੇ ਸੰਘਰਸ਼ ਕਰ ਰਹੇ ਹਨ। ਹੁਣ ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨ ਮੁੱਖ ਰੂਪ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਅਣਮਿੱਥੇ ਸਮੇਂ ਦੇ ਸੰਘਰਸ਼ ਚ ਦਿੱਲੀ ਤੇ ਆਲੇ ਦੁਆਲੇ ਇਕੱਤਰ ਹਨ। ਪਰ ਭਾਰਤ ਸਰਕਾਰ ਅਤੇ ਕਈ ਸੂਬਾ ਸਰਕਾਰਾਂ ਵੱਲੋਂ  ਸੈਂਕਡ਼ੇ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਸੁੱਟ ਦਿੱਤਾ ਗਿਆ ਅਤੇ ਝੂਠੇ ਕੇਸ ਬਣਾ ਦਿੱਤੇ ਹਨ।ਉਨ੍ਹਾਂ ਕਿਹਾ ਕਿ ਅੱਜ ਸਾਰੇ ਦੇਸ਼ ਵਿੱਚੋਂ ਜਬਰ ਵਿਰੋਧੀ ਦਿਨ ਮਨਾਉਂਦੇ ਹੋਏ ਜ਼ਿਲ੍ਹਾ ਅਤੇ ਤਹਿਸੀਲ ਅਧਿਕਾਰੀਆਂ ਰਾਹੀਂ ਮੰਗ ਪੱਤਰ ਰਾਸ਼ਟਰਪਤੀ ਨੂੰ ਭੇਜਿਆ ਹੈ ਜਿਸ ਤਹਿਤ ਉਪਰੋਕਤ ਦਰਸਾਈਆਂ ਗਈਆਂ ਮੰਗਾਂ ਮੰਨੀਆਂ ਜਾਣ।ਇਸ ਮੌਕੇ ਐੱਸ ਡੀ ਐੱਮ ਦਸੂਹਾ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੰਗ ਪੱਤਰ ਨੂੰ ਰਾਸ਼ਟਰਪਤੀ ਤੱਕ ਪਹੁੰਚਾਉਣ ਲਈ ਤੁਰੰਤ ਪਹਿਲ ਕਦਮੀ ਕੀਤੀ ਜਾਵੇਗੀ। ਇਸ ਮੌਕੇ 
ਚਰਨਜੀਤ ਸਿੰਘ ਚਠਿਆਲ, ਡਾ ਮੁਝੈਲ ਸਿੰਘ, ਚੈਂਚਲ ਸਿੰਘ ਪਵਾਂ, ਸੁੱਖਾ ਸਿੰਘ ਕੋਲੀਆਂ, ਹਰਪਾਲ ਸਿੰਘ, ਹਰਬੰਸ ਸਿੰਘ ਧੂਤ, ਸੁਖਦੇਵ ਸਿੰਘ, ਮਾ.ਗੁਰਬਚਨ ਸਿੰਘ ਕਾਲਰਾ, ਕੁਲਦੀਪ ਸਿੰਘ ਚਠਿਆਲ, ਮਲਕੀਤ ਸਿੰਘ ਕਾਲਰਾ, ਵਰਿੰਦਰ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ। 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply