ਨਵ ਨਿਯੁਕਤ ਅਧਿਆਪਕਾਂ ਦੀ ਸਿਖਲਾਈ 19 ਮਾਰਚ ਤੋਂ
ਚੰਡੀਗੜ 17 ਮਾਰਚ
ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਹਾਲ ਹੀ ਵਿੱਚ ਨਿਯੁਕਤ ਕੀਤੇ ਗਏ 3704 ਅਧਿਆਪਕਾਂ ਦੀ ਚਾਰ ਦਿਨਾਂ ਸਿਖਲਾਈ 19 ਮਾਰਚ 2021 ਤੋਂ ਆਰੰਭ ਹੋਵੇਗੀ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਨਵ- ਨਿਯੁਕਤ ਅਧਿਆਪਕਾਂ ਨੂੰ ਸਿਖਲਾਈ 19 ਮਾਰਚ ਤੋਂ 23 ਮਾਰਚ 2021 ਤੱਕ ਹੋਵੇਗੀ। ਇਸ ਦੌਰਾਨ 21 ਮਾਰਚ ਨੂੰ ਟ੍ਰੇਨਿਗ ਨਹੀਂ ਹੋਵੇਗੀ। ਇਹ ਸਿਖਲਾਈ ਸਵਰੇ 9 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਸ਼ਾਮ 4 ਵਜੇ ਤੱਕ ਚੱਲੇਗੀ ਜੋ ਵੱਖ ਵੱਖ ਜ਼ਿਲਿਆਂ ਵਿੱਚ ਡੀ.ਐਮਜ਼/ਸਟੇਟ ਰਿਸੋਰਸ ਪਰਸਨ ਅਤੇ ਰਿਸੋਰਸ ਟੀਚਰਾਂ ਵੱਲੋਂ ਦਿੱਤੀ ਜਾਵੇਗੀ। ਇਸ ਸਬੰਧੀ ਮੁਕੰਮਲ ਸਾਰਣੀ ਸਬੰਧਿਤ ਅਧਿਕਾਰੀਆਂ, ਕਰਮਚਾਰੀਆਂ ਅਤੇ ਅਧਿਆਪਕਾਂ ਨੂੰ ਭੇਜ ਦਿੱਤੀ ਗਈ ਹੈ।
ਬੁਲਾਰੇ ਅਨੁਸਾਰ ਸਿਖਲਾਈ ਦੇ ਦੌਰਾਨ 19-ਕੋਵਿਡ ਸਬੰਧੀ ਹਦਾਇਤੀ ਦੀ ਪਾਲਣਾ ਨੂੰ ਯਕੀਨੀ ਬਨਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਨਵ-ਨਿਯੁਕਤ ਅਧਿਆਪਕਾਂ ਨੂੰ ਆਪਣੇ ਨਿਯੁਕਤੀ ਪੱਤਰ ਅਤੇ ਸ਼ਨਾਖਤੀ ਪਰੂਫ ਨਾਲ ਲੈ ਕੇ ਆਉਣ ਵਾਸਤੇ ਆਖਿਆ ਗਿਆ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp