ਵੱਡੀ ਖ਼ਬਰ: ਹੁਸ਼ਿਆਰਪੁਰ ਜ਼ਿਲ੍ਹੇ ‘ਚ ਰਾਤਰੀ ਕਰਫਿਊ ਦੀ ਸਮਾਂ ਸੀਮਾ ਚ ਵਾਧਾ, ਐਮਰਜੈਂਸੀ ਸੇਵਾਵਾਂ ਤੇ ਜਰੂਰੀ ਸੇਵਾਵਾਂ ਨੂੰ ਰਹੇਗੀ ਛੋਟ: ਜ਼ਿਲ੍ਹਾ ਮੈਜਿਸਟਰੇਟ ਸ਼ੇਨਾ ਅਗਰਵਾਲ

ਹੁਸ਼ਿਆਰਪੁਰ ਜ਼ਿਲ੍ਹੇ ‘ਚ ਰਾਤਰੀ ਕਰਫਿਊ ਦੀ ਸਮਾਂ ਸੀਮਾ ਚ ਵਾਧਾ, ਐਮਰਜੈਂਸੀ ਸੇਵਾਵਾਂ ਤੇ ਜਰੂਰੀ ਸੇਵਾਵਾਂ ਨੂੰ ਰਹੇਗੀ ਛੋਟ: ਜ਼ਿਲ੍ਹਾ ਮੈਜਿਸਟਰੇਟ ਸ਼ੇਨਾ ਅਗਰਵਾਲ

ਹੁਸ਼ਿਆਰਪੁਰ ਜ਼ਿਲ੍ਹੇ ‘ਚ ਰਾਤਰੀ ਕਰਫਿਊ ਦੀ ਸਮਾਂ ਸੀਮਾ ਚ ਵਾਧਾ
-ਹੁਣ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ ਰਾਤ ਦਾ ਕਰਫਿਊ- ਜ਼ਿਲ੍ਹਾ ਮੈਜਿਸਟਰੇਟ
-ਸਰਕਾਰੀ ਡਿਊਟੀ, ਐਮਰਜੈਂਸੀ ਸੇਵਾਵਾਂ ਤੇ ਜਰੂਰੀ ਸੇਵਾਵਾਂ ਨੂੰ ਰਹੇਗੀ ਛੋਟ

ਹੁਸ਼ਿਆਰਪੁਰ , 19 ਮਾਰਚ (ਆਦੇਸ਼ ):
  ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼ੇਨਾ ਅਗਰਵਾਲ  ਨੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਹਦੂਦ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰਾਤਰੀ ਕਰਫਿਊ ਦੀ ਸਮਾਂ ਸੀਮਾ ਚ ਵਾਧਾ ਕਰਦਿਆਂ ਤਰੰਤ ਪ੍ਰਭਾਵ ਤੋਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਲੋਕ ਹਿੱਤਾਂ ਦੇ ਮੱਦੇਨਜ਼ਰ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲਗਾਇਆ ਗਿਆ ਇਹ ਕਰਫਿਊ ਮਿਤੀ 18 ਮਾਰਚ ਤੋਂ ਅਗਲੇ ਹੁਕਮਾਂ ਤੱਕ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।


  ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ ‘ਤੇ ਤਾਇਨਾਤ ਪੁਲਿਸ, ਫ਼ੌਜ ਅਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਅਤੇ ਜਰੂਰੀ ਸੇਵਾਵਾਂ, ਮੈਡੀਕਲ ਐਮਰਜੈਂਸੀ ਅਤੇ ਕੋਈ ਹੋਰ ਐਮਰਜੈਂਸੀ ਜਿਸ ਨਾਲ ਕਿਸੇ ਦੀ ਜਾਨ-ਮਾਲ ਨੂੰ ਖ਼ਤਰਾ ਹੋਵੇ ‘ਤੇ ਲਾਗੂ ਨਹੀਂ ਹੋਵੇਗਾ।

ਸ਼ੇਨਾ ਅਗਰਵਾਲ  ਨੇ ਕਿਹਾ ਕਿ ਕੋਵਿਡ-19 ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਇਸ ਕਰਫਿਊ ਦੌਰਾਨ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਗ਼ੈਰ ਜ਼ਰੂਰੀ ਗਤੀਵਿਧੀਆਂ ਲਈ ਵਿਅਕਤੀਗਤ ਆਉਣ-ਜਾਣ ‘ਤੇ ਪਾਬੰਦੀ ਹੋਵੇਗੀ।
ਇਨ੍ਹਾਂ ਹੁਕਮਾਂ ਨੂੰ ਜ਼ਿਲ੍ਹਾ ਪੁਲਿਸ ਮੁਖੀ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਸਬ ਡਵੀਜਨ ਮੈਜਿਸਟਰੇਟ ਲਾਗੂ ਕਰਵਾਉਣਾ ਯਕੀਨ ਬਣਾਉਣਗੇ।                                  

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply