LETEST..ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਦੇ ਇਲਾਜ ਲਈ 15 ਹਾਜ਼ਰ ਰੁਪਏ ਦੀ ਆਰਥਿਕ ਮਦਦ ਭੇਂਟ

(ਜਰੂਰਤਮੰਦ ਵਿਅਕਤੀ ਨੂੰ ਇਲਾਜ ਲਈ 15 ਹਾਜ਼ਰ ਰੁਪਏ ਦੀ ਆਰਥਿਕ ਮਦਦ ਭੇਂਟ ਕਰਦੇ ਹੋਏ ਸੰਸਥਾ ਮੈਂਬਰ)

ਗੜ੍ਹਦੀਵਾਲਾ 8 ਮਾਰਚ (CHOUDHARY) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਗੜ੍ਹਦੀਵਾਲਾ ਦੇ ਪਿੰਡ ਕੰਡਾਲਿਆਂ ਨਿਵਾਸੀ ਰਮਨ ਕਾਜਲ ਦੇ ਇਲਾਜ ਲਈ 15 ਹਜਾਰ ਰੁਪਏ ਦੀ ਆਰਥਿਕ ਮਦਦ ਭੇਂਟ ਕੀਤੀ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਮਨ ਕਾਜਲ ਦੀ ਇੱਕ ਸਾਲ ਪਹਿਲਾਂ ਸੜਕ ਹਾਦਸੇ ਵਿੱਚ ਇੱਕ ਲੱਤ ਪੁਰੀ ਤਰਾਂ ਫਰੈਕਚਰ ਹੋ ਗਈ ਸੀ। ਉਸ ਸਮੇਂ ਠੀਕ ਇਲਾਜ ਨਾ ਹੋਣ ਕਰਕੇ ਇਨਾਂ ਦੀ ਲੱਤ ਦਾ ਮੁੜ ਅਪ੍ਰੇਸ਼ਨ ਕਰਨਾ ਪਿਆ ਹੈ। ਪਰਿਵਾਰ ਕੋਲ ਆਮਦਨ ਦਾ ਕੋਈ ਸਾਧਨ ਨਹੀਂ ਹੈ। ਸੁਸਾਇਟੀ ਨੇ ਪਰਿਵਾਰ ਦੇ ਹਾਲਾਤਾਂ ਨੂੰ ਦੇਖਦੇ ਹੋਏ ਉਨ੍ਹਾਂ ਦੇ ਘਰ ਪਹੁੰਚ ਕੇ 15 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ।ਅੰਤ ਵਿੱਚ ਪਰਿਵਾਰ ਵੱਲੋਂ ਸੁਸਾਇਟੀ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਮਨਦੀਪ ਸਿੰਘ,ਸਿਮਰਨ ਸਿੰਘ ਆਦਿ  ਹਾਜਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply