ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 142 ਵੇਂ ਦਿਨ ਵੀ ਜਾਰੀ


ਗੜ੍ਹਦੀਵਾਲਾ, 28 ਫਰਵਰੀ (ਚੌਧਰੀ ) : ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 142ਵੇਂ ਦਿਨ ਦੋਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।ਇਸ ਮੌਕੇ ਹਰਜੀਤ ਸਿੰਘ ਮਿਰਜਾਪੁਰ, ਮਨਦੀਪ ਸਿੰਘ ਭਾਨਾ,ਹਰਵਿੰਦਰ ਸਿੰਘ ਥੇਂਦਾ,ਅਵਤਾਰ ਸਿੰਘ ਮਾਨਗੜ੍ਹ, ਜਤਿੰਦਰ ਸਿੰਘ ਸੱਗਲਾਂ ਆਦਿ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਤੋਂ ਇਹ ਬਿੱਲ ਵਾਪਸ ਕਰਵਾਕੇ ਹੀ ਧਰਨੇ ਬੰਦ ਕਰਨਗੇ। ਉਨ੍ਹਾਂ ਕਿਹਾ ਕਿ ਅੱਜ ਦੇ ਕਿਸਾਨ ਸੜਕਾਂ ਤੇ ਆਪਣੇ ਹੱਕਾਂ ਲਈ ਰੋਸ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਕਰ ਰਿਹਾ ਹੈ, ਇਸ ਪ੍ਰਤੀਕੇਂਦਰ ਦੀ ਮੋਦੀ ਸਰਕਾਰ ਨੂੰ ਸੋਚਣਾ ਹੀ ਪਵੇਗਾ। ਉਨ੍ਹਾਂ ਕਿਹਾ ਕਿ ਮੋਦੀ ਦਾ ਇੱਕ ਇੱਕ ਮਨਸੂਬਾ ਪੰਜਾਬ ਦੀ ਹੋਂਦ ਨੂੰ ਖਤਮ ਕਰਨਾ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਕਿਸਾਨਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਵਿਰੁਧਲਿਆਂਦੇ ਗਏ ਕਾਲੇ ਕਾਨੂੰਨ ਜਿਸ ਦਾ ਅੱਜ ਪੰਜਾਬ ਵਿੱਚ ਸਭ ਤੋਂ ਵੱਧ ਵਿਰੋਧ ਹੋ ਰਿਹਾ ਹੈ ਨੂੰ ਕਿਸੇ ਵੀ ਕੀਮਤ ਤੇ ਪੰਜਾਬ ਦੇ ਕਿਸਾਨ ਸਵੀਕਾਰ ਨਹੀਂ ਕਰਨਗੇ।ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਇਸ ਬਾਬਤ ਕੋਈ ਗੱਲ ਨਹੀਂ ਸੁਣ ਰਹੀ ਉਹ ਤਾਂ ਸਿਰਫ ਸਰਮਾਏਦਾਰਾਂ ਨੂੰ ਲਾਭ ਪਹੁੰਚਾਉਣ ਚ ਲੱਗੀ ਹੋਈ ਹੈ ਪਰ ਪੰਜਾਬ ਦਾ ਕਿਸਾਨ ਅੱਜ ਜਾਗਰੂਕ ਹੈ ਅਤੇ ਉਸ ਨੂੰ ਪਤਾ ਹੈ ਕਿ ਇਨ੍ਹਾਂ ਕਾਲੇ ਕਾਨੂੰਨਾਂ ਬਿੱਲਾਂ ਨਾਲ ਭਵਿੱਖ ਵਿੱਚ ਕਿਸਾਨਾਂ ਦਾ ਕੀ ਹਸ਼ਰ ਹੋਵੇਗਾ। ਇਸ ਲਈ ਰੋਸ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੋ ਜਦੋਂ ਤਕ ਕੇਂਦਰ ਸਰਕਾਰ ਖੇਤੀਸਬੰਧੀ ਬਣਾਏ ਕਾਲੇ ਕਾਨੂੰਨ ਬਿੱਲਾਂ ਨੂੰ ਵਾਪਸ ਨਹੀਂ ਲਵੇਗੀ। ਇਸ ਮੌਕੇ ਡਾ. ਮੋਹਨ ਸਿੰਘ ਮੱਲੀ,ਰਾਜਿੰਦਰ ਸਿੰਘ ਚਾਪੜਾ, ਦਾਰਾ ਸਿੰਘ,ਜਰਨੈਲ ਸਿੰਘ, ਮਾਸਟਰ ਸਵਰਨ ਸਿੰਘ,ਕੇਵਲ ਸਿੰਘ, ਜਥੇਦਾਰ ਹਰਪਾਲ ਸਿੰਘ ,ਰਣਜੀਤ ਸਿੰਘ,ਤਰਸੇਮ ਸਿੰਘ,ਅਵਤਾਰ ਸਿੰਘ,ਮਲਕੀਤ ਸਿੰਘ,ਅਜੀਤ ਸਿੰਘ,ਸੇਵਾ ਸਿੰਘ,ਜਗਜੀਤ ਸਿੰਘ,ਗੁਰਦੀਪ ਸਿੰਘ,ਰਾਜਿੰਦਰ ਕੁਮਾਰ, ਸੁਰਿੰਦਰ ਸਿੰਘ, ਪੰਜਾਬ ਸਿੰਘ,ਜਰਨੈਲ ਸਿੰਘ,ਜਸਵਿੰਦਰ ਸਿੰਘ, ਪਰਮਜੀਤ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply