ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਅਧਿਐਨ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ

ਗੜ੍ਹਦੀਵਾਲਾ 2 ਮਾਰਚ(ਚੌਧਰੀ) : ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਅਧਿਐਨ ਵਿਭਾਗ ਵੱਲੋਂ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਲੈਕਚਰ ਕਰਵਾਇਆ ਗਿਆ।

ਇਸ ਲੈਕਚਰ ਦੇ ਪ੍ਰਮੁੱਖ ਵਕਤਾ ਸ. ਅਮਰੀਕ ਸਿੰਘ (ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮੈਂਬਰ ਅਤੇ ਆਸਕਿਰਨ ਰੀਹੈਵ-ਲੀਟੇਸ਼ਨ ਕਾਊਂਸਲਰ) ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ,ਆਪਸੀ ਪ੍ਰੇਮ,ਦਇਆ,ਧਾਰਮਿਕ ਸਹਿਣਸ਼ੀਲਤਾ ਅਤੇ ਲਾਸਾਨੀ ਕੁਰਬਾਨੀ ਦੀਆਂ ਸਦੀਵੀ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ।ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਫਲਸ਼ਫ਼ੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਉਹਨਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਕਿਸੇ ਇੱਕ ਧਰਮ ਦੇ ਗੁਰੂ ਨਹੀਂ ਸਨ, ਸਗੋਂ ਉਹਨਾਂ ਸਮੁੱਚੀ ਮਨੁੱਖਤਾ ਨੂੰ ਬਚਾਉਣ ਲਈ ਬਲੀਦਾਨ ਦਿੱਤਾ।

ਲੈਕਚਰ ਦੇ ਅਖੀਰ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫ਼ੇ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਤੇਗ ਬਹਾਦਰ ਜੀ ਦੇ ਦੱਸੇ ਮਾਰਗ ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਨੇ ਸ. ਅਮਰੀਕ ਸਿੰਘ ਜੀ ਦੇ ਕਾਲਜ ਪਹੁੰਚਣ ਲਈ ਧੰਨਵਾਦ ਅਤੇ ਸਨਮਾਨਿਤ ਕੀਤਾ। ਇਸ ਲੈਕਚਰ ਦੌਰਾਨ ਸਟੇਜ ਸੰਭਾਲਣ ਦੀ ਭੂਮਿਕਾ ਪ੍ਰੋ. ਜਤਿੰਦਰ ਕੌਰ ਨੇ ਨਿਭਾਈ। ਇਸ ਮੌਕੇ ਖਾਲਸਾ ਕਾਲਜੀਏਟ ਸਕੂਲ ਦੇ ਇੰਚਾਰਜ ਪ੍ਰੋ. ਅਰਚਨਾ ਠਾਕੁਰ ਤੇ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਹੋਏ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply