ਤਲਵਾੜਾ ਤੋਂ ਹੋਇਆ ਜਿਲ੍ਹਾ ਪੱਧਰੀ ਦਾਖ਼ਲਾ ਮੁਹਿੰਮ ਦਾ ਆਗ਼ਾਜ਼, ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਸਬੰਧੀ ਹਰ ਵਰਗ ਦੇ ਲੋਕਾਂ ਵਿੱਚ ਉਤਸ਼ਾਹ: ਸੁਖਵਿੰਦਰ ਸਿੰਘ

ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਸਬੰਧੀ ਹਰ ਵਰਗ ਦੇ ਲੋਕਾਂ ਵਿੱਚ ਉਤਸ਼ਾਹ: ਸੁਖਵਿੰਦਰ ਸਿੰਘ
ਤਲਵਾੜਾ ਤੋਂ ਹੋਇਆ ਜਿਲ੍ਹਾ ਪੱਧਰੀ ਦਾਖ਼ਲਾ ਮੁਹਿੰਮ ਦਾ ਆਗ਼ਾਜ਼
ਦਾਖ਼ਲੇ ਸਬੰਧੀ ਅਧਿਆਪਕਾਂ ਨੇ ਕੱਢੀ ਚੇਤਨਾ ਰੈਲੀ
ਤਲਵਾੜਾ, 16 ਮਾਰਚ (ਚੌਧਰੀ ):
ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸਿੱਖਿਆ ਵਿਭਾਗ ਸ਼੍ਰੀ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਦੀ ਨਿਗਰਾਨੀ ਹੇਠ ਸ. ਸੁਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀ.) ਵੱਲੋਂ ਅੱਜ ਬਲਾਕ ਤਲਵਾੜਾ ਵਿੱਚ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਸਬੰਧੀ ਜਿਲ੍ਹਾ ਪੱਧਰੀ ਮੁਹਿੰਮ ਦਾ ਆਗਾਜ਼ ਚੇਤਨਾ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਕੀਤਾ। ਉਪ ਜਿਲ੍ਹਾ ਸਿੱਖਿਆ ਅਫ਼ਸਰ ਨੇ ਇਸ ਮੌਕੇ ਸਰਕਾਰੀ ਮਾਡਲ ਹਾਈ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਕਟਰ 1, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੈਕਟਰ 3, ਸਰਕਾਰੀ ਐਲੀਮੈਂਟਰੀ ਸਕੂਲ ਨੰਗਲ ਖਨੌੜਾ ਅਤੇ ਹੋਰ ਸਕੂਲਾਂ ਦੇ ਦਾਖ਼ਲਾ ਬੈਨਰ ਅਤੇ ਪ੍ਰਚਾਰ ਸਮੱਗਰੀ ਨੂੰ ਰਿਲੀਜ਼ ਕੀਤਾ ਗਿਆ। ਦਾਖ਼ਲਾ ਮੁਹਿੰਮ ਚੇਤਨਾ ਰੈਲੀ ਦੀ ਸ਼ੁਰੂਆਤ ਸਰਕਾਰੀ ਮਾਡਲ ਹਾਈ ਸਕੂਲ ਸੈਕਟਰ 2 ਤੋਂ ਕੀਤੀ ਗਈ ਜੋ ਸੈਕਟਰ 1, ਸੁਭਾਸ਼ ਨਗਰ, ਪੂਰਬੀ ਮਾਰਗ, ਪੰ. ਕਿਸ਼ੋਰੀ ਲਾਲ ਚੌਂਕ ਤੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੈਕਟਰ 3 ਤੱਕ ਪਹੁੰਚੀ ਜਿਸ ਵਿੱਚ ਸ਼ਾਮਿਲ ਬਲਾਕ ਤਲਵਾੜਾ ਦੇ ਅਧਿਆਪਕਾਂ ਨੇ ਕੋਵਿਡ-19 ਸੁਰੱਖਿਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅਨੁਸ਼ਾਸ਼ਨਬੱਧ ਢੰਗ ਨਾਲ ਭਾਗ ਲਿਆ ਅਤੇ ਸਲੋਗਨ ਤਖ਼ਤੀਆਂ ਅਤੇ ਬੈਨਰਾਂ ਰਾਹੀਂ ਈਚ ਵਨ ਬਰਿੰਗ ਵਨ ਦੇ ਨਾਹਰੇ ਹੇਠ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਾਉਣ ਲਈ ਸੰਦੇਸ਼ ਦਿੱਤਾ।
ਇਸ ਮੌਕੇ ਸੁਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀ) ਨੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਸਕੂਲਾਂ ਵਿੱਚ ਹੋਏ ਗੁਣਾਤਮਕ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਚਲਾਈ ਗਈ ਈਚ ਵਨ ਬਰਿੰਗ ਵਨ ਮੁਹਿੰਮ ਤਹਿਤ ਰਾਜ ਦੇ ਸਰਕਾਰੀ ਸਕੂਲਾਂ ‘ਚ ਬੱਚਿਆਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ ਸ਼ੈਸ਼ਨ ਦੌਰਾਨ ਜਿੱਥੇ ਦੇਸ਼ ਭਰ ਦੇ ਸਰਕਾਰੀ ਸਕੂਲਾਂ ‘ਚ ਬੱਚਿਆਂ ਦੀ ਗਿਣਤੀ ਘੱਟ ਹੋਈ, ਉੱਥੇ ਪੰਜਾਬ ਦੇਸ਼ ਦਾ ਅਜਿਹਾ ਇਕਲੌਤਾ ਰਾਜ ਸੀ ਜਿਸ ਦੇ ਸਰਕਾਰੀ ਸਕੂਲਾਂ ‘ਚ 14.9 ਫੀਸਦੀ ਦਾਖਲਾ ਵਧਿਆ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਸਾਰੇ 14957 ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਅੰਗਰੇਜ਼ੀ ਮਾਧਿਅਮ ਵੀ ਸ਼ੁਰੂ ਕੀਤਾ ਜਾ ਚੁੱਕਿਆ ਹੈ ਜਿਸ ਦਾ ਇਸ ਸਮੇਂ 3.71 ਲੱਖ ਤੋਂ ਵਧੇਰੇ ਵਿਦਿਆਰਥੀ ਲਾਭ ਲੈ ਰਹੇ ਹਨ।
ਅਮਰਿੰਦਰਪਾਲ ਸਿੰਘ ਢਿੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵੱਲੋਂ ਜਿਲ੍ਹਾ ਸਿੱਖਿਆ ਅਧਿਕਾਰੀ ਅਤੇ ਅਧਿਆਪਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਤਲਵਾੜਾ ਵਿੱਚ ਸਕੂਲਾਂ ਵੱਲੋਂ ਬੇਹੱਦ ਪ੍ਰਭਾਵਸ਼ਾਲੀ ਕੰਮ ਕੀਤੇ ਗਏ ਹਨ ਅਤੇ ਨਵੇਂ ਸ਼ੈਸ਼ਨ ਵਿੱਚ ਨਵੇਂ ਦਾਖ਼ਲਿਆਂ ਲਈ ਅਧਿਆਪਕਾਂ ਅਤੇ ਸਕੂਲ ਮੁਖੀਆਂ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾਣਗੇ ਜਿਸ ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਪ੍ਰਿੰ. ਸੁਰੇਸ਼ ਕੁਮਾਰੀ ਅਤੇ ਪ੍ਰਿੰ. ਸਰਿਤਾ ਤੇਜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਾਖ਼ਲਾ ਮੁਹਿੰਮ ਸਬੰਧੀ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਅਗਵਾਈ ਲੀਹਾਂ ਤੇ ਪੂਰੀ ਤਤਪਰਤਾ ਨਾਲ ਅਮਲ ਕੀਤਾ ਜਾਵੇਗਾ।
ਇਸ ਮੌਕੇ ਗੁਰਜਿੰਦਰ ਸਿੰਘ ਬਨਵੈਤ ਸਹਾਇਕ ਕੁਆਡੀਨੇਟਰ, ਸਮਰਜੀਤ ਸਿੰਘ ਜਿਲ੍ਹਾ ਮੀਡੀਆ ਕੁਆਡੀਨੇਟਰ (ਪ੍ਰਿੰਟ), ਯੋਗੇਸ਼ਵਰ ਸਲਾਰੀਆ ਜਿਲ੍ਹਾ ਮੀਡੀਆ ਕੁਆਡੀਨੇਟਰ (ਸ਼ੋਸ਼ਲ), ਮੋਨਿਕਾ ਠਾਕੁਰ ਜਿਲ੍ਹਾ ਰਿਸੋਰਸ ਪਰਸਨ, ਰਵੀ ਸ਼ਾਰਦਾ, ਉਮਾ ਕਮਲ ਪੰਜਾਬੀ ਲੇਖਿਕਾ, ਯਸ਼ਪਾਲ ਸਿੰਘ, ਮਨੋਜ ਕੁਮਾਰ, ਜਸਵੀਰ ਸਿੰਘ ਤਲਵਾੜਾ, ਵਰਿੰਦਰ ਵਿੱਕੀ ਆਦਿ ਸਮੇਤ ਬਲਾਕ ਤਲਵਾੜਾ ਦੇ ਬਲਾਕ ਮੈਂਟਰ, ਸਕੂਲ ਮੁਖੀ ਅਤੇ ਅਧਿਆਪਕ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply