ਵੱਡੀ ਖ਼ਬਰ : ਸਰਕਾਰੀ ਸਕੂਲਾਂ ਦੀਆਂ ਕੱਲ ਤੋਂ ਸ਼ੁਰੂ ਹੋ ਰਹੀਆਂ ਨਾਨ ਬੋਰਡ ਜਮਾਤਾਂ ਦੀਆਂ ਘਰੇਲੂ ਪ੍ਰੀਖਿਆਵਾਂ ਸ਼ਿਫਟਾਂਂ ‘ਚ ਹੋਣਗੀਆਂ

ਸਰਕਾਰੀ ਸਕੂਲਾਂ ਦੀਆਂ ਕੱਲ ਤੋਂ ਸ਼ੁਰੂ ਹੋ ਰਹੀਆਂ ਨਾਨ ਬੋਰਡ ਜਮਾਤਾਂ ਦੀਆਂ ਘਰੇਲੂ ਪ੍ਰੀਖਿਆਵਾਂ ਸ਼ਿਫਟਾਂਂ ‘ਚ ਹੋਣਗੀਆਂ
★ਵਿਦਿਆਰਥੀਆਂ ਦੀ ਕੋਰੋਨਾ ਤੋਂ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਲਿਆ ਫੈਸਲਾ
★ਵਿਭਾਗ ਵੱਲੋਂ ਸੋਧੀ ਹੋਈ ਡੇਟਸ਼ੀਟ ਜਾਰੀ
★ ਕੋਰੋਨਾ ਪਾਜੀਟਿਵ ਦੀ ਵਜ੍ਹਾ ਨਾਲ ਪ੍ਰੀਖਿਆ ਨਾ ਦੇ ਸਕਣ ਵਾਲੇ ਵਿਦਿਆਰਥੀਆਂ ਦੀ ਪ੍ਰੀਖਿਆ ਬਾਅਦ ਵਿੱਚ ਨਵੇਂ ਪ੍ਰਸ਼ਨ ਪੱਤਰ ਨਾਲ ਲਈ ਜਾਵੇਗੀ।
ਪਠਾਨਕੋਟ, 14 ਮਾਰਚ (ਰਾਜਨ ਬਿਊਰੋ )
-ਸਕੂਲ ਸਿੱਖਿਆ ਵਿਭਾਗ ਵੱਲੋਂ ਨਾਨ ਬੋਰਡ ਜਮਾਤਾਂ ਦੀਆਂ ਅੱਜ 15 ਮਾਰਚ ਨੂੰ ਸ਼ੁਰੂ ਹੋ ਰਹੀਆਂ ਸਾਲਾਨਾ ਘਰੇਲੂ ਪ੍ਰੀਖਿਆਵਾਂ ਵੀ ਸਵੇਰ ਅਤੇ ਸ਼ਾਮ ਦੇ ਸ਼ੈਸਨ ਦੌਰਾਨ ਸ਼ਿਫਟਾਂ ਵਿੱਚ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਵਰਨਣਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਸੂਬੇ ਵਿੱਚ ਕੋਰੋਨਾ ਮਹਾਂਮਾਰੀ ਦੇ ਵਧਦੇ ਖਤਰੇ ਦੌਰਾਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸਾਰੀਆਂ ਜਮਾਤਾਂ ਲਈ ਪ੍ਰੀਖਿਆਵਾਂ ਛੁੱਟੀਆਂ ਦਾ ਐਲਾਨ ਕਰਦਿਆਂ ਵਿਦਿਆਰਥੀਆਂ ਨੂੰ ਘਰਾਂ ਵਿੱਚ ਹੀ ਰਹਿਕੇ ਪੇਪਰਾਂ ਦੀ ਤਿਆਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੌਰਾਨ ਪਹਿਲੀ ਤੋਂ ਚੌਥੀ, ਛੇਵੀਂ, ਸੱਤਵੀ, ਨੌਵੀਂ ਅਤੇ ਗਿਆਰਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੀ ਇਕੱਤਰਤਾ ਘੱਟ ਕਰਨ ਲਈ ਇਹਨਾਂ ਜਮਾਤਾਂ ਦੀਆਂ ਪ੍ਰੀਖਿਆਵਾਂ ਵੀ ਇਕੱਠਿਆਂ ਲੈਣ ਦੀ ਬਜਾਏ ਸ਼ਿਫਟਾਂ ਵਿੱਚ ਲੈਣ ਲਈ ਵਿਭਾਗ ਵੱਲੋਂ ਮੁੜ ਤੋਂ ਸੋਧੀ ਹੋਈ ਡੇਟਸ਼ੀਟ ਜਾਰੀ ਕੀਤੀ ਗਈ ਹੈ।

ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਵਰਿੰਦਰ ਪਰਾਸ਼ਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਬਲਦੇਵ ਰਾਜ।
ਸ੍ਰੀ ਵਰਿੰਦਰ ਪਰਾਸ਼ਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਸ੍ਰੀ ਰਾਜੇਸ਼ਵਰ ਸਲਾਰੀਆ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਸੋਧੀ ਹੋਈ ਡੇਟਸ਼ੀਟ ਅਨੁਸਾਰ ਸਵੇਰ ਦਾ ਸੈਸ਼ਨ ਸਵੇਰੇ 9.00 ਵਜੇ ਤੋਂ ਦੁਪਹਿਰ 12.00 ਵਜੇ ਤੱਕ ਹੋਵੇਗਾ ਅਤੇ 20 ਮਿੰਟ ਦੀ ਬਰੇਕ ਉਪਰੰਤ ਬਾਅਦ ਦੁਪਹਿਰ 12.20 ਤੋਂ 3.20 ਤੱਕ ਸ਼ਾਮ ਦਾ ਸ਼ੈਸਨ ਹੋਵੇਗਾ।ਸੈਕੰਡਰੀ ਸਕੂਲਾਂ ਦੇ ਛੇਵੀਂ ਅਤੇ ਗਿਆਰਵੀਂ ਜਮਾਤਾਂ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸਵੇਰ ਦੇ ਸੈਸ਼ਨ ਦੌਰਾਨ 9.00 ਵਜੇ ਤੋਂ 12.00 ਵਜੇ ਤੱਕ ਹੋਵੇਗੀ ਜਦਕਿ ਸੱਤਵੀਂ ਅਤੇ ਨੌਵੀਂ ਜਮਾਤਾਂ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸ਼ਾਮ ਦੇ ਸੈਸ਼ਨ ਦੌਰਾਨ ਬਾਅਦ ਦੁਪਹਿਰ 12.20 ਤੋਂ 3.20 ਵਜੇ ਤੱਕ ਹੋਵੇਗੀ।
ਸ੍ਰੀ ਬਲਦੇਵ ਰਾਜ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸ੍ਰੀ ਰਮੇਸ਼ ਲਾਲ ਠਾਕੁਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਦੇ ਤੀਜੀ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸਵੇਰ ਦੇ ਸੈਸ਼ਨ ਦੌਰਾਨ 9.00 ਵਜੇ ਤੋਂ 12.00 ਵਜੇ ਤੱਕ ਹੋਵੇਗੀ ਜਦਕਿ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸ਼ਾਮ ਦੇ ਸੈਸ਼ਨ ਦੌਰਾਨ ਬਾਅਦ ਦੁਪਹਿਰ 12.20 ਤੋਂ 3.20 ਵਜੇ ਤੱਕ ਹੋਵੇਗੀ। ਇਸ ਦੌਰਾਨ ਕੋਰੋਨਾ ਪਾਜੀਟਿਵ ਦੀ ਵਜ੍ਹਾ ਨਾਲ ਪ੍ਰੀਖਿਆ ਨਾ ਦੇ ਸਕਣ ਵਾਲੇ ਵਿਦਿਆਰਥੀਆਂ ਦੀ ਪ੍ਰੀਖਿਆ ਬਾਅਦ ਵਿੱਚ ਨਵਾਂ ਪ੍ਰਸ਼ਨ ਪੱਤਰ ਜਾਰੀ ਕਰਕੇ ਲਈ ਜਾਵੇਗੀ।
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਮੂਹ ਸਕੂਲਾਂ ਨੂੰ ਪ੍ਰੀਖਿਆਵਾਂ ਦੌਰਾਨ ਸਿਹਤ ਅਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਕੋਵਿਡ ਬਚਾਅ ਹਦਾਇਤਾਂ ਦਾ ਪਾਲਣ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ ਗਏ ਹਨ। ਇਸ ਦੌਰਾਨ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀਆਂ ਲਈ ਮਾਸਕ ਦਾ ਇਸਤੇਮਾਲ ਲਾਜਮੀ ਹੋਵੇਗਾ। ਵਿਦਿਆਰਥੀਆਂ ਨੂੰ ਪਾਣੀ ਦੀ ਬੋਤਲ ਆਦਿ ਸਮੇਤ ਹੋਰ ਸਟੇਸ਼ਨਰੀ ਸਮਾਨ ਵੀ ਆਪਣਾ ਲਿਆਉਣ ਲਈ ਕਿਹਾ ਜਾਵੇਗਾ।ਇਸ ਤਰ੍ਹਾਂ ਦਾ ਸਮਾਨ ਇੱਕ ਦੂਜੇ ਨਾਲ ਸਾਂਝਾ ਕਰਨ ਦੀ ਮਨਾਹੀ ਹੋਵੇਗੀ। ਨਿਰਧਾਰਤ ਦੂਰੀ ਅਨੁਸਾਰ ਕਮਰਿਆਂ ਅੰਦਰ ਲੱਗੇ ਡੈਸਕਾਂ ਉੱਪਰ ਸਿਰਫ਼ ਇੱਕ ਹੀ ਵਿਦਿਆਰਥੀਆਂ ਬਿਠਾਇਆ ਜਾਵੇਗਾ ਜੇਕਰ ਵਿਦਿਆਰਥੀਆਂ ਦੀ ਗਿਣਤੀ ਅਨੁਸਾਰ ਡੈਸਕ ਘਟਦੇ ਹਨ ਤਾਂ ਵਿਦਿਆਰਥੀਆਂ ਨੂੰ ਨਿਰਧਾਰਤ ਦੂਰੀ ‘ਤੇ ਟਾਟ ਆਦਿ ਉੱਪਰ ਬਰਾਂਡਿਆਂ ਜਾ ਖੁੱਲ੍ਹੇ ਵਿੱਚ ਬਿਠਾਇਆ ਜਾ ਸਕੇਗਾ।
ਇਸ ਮੌਕੇ ਤੇ ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਅਤੇ ਹੋਰ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply