ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਦਾ ਸੰਘਰਸ਼ 153 ਵੇਂ ਦਿਨ ਵੀ ਜਾਰੀ


ਗੜ੍ਹਦੀਵਾਲਾ, 10 ਮਾਰਚ (ਚੌਧਰੀ ) : ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ(ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 153ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇਤੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ।ਇਸ ਮੌਕੇ ਅਵਤਾਰ ਸਿੰਘ ਮਾਨਗੜ੍ਹ, ਮਾਸਟਰ ਗੁਰਚਰਨ ਸਿੰਘ ਕਾਲਰਾ,ਡਾ.ਮੋਹਨ ਸਿੰਘ ਮੱਲੀ,ਤਰਸੇਮ ਸਿੰਘ ਅਰਗੋਵਾਲ,ਹਰਵਿੰਦਰ ਸਿੰਘ ਥੇਂਦਾ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨਾਲ ਕਿਸਾਨੀ ਦਾ ਘਾਣ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ  ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਦੀ ਸ਼ਹਿ ਤੇ ਕਾਲੇ ਕਾਨੂੰਨ ਬਣਾ ਕੇ ਕਿਸਾਨੀ ਨੂੰ ਤਬਾਹ ਕਰਨ ਤੇ ਤੁਲੀ ਹੋਈ ਹੈ।ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਹਰ ਵਰਗ ਜਾਗਰੂਕ ਹੋ ਚੁੱਕਾ ਹੈ ਅਤੇ ਹੁਣ ਕਿਸਾਨਾਂ ਨਾਲ ਰਲ ਕੇ ਦਿੱਲੀ ਵਿਖੇ ਇਸ ਸੰਘਰਸ਼ ਨੂੰ ਹਰ ਤਿੱਖਾ ਕਰ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜੇਕਰ ਮੋਦੀ ਸਰਕਾਰ ਨੇ ਖੇਤੀ ਸਬੰਧੀ ਬਣਾਏ ਕਾਲੇ ਕਾਲੇ ਕਾਨੂੰਨ ਵਾਪਸ ਨਾ ਲਏ ਤਾਂ ਇਸ ਅੰਦੋਲਨ ਨੂੰ ਹੋਰ ਤਿੱਖਾ ਕਰ ਕੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਜਾਣਗੀਆਂ।ਉਨ੍ਹਾਂ ਕਿਹਾਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦਾ ਭਲਾ ਚਾਹੁੰਦੀ ਹੈ ਤਾਂ ਉਸ ਨੂੰ ਕਾਲੇ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ ਨਹੀਂ ਤਾਂ ਇਸ ਦੇ ਸਿੱਟੇ ਕੇਂਦਰ ਦੀ ਮੋਦੀ ਸਰਕਾਰ ਨੂੰ  ਭਿਆਨਕ ਵੀ ਭੁਗਤਣੇ ਪੈ ਸਕਦੇ ਹਨ।ਇਸ ਮੌਕੇੇ ਡਾ. ਮਝੈਲ ਸਿੰਘ, ਮਨਜੀਤ ਸਿੰਘ ਬਡਿਆਲ,ਸਰਬਜੀਤ ਸਿੰਘ ਬਡਿਆਲ, ਨੰਬਰਦਾਰ ਸੁਖਬੀਰ ਸਿੰਘ ਭਾਨਾ, ਹਰਭਜਨ ਸਿੰਘ,ਸਰਪੰਚ ਕੁਲਦੀਪ ਸਿੰਘ  ਥੇਂਦਾ,ਸੂਬੇਦਾਰਸੁਰਜੀਤ ਸਿੰਘ, ਮਲਕੀਤ ਸਿੰਘ ਕਾਲਰਾਂ, ਪ੍ਰੀਤਮ ਸਿੰਘ ਧੁੱਗਾ,ਪ੍ਰਭਦਿਆਲ ਸਿੰਘ ਧੁੱਗਾ, ਸੁਰਜੀਤ ਸਿੰਘ ਡੱਫਰ, ਪੰਜਾਬ ਸਿੰਘ, ਸੇਵਾ ਸਿੰਘ, ਡਾ ਚੈਂਚਲ ਸਿੰਘ,ਸੁਖਰਾਜ ਸਿੰਘ ਭਾਨਾ,ਬਲਵੀਰ ਸਿੰਘ  ਪੰਧੇਰ, ਜਤਿੰਦਰ ਸਿੰਘ ਸੱਗਲਾ, ਮਾਸਟਰ ਸਵਰਨ ਸਿੰਘ, ਜਥੇਦਾਰ ਹਰਪਾਲ ਸਿੰਘ ,ਮਹਿੰਦਰ ਸਿੰਘ, ਹਰਦੀਪ ਸਿੰਘ ਆਦਿ
ਸਮੇਤ ਭਾਰੀ ਗਿਣਤੀ ਵਿਚ ਕਿਸਾਨ ਹਾਜਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply