ਵੱਡੀ ਖ਼ਬਰ : ਸਿਹਤ ਮੰਤਰੀ ਨੇ ਡਾਕਟਰ ਨਵੀਨ ਖੁੰਗਰ ਐਸ.ਐਮ.ਓ ਸਮੇਤ 5 ਕਰਮਚਾਰੀਆਂ ਨੂੰ ਕੀਤਾ ਮੁਅੱਤਲ

ਸਿਹਤ ਮੰਤਰੀ ਨੇ ਫਰਜ਼ੀ ਮਿ੍ਰਤਕਾਂ ਦੀ ਥਾਂ 6 ਵਾਰਿਸਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਮਾਮਲੇ ਵਿਚ 5 ਕਰਮਚਾਰੀਆਂ ਨੂੰ ਕੀਤਾ ਮੁਅੱਤਲ

ਚੰਡੀਗੜ, 15 ਮਾਰਚ: 

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਤਰਨਤਾਰਨ ਵਿੱਚ ਫਰਜ਼ੀ ਮਿ੍ਰਤਕਾਂ ਦੀ ਥਾਂ 6 ਵਾਰਿਸਾਂ ਨੂੰ ਸਰਕਾਰੀ ਨੌਕਰੀ ਦੇਣ ਸਬੰਧੀ ਮਾਮਲੇ ’ਤੇ ਕਾਰਵਾਈ ਕਰਦਿਆਂ ਅੱਜ 5 ਅਧਿਕਾਰੀਆਂ/ਕਰਮਚਾਰੀਆਂ ਨੂੰ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। 

Advertisements

ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਦੇ ਸਿਹਤ ਵਿਭਾਗ ਵਿਖੇ ਫਰਜੀ ਮਿ੍ਰਤਕਾਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀ ਦੇਣ ਸਬੰਧੀ   ਪੜਤਾਲ ਵਿੱਚ ਇਹ ਸਾਹਮਣੇ ਆਇਆ ਹੈ ਕਿ ਕੁੱਲ 6 ਵਿਅਕਤੀਆਂ ਨੂੰ ਤਰਸ ਦੇ ਅਧਾਰ ’ਤੇ ਨੌਕਰੀ ਦਿੱਤੀ ਗਈ। ਇਨਾਂ ਵਾਰਿਸਾਂ ਵੱਲੋਂ ਪੇਸ਼ ਕੀਤੇ ਗਏ ਸਰਟੀਫਿਕੇਟ ਦੀ ਵੇਰੀਫੀਕੇਸ਼ਨ ਕਰਵਾਏ ਜਾਣ ਤੇ ਇਨਾਂ ਸਰਟੀਫਿਕੇਟ ਦੇ ਗਲਤ/ਜਾਅਲੀ ਹੋਣ ਬਾਰੇ ਪਤਾ ਲੱਗਾ ਜਿਸ ਉਪਰੰਤ ਇਨਾਂ ਦੀ ਸੇਵਾਵਾਂ ਬਰਖਾਸਤ ਕਰ ਦਿੱਤੀਆਂ ਗਈਆਂ। ਜਿਸ ’ਤੇ ਕਾਰਵਾਈ ਕਰਦਿਆਂ ਡਾਕਟਰ ਨਵੀਨ ਖੁੰਗਰ, ਐਸ.ਐਮ.ਓ., ਹਰਦਵਿੰਦਰ ਸਿੰਘ, ਸੀਨੀਅਰ ਸਹਾਇਕ, ਦਫ਼ਤਰ ਸਿਵਲ ਸਰਜਨ, ਤਰਨ ਤਾਰਨ ਆਰਜੀ ਡਿਊਟੀ ਸੀ.ਐਚ.ਸੀ. ਮਿਆਂਵਿੰਡ, ਰਵਿੰਦਰਪਾਲ ਸਿੰਘ ਸੀਨੀਅਰ ਸਹਾਇਕ, ਦਲਜੀਤ ਸਿੰਘ, ਸੁਪਰਡੈੰਟ, ਅਤੇ ਜਸਵਿੰਦਰ ਸਿੰਘ, ਸੀਨੀਅਰ ਸਹਾਇਕ, ਦਫ਼ਤਰ ਸਿਵਲ ਸਰਜਨ, ਤਰਨਤਾਰਨ ਨੂੰ ਮੁਅੱਤਲ ਕੀਤਾ ਗਿਆ ਹੈ।

Advertisements

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਪੂਰਵਲੇ ਸਿਵਲ ਸਰਜਨ, ਤਰਨ ਤਾਰਨ ਡਾ. ਅਨੂਪ ਕੁਮਾਰ (ਰਿਟਾਇਰਡ) ਵਿਰੁੱਧ ਵੀ ਸਹੀ ਤਰੀਕੇ ਨਾਲ ਡਿਊਟੀ ਨਾ ਕਰਨ ਕਰਕੇ ਕਾਰਵਾਈ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ ਅਤੇ ਪੜਤਾਲ ਰਿਪੋਰਟ ਵਿੱਚ ਮੁੱਖ ਰੂਪ ਵਿੱਚ ਪਾਏ ਗਏ ਦੋਸ਼ੀ ਕਰਮਚਾਰੀਆਂ/ਅਧਿਕਾਰੀਆਂ ਵਿਰੁੱਧ ਫੌਜਦਾਰੀ ਕੇਸ ਦਰਜ ਕਰਨ ਹਿੱਤ ਡਾਇਰੈਕਟਰ, ਸਿਹਤ ਸੇਵਾਵਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply