ਹੁਸ਼ਿਆਰਪੁਰ, 3 ਜੁਲਾਈ :(Sukhwinder,Vicky Julka ,Satwinder)ਜ਼ਿਲ•ਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਸੂਬੇ ਵਿੱਚ ਹਰ ਵਰਗ ਦੇ ਨੌਜਵਾਨ ਲਈ ਜ਼ਿਲ•ਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 8 ਜੁਲਾਈ 2019 ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਵਿੱਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਦੀ ਟਰੇਨਿੰਗ ਦਿੱਤੀ ਜਾਵੇਗੀ।
ਉਨ•ਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੇ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਮ ਰਜਿਸਟਰ ਕਰਵਾਉਣ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp