SPORTS: 65 ਮੀਟਰ ਦੀ ਹੱਦ ਪਾਰ ਕਰਨ ਵਾਲੀ ਪਹਿਲੀ ਭਾਰਤੀ ਡਿਸਕਸ ਥਰੋਅਰ ਬਣੀ ਕਮਲਪ੍ਰੀਤ ਕੌਰ

65 ਮੀਟਰ ਦੀ ਹੱਦ ਪਾਰ ਕਰਨ ਵਾਲੀ ਪਹਿਲੀ ਭਾਰਤੀ ਡਿਸਕਸ ਥਰੋਅਰ ਬਣੀ ਕਮਲਪ੍ਰੀਤ ਕੌਰ


ਚੰਡੀਗੜ੍ਹ, 20 ਮਾਰਚ:

ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਟੋਕੀਓ ਓਲੰਪਿਕ-2021 ਵਿੱਚ ਕੁਆਲੀਫਾਈ ਕਰਨ ਲਈ ਰੱਖੀ 63.50 ਮੀਟਰ ਦੀ ਹੱਦ ਤੋਂ ਕਿਤੇ ਪਰੇ
ਡਿਸਕਸ ਥਰੋਅ ਸੁੱਟ ਕੇ ਕੁਆਲੀਫਾਈ ਕਰਨ ਵਾਲੀ ਅਤੇ 9 ਸਾਲ ਪੁਰਾਣਾ ਕੌਮੀ ਰਿਕਾਰਡ ਤੋੜਨ ਵਾਲੀ ਪੰਜਾਬਣ ਅਥਲੀਟ ਕਮਲਪ੍ਰੀਤ ਕੌਰ ਨੂੰ ਵਧਾਈ ਦਿੱਤੀ ਹੈ।

Advertisements

ਇਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਵਿਅਕਤੀਗਤ ਮੁਕਾਬਲਿਆਂ ਵਿੱਚ ਮੁੱਕੇਬਾਜ਼ੀ ਵਿੱਚ ਸਿਮਰਜੀਤ ਕੌਰ ਚੱਕਰ ਤੋਂ ਬਾਅਦ ਉਲੰਪਿਕਸ ਲਈ ਕੁਆਲੀਫਾਈ ਕਰ ਕੇ ਕਮਲਪ੍ਰੀਤ ਕੌਰ ਨੇ ਹੁਣ ਪੰਜਾਬ ਦਾ ਮਾਣ ਵਧਾਿੲਅਾ ਹੈ। ਬਾਦਲ ਪਿੰਡ ਦੀ ਕਮਲਪ੍ਰੀਤ ਕੌਰ ਨੇ ਐਨ.ਆਈ.ਐਸ.ਪਟਿਆਲਾ ਵਿਖੇ 15 ਤੋਂ 19 ਮਾਰਚ ਤੱਕ ਹੋਏ ਫੈਡਰੇਸ਼ਨ ਕੱਪ ਨੈਸ਼ਨਲ ਅਥਲੈਟਿਕਸ ਦੇ ਆਖ਼ਰੀ ਦਿਨ ਪਹਿਲੀ ਹੀ ਥਰੋਅ 65.06 ਮੀਟਰ ਸੁੱਟੀ। ਇਸ ਦੇ ਨਾਲ ਹੀ 65 ਮੀਟਰ ਦੀ ਹੱਦ ਪਾਰ ਕਰਨ ਵਾਲੀ ਉਹ ਪਹਿਲੀ ਭਾਰਤੀ ਥਰੋਅਰ ਬਣ ਗਈ ਅਤੇ ਡਿਸਕਸ ਥਰੋਅ ਵਿੱਚ 9 ਸਾਲ ਪਹਿਲਾਂ ਬਣਾਇਆ ਗਿਆ ਕੌਮੀ ਰਿਕਾਰਡ ਤੋੜਦਿਆਂ ਟੋਕੀਓ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰ ਗਈ। ਕਮਲਪ੍ਰੀਤ ਨੇ ਰਾਸ਼ਟਰਮੰਡਲ ਖੇਡਾਂ ਦੀ ਚੈਂਪੀਅਨ ਕ੍ਰਿਸ਼ਨਾ ਪੂਨੀਆ ਦਾ ਨੈਸ਼ਨਲ ਰਿਕਾਰਡ ਤੋੜਿਆ ਜਿਸ ਨੇ 2012 ਵਿੱਚ 64.76 ਮੀਟਰ ਦੀ ਥਰੋਅ ਸੁੱਟ ਕੇ ਰਿਕਾਰਡ ਕਾਇਮ ਕੀਤਾ ਸੀ।

Advertisements

ਰਾਣਾ ਸੋਢੀ ਨੇ ਕਿਹਾ, “ਮੈਂ ਬਹੁਤ ਖੁਸ਼ ਹਾਂ ਕਿ ਪੰਜਾਬ ਦੀਆਂ ਧੀਆਂ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟ ਰਹੀਆਂ ਹਨ। ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਖੇਡਾਂ ਵਿੱਚ ਆਪਣਾ ਪਹਿਲਾਂ ਵਾਲਾ ਮੁਕਾਮ ਹਾਸਲ ਕਰੇਗਾ।”

Advertisements

ਉਨ੍ਹਾਂ ਮੁੜ ਦੁਹਰਾਇਆ ਕਿਹਾ ਕਿ ਖਿਡਾਰੀ ਜੀਅ-ਜਾਨ ਨਾਲ ਖੇਡ ਪਿੜ ਵਿੱਚ ਸਫ਼ਲਤਾ ਦੇ ਝੰਡੇ ਗੱਡਣ। ਪੰਜਾਬ ਸਰਕਾਰ ਉਨ੍ਹਾਂ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਖਿਡਾਰੀਆਂ ਦੀ ਖੇਡ ਜਾਂ ਜੀਵਨ ਨਿਰਵਾਹ ਸਬੰਧੀ ਕਿਸੇ ਵੀ ਲੋੜ ਨੂੰ ਸਰਕਾਰ ਤਰਜੀਹੀ ਤੌਰ ‘ਤੇ ਪੂਰਾ ਕਰੇਗੀ।

ਦੱਸ ਦੇਈਏ ਕਿ ਡੀ.ਐਮ.ਡਬਲਿਊ. ਪਟਿਆਲਾ ਵਿਖੇ ਸਿਖਲਾਈ ਪ੍ਰਾਪਤ ਕਰ ਰਹੀ ਕਮਲਪ੍ਰੀਤ ਕੌਰ ਨੇ ਇਸ ਰਿਕਾਰਡ ਥਰੋਅ ਦੇ ਨਾਲ ਇਸ ਸਾਲ ਹੋਣ ਵਾਲੀਆਂ ਟੋਕੀਓ ਓਲੰਪਿਕ ਖੇਡਾਂ ਦੇ ਕੁਆਲੀਫਾਈ ਲਈ ਰੱਖੀ 63.50 ਮੀਟਰ ਦੀ ਹੱਦ ਪਾਰ ਕਰਕੇ ਵੀ ਓਲੰਪਿਕਸ ਦੀ ਟਿਕਟ ਕਟਾ ਲਈ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply