LATEST: ਗੁਰਦਾਸਪੁਰ ਚ ਕੋਵਿਡ-19 ਹਦਾਇਤਾਂ ਦੀ ਪਾਲਣਾ ਨਾਲ ਸਰਕਾਰੀ ਸਕੂਲਾਂ ਦੀਆਂ ਘਰੇਲੂ ਪ੍ਰੀਖਿਆਵਾਂ ਸ਼ੁਰੂ

ਕੋਵਿਡ-19 ਹਦਾਇਤਾਂ ਦੀ ਪਾਲਣਾ ਨਾਲ ਸਰਕਾਰੀ ਸਕੂਲਾਂ ਦੀਆਂ ਘਰੇਲੂ ਪ੍ਰੀਖਿਆਵਾਂ ਸ਼ੁਰੂ

★ ਸਵੇਰ ਅਤੇ ਸ਼ਾਮ ਦੇ ਸੈਸ਼ਨ ‘ਚ ਵੰਡ ਕੇ ਹੋਈਆਂ ਪ੍ਰੀਖਿਆਵਾਂ।

ਗੁਰਦਾਸਪੁਰ 15 ਮਾਰਚ (ਅਸ਼ਵਨੀ )

-ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਨਾਨ ਬੋਰਡ ਜਮਾਤਾਂ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਦੀਆਂ ਘਰੇਲੂ ਪ੍ਰੀਖਿਆਵਾਂ ਕੋਰੋਨਾ ਤੋਂ ਬਚਾਅ ਦੀਆਂ ਸਾਰੀਆਂ ਸਾਵਧਾਨੀਆਂ ਦੇ ਪਾਲਣ ਨਾਲ ਸ਼ੁਰੂ ਹੋ ਗਈਆਂ ਹਨ।ਪ੍ਰੀਖਿਆਵਾਂ ਦੇ ਪਹਿਲੇ ਦਿਨ ਵਿਦਿਆਰਥੀ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮਾਸਕ ਪਹਿਨ ਕੇ ਸਕੂਲਾਂ ਵਿੱਚ ਪਹੁੰਚੇ।
ਹਰਦੀਪ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਲਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਸੂਬੇ ‘ਚ ਕੋਰੋਨਾ ਕੇਸਾਂ ‘ਚ ਮੁੜ ਤੋਂ ਇਜ਼ਾਫਾ ਹੋਣ ਨਾਲ ਸਕੂਲੀ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਪ੍ਰੀਖਿਆ ਤਿਆਰੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

Advertisements

ਇਹਨਾਂ ਹਦਾਇਤਾਂ ਦੇ ਮੱਦੇਨਜ਼ਰ ਵਿਦਿਆਰਥੀ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਕੋਰੋਨਾ ਬਚਾਅ ਸਾਵਧਾਨੀਆਂ ਦਾ ਪਾਲਣ ਕਰਦਿਆਂ ਪ੍ਰੀਖਿਆਵਾਂ ਦੇਣ ਲਈ ਸਕੂਲਾਂ ਵਿੱਚ ਆਉਣਗੇ।ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗੀ ਫੈਸਲੇ ਅਨੁਸਾਰ ਅੱਜ ਸ਼ੁਰੂ ਹੋਈਆਂ ਨਾਨ ਬੋਰਡ ਜਮਾਤਾਂ ਦੀਆਂ ਘਰੇਲੂ ਪ੍ਰੀਖਿਆਵਾਂ ਦੇ ਪਹਿਲੇ ਦਿਨ ਸਵੇਰ ਦੇ ਸੈਸ਼ਨ ਦੌਰਾਨ ਸਮੂਹ ਮਿਡਲ ਅਤੇ ਹਾਈ ਸਕੂਲਾਂ ਵਿੱਚ ਛੇਵੀਂ ਜਮਾਤ ਦੀ ਗਣਿਤ ਵਿਸ਼ੇ ਦੀ ਪ੍ਰੀਖਿਆ ਹੋਈ ਜਦਕਿ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਛੇਵੀਂ ਜਮਾਤ ਦੀ ਗਣਿਤ ਅਤੇ ਗਿਆਰਵੀਂ ਜਮਾਤ ਦੀ ਜਨਰਲ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਹੋਈ।ਇਸੇ ਤਰ੍ਹਾਂ ਸ਼ਾਮ ਦੇ ਸੈਸ਼ਨ ਦੌਰਾਨ ਸਮੂਹ ਮਿਡਲ ਸਕੂਲਾਂ ਵਿੱਚ ਸੱਤਵੀਂ ਜਮਾਤ ਦੀ ਵਿਗਿਆਨ ਵਿਸ਼ੇ ਦੀ ਪ੍ਰੀਖਿਆ ਹੋਈ ਜਦਕਿ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੱਤਵੀਂ ਜਮਾਤ ਦੀ ਵਿਗਿਆਨ ਅਤੇ ਨੌਵੀਂ ਜਮਾਤ ਦੀ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਹੋਈ।

Advertisements

ਸਰਕਾਰੀ ਹਾਈ ਸਕੂਲ ਚਾਹਲ ਕਲਾਂ, ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਬਟਾਲਾ , ਸਰਕਾਰੀ ਹਾਈ ਸਕੂਲ ਤਲਵੰਡੀ ਭਾਰਥ , ਸਰਕਾਰੀ ਮਿਡਲ ਸਕੂਲ ਕੋਟ ਬੁੱਢਾ , ਸਰਕਾਰੀ ਹਾਈ ਸਕੂਲ ਗਿਲਾਂਵਾਲੀ (ਕਿਲਾ ਦਰਸ਼ਨ ਸਿੰਘ ,ਸਰਕਾਰੀ ਹਾਈ ਸਕੂਲ ਰਾਏਚੱਕ , ਸਰਕਾਰੀ ਹਾਈ ਸਕੂਲ ਪੰਜਗਰਾਈ ,ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ,ਸਰਕਾਰੀ ਮਿਡਲ ਸਕੂਲ ਬਿਧੀਪੁਰ,ਸਰਕਾਰੀ ਮਿਡਲ ਸਕੂਲ ਪੁਰਾਣਾ ਪਿੰਡ ਆਦਿ ਸਕੂਲਾਂ ਦੇ ਮੁਖੀਆਂ ਨੇ ਦੱਸਿਆ ਕਿ ਅੱਜ ਪ੍ਰੀਖਿਆਵਾਂ ਲਈ ਸਕੂਲ ਆਉਣ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਜਿੱਥੇ ਮਾਸਕ ਪਹਿਨ ਕੇ ਸਕੂਲ ਆਉਣ, ਪੇਪਰ ਕਰਨ ਲਈ ਲੋੜੀਂਦੀ ਸਮੱਗਰੀ ਆਪੋ ਆਪਣੀ ਲਿਆਉਣ ਆਦਿ ਹਦਾਇਤਾਂ ਦੀ ਵਟਸਐਪ ਗਰੁੱਪਾਂ ਰਾਹੀਂ ਅਗਾਊਂ ਜਾਣਕਾਰੀ ਦਿੱਤੀ ਗਈ ਉੱਥੇ ਹੀ ਸਕੂਲਾਂ ਵਿੱਚ ਸੈਨੇਟਾਈਜ਼ਰ ਅਤੇ ਮਾਸਕ ਉਪਲਬਧ ਕਰਵਾਏ ਗਏ।ਵਿਦਿਆਰਥੀਆਂ ਨੂੰ ਆਪਣੀ ਪਾਣੀ ਦੀ ਬੋਤਲ,ਜੁਮੈਟਰੀ, ਪੈੱਨ ਅਤੇ ਪੈਨਸਿਲ ਆਦਿ ਦੂਜੇ ਵਿਦਿਆਰਥੀਆਂ ਨਾਲ ਸਾਂਝਾ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ।ਸਕੂਲ ਮੁਖੀਆਂ ਨੇ ਦੱਸਿਆ ਕਿ ਸੋਸ਼ਲ ਡਿਸਟੈਂਸ ਬਣਾਈ ਰੱਖਣ ਲਈ ਇੱਕ ਡੈਸਕ ‘ਤੇ ਸਿਰਫ਼ ਇੱਕ ਵਿਦਿਆਰਥੀ ਹੀ ਬਿਠਾਇਆ ਗਿਆ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply