ਦਿਵਆਂਗਜਨਾਂ ਦੇ ਸਮਾਜ ’ਚ ਬਣਦੇ ਮਾਣ-ਸਤਿਕਾਰ ਲਈ ਪੰਜਾਬ ਸਰਕਾਰ ਵਚਨਬੱਧ : ਸੁੰਦਰ ਸ਼ਾਮ ਅਰੋੜਾ

ਦਿਵਆਂਗਜਨਾਂ ਦੇ ਸਮਾਜ ’ਚ ਬਣਦੇ ਮਾਣ-ਸਤਿਕਾਰ ਲਈ ਪੰਜਾਬ ਸਰਕਾਰ ਵਚਨਬੱਧ : ਸੁੰਦਰ ਸ਼ਾਮ ਅਰੋੜਾ
ਬਲਾਇੰਡ ਐਂਡ ਹੈਂਡੀਕੈਪਡ ਡਿਵੈਲਪਮੈਂਟ ਸੋਸਾਇਟੀ ਬਾਹੋਵਾਲ ਨੂੰ ਦਿੱਤਾ 2 ਲੱਖ ਰੁਪਏ ਦਾ ਚੈਕ
ਪੰਜਾਬ ਸਰਕਾਰ ਨੇ ਦਿਵਆਂਗਜਨ ਸ਼ਕਤੀਕਰਨ ਯੋਜਨਾ ਤਹਿਤ 5 ਕਰੋੜ ਰੁਪਏ ਰੱਖੇ
ਹੁਸ਼ਿਆਰਪੁਰ, 15 ਮਾਰਚ (ਆਦੇਸ਼ ): ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਬਲਾਇੰਡ ਐਂਡ ਹੈਂਡੀਕੈਪਡ ਡਿਵੈਲਪਮੈਂਟ ਸੋਸਾਇਟੀ ਬਾਹੋਵਾਲ ਨੂੰ 2 ਲੱਖ ਰੁਪਏ ਦਾ ਚੈਕ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਦਿਵਆਂਗਜਨਾਂ ਦੇ ਸਮਾਜ ਵਿੱਚ ਬਣਦੇ ਮਾਣ-ਸਤਿਕਾਰ ਅਤੇ ਹਰ ਖੇਤਰ ਵਿੱਚ ਵਿਕਾਸ ਲਈ ਵਚਨਬੱਧ ਹੈ।

 ਸੋਸਾਇਟੀ ਨੂੰ ਭਵਿੱਖ ਵਿੱਚ ਵੀ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦਿਵਆਂਗ ਵਿਅਕਤੀਆਂ ਦੀ ਭਲਾਈ ਲਈ ਕਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਰਾਜ ਵਿੱਚ 6.5 ਲੱਖ ਦੇ ਕਰੀਬ ਦਿਵਆਂਗਜਨ ਹਨ ਜਿਨ੍ਹਾਂ ਲਈ ਸਰਕਾਰ ਵਲੋਂ ਪੰਜਾਬ ਦਿਵਆਂਗਜਨ ਸ਼ਕਤੀਕਰਨ ਯੋਜਨਾ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਕੀਮ ਦੋ ਹਿੱਸਿਆ ਨੂੰ ਕਵਰ ਕਰੇਗੀ ਜਿਸ ਦੇ ਪਹਿਲੇ ਹਿੱਸੇ ਵਿੱਚ ਸਾਰੇ ਯੋਗ ਦਿਵਆਂਗ ਵਿਅਕਤੀਆਂ ਨੂੰ ਮੌਜੂਦਾ ਸਰਕਾਰੀ ਸਕੀਮਾਂ/ਸਹੂਲਤਾਂ ਦਾ ਲਾਭ ਯਕੀਨੀ ਬਣਾਇਆ ਜਾਵੇਗਾ। ਇਸੇ ਤਰ੍ਹਾਂ ਦੂਜੇ ਹਿੱਸੇ ਵਿੱਚ ਨਵੀਆਂ ਪਹਿਲਕਦਮੀਆਂ/ਪ੍ਰੋਗਰਾਮ ਸ਼ਾਮਲ ਹੋਣਗੇ, ਜੋ ਸਰਕਾਰ ਵਲੋਂ ਉਨ੍ਹਾਂ ਪਹਿਲੂਆਂ ਅਤੇ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕੀਤੇ ਜਾਣਗੇ, ਜਿਹੜੇ ਕਿ ਹੁਣ ਤੱਕ ਕਿਸੇ ਵੀ ਮੌਜੂਦਾ ਕੇਂਦਰੀ/ਰਾਜ ਸਪਾਂਸਰ ਸਕੀਮ ਵਿੱਚ ਸ਼ਾਮਲ ਨਹੀਂ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਪੰਜਾਬ ਸਰਕਾਰ ਵਲੋਂ 2021-22 ਦੇ ਬਜਟ ਵਿੱਚ 5 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ ਤਾਂ ਜੋ ਸਾਰੇ ਦਿਵਆਂਗਜਨਾਂ ਨੂੰ ਵੱਖ-ਵੱਖ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਸਕੇ।

Advertisements

ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਖੁਸ਼ਹਾਲੀ ਲਈ ਲਾਮਿਸਾਲ ਕਦਮ ਚੁੱਕਣ ਦੇ ਨਾਲ-ਨਾਲ ਸੂਬੇ ਵਿੱਚ ਇਕਸਾਰ ਚਹੁੰਮੁਖੀ ਵਿਕਾਸ ਨੂੰ ਯਕੀਨੀ ਵੀ ਬਣਾ ਰਹੀ ਹੈ। ਇਸ ਮੌਕੇ ਸੰਸਥਾ ਦੇ ਪ੍ਰਧਾਨ ਅਤਰ ਸਿੰਘ, ਯੋਗੇਸ਼ ਕੁਮਾਰ, ਡਿਸਏਬਲਡ ਪਰਸਨਜ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਸੰਦੀਪ ਸ਼ਰਮਾ, ਜਸਵਿੰਦਰ ਸਿੰਘ ਸਹੋਤਾ ਤੋਂ ਇਲਾਵਾ ਦਿਵਆਂਗਜਨ ਅਤੇ ਸੋਸਾਇਟੀ ਦੇ ਮੈਂਬਰ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply