ਮੈੜੀ ਮੇਲੇ ਦੀ ਯਾਤਰਾ ਲਈ ਜ਼ਿਲ੍ਹੇ ਵਿੱਚੋਂ ਜਾਣ ਵਾਲੇ ਸ਼ਰਧਾਲੂ ਊਨਾ ਪੁੱਜਣ ਤੋਂ 72 ਘੰਟੇ ਪਹਿਲਾਂ ਜਾਰੀ ਆਪਣੀ ਕੋਵਿਡ-19 ਨੈਗੇਟਿਵ ਰਿਪੋਰਟ ਨਾਲ ਲੈ ਕੇ ਜਾਣ : ਡਿਪਟੀ ਕਮਿਸ਼ਨਰ

ਮੈੜੀ ਮੇਲੇ ਦੀ ਯਾਤਰਾ ਲਈ ਜ਼ਿਲ੍ਹੇ ਵਿੱਚੋਂ ਜਾਣ ਵਾਲੇ ਸ਼ਰਧਾਲੂ ਊਨਾ ਪੁੱਜਣ ਤੋਂ 72 ਘੰਟੇ ਪਹਿਲਾਂ ਜਾਰੀ ਆਪਣੀ ਕੋਵਿਡ-19 ਨੈਗੇਟਿਵ ਰਿਪੋਰਟ ਨਾਲ ਲੈ ਕੇ ਜਾਣ : ਡਿਪਟੀ ਕਮਿਸ਼ਨਰ

 

ਜਲੰਧਰ, 6 ਮਾਰਚ

ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਦੇ ਪ੍ਰਸਿੱਧ ਧਾਰਮਿਕ ਸਥਾਨ ਮੈੜੀ ਸਥਿਤ ਗੁਰਦੁਆਰਾ ਬਾਬਾ ਵਡਭਾਗ ਸਿੰਘ ਵਿਖੇ 21 ਤੋਂ 31 ਮਾਰਚ ਤੱਕ ਹੋਲੀ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਜ਼ਿਲ੍ਹਾ ਜਲੰਧਰ ਵਿੱਚੋਂ ਜਾਣ ਵਾਲੇ ਸ਼ਰਧਾਲੂਆਂ ਨੂੰ ਊਨਾ ਪ੍ਰਸ਼ਾਸਨ ਵੱਲੋਂ ਜਾਰੀ ਕੋਵਿਡ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣੀ ਹੋਵੇਗੀ।

Advertisements

                ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ  ਕੋਵਿਡ-19 ਮਹਾਮਾਰੀ ਦੇ ਦੌਰ ਵਿੱਚ ਇਸ ਤੋਂ ਬਚਾਅ ਅਤੇ ਲਾਗ ਨੂੰ ਹੋਰ ਫੈਲਣ ਤੋਂ ਰੋਕਣ ਲਈ ਊਨਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਆਪਣੇ ਨਾਲ ਕੋਵਿਡ -19 ਨੈਗੇਟਿਵ ਰਿਪੋਰਟ ਲੈ ਕੇ ਆਉਣਾ ਲਾਜ਼ਮੀ ਕੀਤਾ ਗਿਆ ਹੈ ਅਤੇ ਇਹ ਵੀ ਕਿਹਾ ਗਿਆ ਹੈ ਮੈੜੀ ਮੇਲਾ ਵਿੱਚ ਆਉਣ ਵਾਲੇ ਸ਼ਰਧਾਲੂ ਊਨਾ ਪੁੱਜਣ ਤੋਂ 72 ਘੰਟੇ ਪਹਿਲਾਂ ਜਾਰੀ ਕੋਵਿਡ-19 ਰਿਪੋਰਟ ਆਪਣੇ ਨਾਲ ਲਿਆਉਣਾ ਯਕੀਨੀ ਬਣਾਉਣ, ਜੋ ਕਿ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਲੇਬੋਰੇਟਰੀ ਵੱਲੋਂ ਜਾਰੀ ਕੀਤੀ ਗਈ ਹੋਵੇ ।

Advertisements

                ਡਿਪਟੀ ਕਮਿਸ਼ਨਰ ਨੇ ਸ਼ਰਧਾਲੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੋਲੀ ਮੇਲੇ ਦੀ ਯਾਤਰਾ ਦੌਰਾਨ ਉਹ ਆਪਣੀ ਕੋਵਿਡ -19 ਨੈਗੇਟਿਵ ਰਿਪੋਰਟ ਨਾਲ ਲੈ ਕੇ ਜਾਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ ।  

Advertisements

                ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਊਨਾ ਪ੍ਰਸ਼ਾਸਨ ਵੱਲੋਂ ਮੈੜੀ ਮੇਲੇ ਦੌਰਾਨ ਮੇਲਾ ਖੇਤਰ ਵਿੱਚ ਵਿਸ਼ੇਸ਼ ਤੌਰ ‘ਤੇ ਬੰਦ ਹਾਲ ,  ਕਮਰੇ ਜਾਂ ਸਥਾਨ ‘ਤੇ ਅਧਿਕਤਮ 50 ਫ਼ੀਸਦੀ ਸਮਰੱਥਾ ਅਤੇ 200 ਤੋਂ ਜ਼ਿਆਦਾ ਲੋਕਾਂ ਦੇ ਇਕੱਠੇ ਹੋਣ ਉੱਤੇ ਪੂਰਨ ਰੋਕ ਲਗਾਈ ਗਈ ਹੈ। ਇਸ ਤੋਂ ਇਲਾਵਾ ਖੁੱਲ੍ਹੇ ਸਥਾਨਾਂ ‘ਤੇ ਦੋ ਗਜ ਦੀ ਸਾਮਾਜਿਕ ਦੂਰੀ ਦੇ ਨਿਯਮ ਦੇ ਹਿਸਾਬ ਨਾਲ  ਹੀ ਲੋਕ ਇਕੱਠਾ ਹੋ ਸਕਣਗੇ। ਇਸ ਤੋਂ ਇਲਾਵਾ ਆਯੋਜਕਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਲਈ ਵੀ ਸੁਰੱਖਿਆ ਮਾਪਦੰਡ ਜਾਰੀ ਕੀਤੇ ਗਏ ਹਨ।

                ਉਨ੍ਹਾਂ ਜ਼ਿਲ੍ਹੇ ਵਿੱਚੋਂ ਮੈੜੀ ਮੇਲੇ ਵਿੱਚ ਜਾਣ ਵਾਲੇ ਸ਼ਰਧਾਲੂਆਂ ਨੂੰ ਮੇਲੇ ਦੌਰਾਨ ਕੋਵਿਡ-19 ਸਬੰਧੀ ਹਦਾਇਤਾਂ ਦੀ ਪੂਰੀ ਮੁਸਤੈਦੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਮੇਲੇ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਆਵੇ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply