ਵੱਡੀ ਖ਼ਬਰ : ਅੱਜ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜ਼ਿਲਾ ਸਿੱਖਿਆ ਅਫਸਰਾਂ ਦੇ ਖਾਤੇ ਵਿੱਚ 2.60 ਕਰੋੜ ਪਾ ਦਿੱਤੇ

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ 2.60 ਕਰੋੜ ਦੇ ਫੰਡ ਜਾਰੀ

ਚੰਡੀਗੜ, 15 ਮਾਰਚ:

        ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਸੂਬੇ ਦੇ 14 ਜ਼ਿਲਿਆਂ ਵਾਸਤੇ 2.60 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ।

Advertisements

ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਰਾਸ਼ੀ ਜ਼ਿਲਾ ਸਿੱਖਿਆ ਅਫਸਰਾਂ ਦੇ ਖਾਤੇ ਵਿੱਚ ਪਾ ਦਿੱਤੀ ਹੈ। ਇਹ ਰਾਸ਼ੀ ਹੁਸ਼ਿਆਰਪੁਰ, ਜਲੰਧਰ, ਕਪੁਰਥਲਾ, ਲੁਧਿਆਣਾ, ਮਾਨਸਾ ਮੋਗਾ, ਸ੍ਰੀ ਮੁਕਤਸਰ ਸਾਹਿਬ, ਸ਼ਹੀਦ ਭਗਤ ਸਿੰਘ ਨਗਰ, ਪਟਿਆਲਾ, ਪਠਾਨਕੋਟ, ਰੂਪ ਨਗਰ, ਸੰਗਰੂਰ, ਐਸ.ਏ.ਐਸ. ਨਗਰ ਅਤੇ ਤਰਨ ਤਾਰਨ ਜ਼ਿਲਿਆਂ ਲਈ ਜਾਰੀ ਕੀਤੀ ਗਈ ਹੈ।

Advertisements

 ਬੁਲਾਰੇ ਅਨੁਸਾਰ ਇਹ ਫੰਡ ਖੇਡਾਂ ਦਾ ਮਿਆਰ ਨੂੰ ਉੱਚਾ ਚੁੱਕਣ ਲਈ ਵਰਤੋਂ ਵਿੱਚ ਲਿਆਂਦੇ ਜਾਣੇ ਹਨ। ਬੁਲਾਰੇ ਦੇ ਅਨੁਸਾਰ ਖੇਡ ਮੈਦਾਨਾਂ ਦੇ ਨਿਰਮਾਣ ਅਤੇ ਖੇਡ ਸਮਾਨ ਖਰੀਦਣ ਵਾਸਤੇ ਸਕੂਲਾਂ ਨੂੰ ਪੰਜ ਮਂੈਬਰੀ ਕਮੇਟੀ ਗਠਿਤ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ ਜਿਨਾਂ ਵਿੱਚ ਇੱਕ ਸਕੂਲ ਮੁਖੀ, ਸਕੂਲ ਮੈਨੇਜਮੈਂਟ ਕਮੇਟੀਆਂ (ਐਸ.ਐਮ.ਸੀ.) ਦੇ ਦੋ ਮੈਂਬਰ ਅਤੇ ਸਕੂਲ ਅਧਿਆਪਕਾਂ ਵਿੱਚੋਂ ਦੋ ਮੈਂਬਰ ਲੈਣ ਲਈ ਵਿਵਸਥਾ ਕੀਤੀ ਗਈ ਹੈ। ਜਿਸ ਸਕੂਲ ਵਿੱਚ ਖੇਡਾਂ ਨਾਲ ਸਬੰਧਿਤ ਅਧਿਆਪਕ ਕੰਮ ਕਰਦਾ ਹੈ, ਉਸ ਨੂੰ ਕਮੇਟੀ ਵਿੱਚ ਸ਼ਾਮਲ ਕਰਨ ਨੂੰ ਯਕੀਨੀ ਬਨਾਉਣ ਲਈ ਵੀ ਕਿਹਾ ਗਿਆ ਹੈ।

Advertisements

ਬੁਲਾਰੇ ਅਨੁਸਾਰ ਖੇਡ ਮੈਦਾਨ ਦੀ ਤਿਆਰੀ ਕਰਨ ਤੋਂ ਪਹਿਲਾਂ ਤੋਂ ਲੈ ਕੇ ਕੰਮ ਦੇ ਮੁਕੰਮਲ ਹੋਣ ਤੱਕ ਦੀਆਂ ਸਾਰੀਆਂ ਫੋਟੋ ਲੈ ਕੇ ਇਨਾਂ ਨੂੰ ਸਕੂਲ ਦੇ ਰਿਕਾਰਡ ਵਿੱਚ ਰੱਖਣ ਲਈ ਵੀ ਆਖਿਆ ਗਿਆ ਹੈ। ਖੇਡਾਂ ਦਾ ਸਮਾਨ ਖਰੀਦਣ ਲਈ ਖਿਡਾਰੀਆਂ ਦੀ ਉਮਰ ਅਤੇ ਿਗ ਦਾ ਖਿਆਲ ਰੱਖਣ ਅਤੇ ਖੇਡਾਂ ਦਾ ਵਧੀਆ ਕੁਆਲਟੀ ਦਾ ਸਮਾਨ ਖਰੀਦ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

ਬੁਲਾਰੇ ਅਨੁਸਾਰ ਇਨਾਂ ਸਾਰੀਆਂ ਗਤੀਵਿਧੀਆਂ ’ਤੇ ਨਿਗਰਾਣੀ ਰੱਖਣ ਵਾਸਤੇ ਵਿਭਾਗ ਦੇ ਅਧਿਕਾਰੀਆਂ ਦੀਆਂ ਟੀਮਾਂ ਸਮੇਂ ਸਮੇਂ ਸਕੂਲਾਂ ਦਾ ਦੌਰਾ ਕਰਨਗੀਆਂ। ਖੇਡ ਮੈਦਾਨਾਂ ਦੀ ਤਿਆਰੀ ਦੇ ਕੰਮ ’ਤੇ ਨਜ਼ਰ ਰੱਖਣ ਅਤੇ ਖੇਡ ਦੇ ਸਮਾਨ ਦੀ ਖਰੀਦ ਸਮੇਂ ਜ਼ਿਲਾ ਸਿੱਖਿਆ ਅਫ਼ਸਰ/ਡੀ.ਐਮ.ਸਪੋਰਟਸ/ਬੀ.ਐਮ. ਸਪੋਰਟਸ ਨੂੰ ਸਕੂਲ ਦਾ ਦੌਰਾ ਕਰਨ ਲਈ ਕਿਹਾ ਗਿਆ ਹੈ। ਨਿਯਮਾਂ ਦੇ ਅਨੁਸਾਰ ਕੰਮ ਨਾ ਕਰਨ ਵਾਲਿਆਂ ਵਿਰੁੱਧ ਸਖਤ ਵਿਭਾਗੀ ਕਾਰਵਾਈ ਕਰਨ ਦੀ ਵੀ ਚੇਤਾਵਨੀ ਦਿੱਤੀ ਗਈ ਹੈ।

————- 

 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply