-ਸਫਾਈ ਪੱਖੋਂ ਜ਼ਿਲ•ੇ ਦੀ ਨੁਹਾਰ ਬਦਲਣ ਲਈ ਨਹੀਂ ਛੱਡੀ ਜਾਵੇਗੀ ਕੋਈ ਕਮੀ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ (SUKHWINDER SINGH, DR. MANDEEP, VICKY JULKA)
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਦੀਆਂ ਹਦਾਇਤਾਂ ‘ਤੇ ਜਿਲ•ੇ ਵਿੱਚ ਸਬੰਧਿਤ ਵਿਭਾਗਾਂ ਵਲੋਂ ਸਫਾਈ ਮੁਹਿੰਮ ਹੋਰ ਤੇਜ਼ ਕਰ ਦਿੱਤੀ ਗਈ ਹੈ। ਜਿਥੇ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਡਰੇਨਾਂ ਦੀ ਸਫਾਈ ਕੀਤੀ ਜਾ ਰਹੀ ਹੈ, ਉਥੇ ਸੋਲਿਡ ਵੇਸਟ ਮੈਨੇਜਮੈਂਟ ਸਿਸਟਮ ਤਹਿਤ ਕਾਰਜ ਸਾਧਕ ਅਫ਼ਸਰਾਂ ਵਲੋਂ ਘਰਾਂ ਵਿਚੋਂ ਇਕੱਤਰ ਕੀਤੇ ਕੂੜੇ ਲਈ ਕੱਚੇ ਅਤੇ ਪੱਕੇ ਪਿਟ (ਟੋਏ) ਬਣਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਅਤੇ ਕਸਬਿਆਂ ਵਿੱਚ 100 ਫੀਸਦੀ ਸਫਾਈ ਯਕੀਨੀ ਬਣਾਈ ਜਾ ਰਹੀ ਹੈ। ਉਨ•ਾਂ ਕਿਹਾ ਕਿ ਸੋਲਿਡ ਵੇਸਟ ਮੈਨੇਜਮੈਂਟ ਸਿਸਟਮ ਅਧੀਨ ਨਗਰ ਨਿਗਮ ਅਤੇ ਨਗਰ ਕੌਂਸਲਾਂ ਵਿੱਚ ਗਿੱਲਾ ਅਤੇ ਸੁੱਕਾ ਕੂੜਾ ਰੱਖਣ ਲਈ ਵਿਸ਼ੇਸ਼ ਪਿਟ ਬਣਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਨਗਰ ਨਿਗਮ ਅਤੇ ਨਗਰ ਕੌਂਸਲਾਂ ਵਲੋਂ ਹਰ ਘਰ ਵਿਚੋਂ ਗਿੱਲਾ ਅਤੇ ਸੁੱਕਾ ਕੂੜਾ ਇਕੱਤਰ ਕਰਕੇ ਉਕਤ ਪੁੱਟੇ ਗਏ ਕੱਚੇ ਅਤੇ ਪੱਕੇ ਟੋਇਆਂ ਵਿੱਚ ਪਾਇਆ ਜਾ ਰਿਹਾ ਹੈ, ਤਾਂ ਜੋ ਇਸ ਕੂੜੇ ਦੀ ਸੁਚਾਰੂ ਢੰਗ ਨਾਲ ਵਰਤੋਂ ਹੋ ਸਕੇ। ਉਨ•ਾਂ ਕਿਹਾ ਕਿ ਕੂੜੇ ਤੋਂ ਫ਼ਸਲਾਂ ਲਈ ਵਿਸ਼ੇਸ਼ ਖਾਦ ਵੀ ਤਿਆਰ ਹੋ ਸਕੇਗੀ, ਜੋ ਕਿਸਾਨਾਂ ਲਈ ਕਾਫੀ ਲਾਹੇਵੰਦ ਸਾਬਤ ਹੋਵੇਗੀ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਡਰੇਨਾਂ ਅਤੇ ਚੋਆਂ ਦੀ ਸਫਾਈ ਵੀ ਕੀਤੀ ਜਾ ਰਹੀ ਹੈ, ਤਾਂ ਜੋ ਬਾਰਿਸ਼ਾਂ ਦੌਰਾਨ ਕਿਸੇ ਵੀ ਤਰ•ਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਹਰੇਕ ਘਰ ਵਿਚੋਂ ਵੱਖੋ-ਵੱਖਰਾ ਗਿੱਲਾ ਅਤੇ ਸੁੱਕਾ ਕੂੜਾ ਵੀ ਚੁੱਕਿਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਸਫਾਈ ਪੱਖੋਂ ਜ਼ਿਲ•ੇ ਦੀ ਨੁਹਾਰ ਬਦਲਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ•ਾਂ ਕਿਹਾ ਕਿ ਡੇਂਗੂ ਦੇ ਲਾਰਵੇ ਨੂੰ ਰੋਕਣ ਲਈ ਜਿਥੇ ਨਗਰ ਨਿਗਮ ਵਲੋਂ ਸਫਾਈ ਅਤੇ ਫਾਗਿੰਗ ਕਰਵਾਈ ਜਾ ਰਹੀ ਹੈ, ਉਥੇ ਸਿਹਤ ਵਿਭਾਗ ਵਲੋਂ ਘਰਾਂ ਦੇ ਕੰਟੇਨਰ ਵੀ ਚੈਕ ਕੀਤੇ ਜਾ ਰਹੇ ਹਨ, ਤਾਂ ਜੋ ਡੇਂਗੂ ਦਾ ਲਾਰਵਾ ਪੈਦਾ ਹੋਣ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ਿਲ•ਾ ਵਾਸੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਘਰ ਅਤੇ ਆਲੇ ਦੁਆਲੇ ਪਾਣੀ ਖੜ•ਾ ਨਾ ਹੋਣ ਦਿੱਤਾ ਜਾਵੇ, ਕਿਉਂਕਿ ਡੇਂਗੂ ਦਾ ਲਾਰਵਾ ਖੜ•ੇ ਪਾਣੀ ਵਿੱਚ ਫੈਲਦਾ ਹੈ। ਉਨ•ਾਂ ਇਹ ਵੀ ਅਪੀਲ ਕੀਤੀ ਕਿ ਆਪਣੇ ਵਾਰਡ ਨੂੰ ਨਮੂਨੇ ਦਾ ਵਾਰਡ ਬਣਾਉਣ ਲਈ ਵਾਰਡ ਵਾਸੀਆਂ ਦੀ ਹਿੱਸੇਦਾਰੀ ਬਹੁਤ ਜ਼ਰੂਰੀ ਹੈ। ਉਨ•ਾਂ ਕਿਹਾ ਕਿ ਗਿੱਲਾ ਅਤੇ ਸੁੱਕਾ ਕੂੜਾ ਵੱਖਰਾ-ਵੱਖਰਾ ਕਰਕੇ ਹੀ ਚੁਕਵਾਇਆ ਜਾਵੇ ਅਤੇ ਪਲਾਸਟਿਕ ਦੇ ਲਿਫਾਫ਼ਿਆਂ ਦੀ ਵਰਤੋਂ ਬਿਲਕੁੱਲ ਨਾ ਕੀਤੀ ਜਾਵੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp