ਪੰਜਾਬੀ, ਗਣਿਤ, ਸਾਇੰਸ, ਅੰਗਰੇਜ਼ੀ, ਸਮਾਜਿਕ ਸਿੱਖਿਆ ਵਿਸ਼ਿਆਂ ਦੇ ਨਵ-ਨਿਯੁਕਤ ਅਧਿਆਪਕਾਂ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ
ਗੁਰਦਾਸਪੁਰ 20 ਮਾਰਚ (ਅਸ਼ਵਨੀ )
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਵਿੱਚ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਜਿਲ੍ਹੇ ਦੇ ਵੱਖ-ਵੱਖ ਬਲਾਕਾਂ ‘ਚ ਪੰਜਾਬੀ, ਗਣਿਤ, ਸਾਇੰਸ, ਅੰਗਰੇਜ਼ੀ, ਸਮਾਜਿਕ ਸਿੱਖਿਆ ਅਤੇ ਹਿੰਦੀ ਵਿਸ਼ਿਆਂ ਦੇ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ ਅਧਿਆਪਕਾਂ ਦੀ ਚਾਰ ਦਿਨਾ ਸਿਖਲਾਈ ਵਰਕਸ਼ਾਪ ਸ਼ੁਰੂ ਹੋ ਗਈ ਹੈ।
ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਵਿਸ਼ਿਆਂ ਦੇ ਨਵ-ਨਿਯੁਕਤ ਮਾਸਟਰ/ਮਿਸਟ੍ਰੈਸ ਸਿਖਲਾਈ ਵਰਕਸ਼ਾਪ ਦੇ ਪਹਿਲੇ ਤੇ ਦੂਸਰੇ ਦਿਨ ਡਿਪਟੀ ਡਾਇਰੈਕਟਰ ਸ਼ਲਿੰਦਰ ਸਿੰਘ , ਜ਼ਿਲ੍ਹੇ ਦੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਹਰਦੀਪ ਸਿੰਘ , ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸੁਰਜੀਤਪਾਲ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ , ਪ੍ਰਿੰਸੀਪਲ ਬਲਵਿੰਦਰ ਕੌਰ ਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਨੇ ਉਚੇਚੇ ਤੌਰ ‘ਤੇ ਨਵਨਿਯੁਕਤ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ।
ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਹਰਦੀਪ ਸਿੰਘ ਦੀ ਦੇਖ-ਰੇਖ ‘ਚ ਸ਼ੁਰੂ ਹੋਈ ਉਕਤ ਮੁਹਿੰਮ ਤਹਿਤ ਇੱਥੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ , ਮੈਰੀਟੋਰੀਅਸ ਸਕੂਲ ਗੁਰਦਾਸਪੁਰ , ਸਰਕਾਰੀ ਮਾਡਲ ਸੀਨੀ: ਸੈਕੰ: ਸਕੂਲ ਲੜ੍ਹਕੇ ਗੁਰਦਾਸਪੁਰ ਤੇ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਧਰਮਪੁਰਾ ਬਟਾਲਾ ਵਿਖੇ ਡੀ.ਈ.ਓ. ਸੈਕੰ: ਹਰਦੀਪ ਸਿੰਘ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਵਿਭਾਗ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਨ ਦੇ ਇਸ ਬਿਹਤਰੀਨ ਅਵਸਰ ਨੂੰ ਸਮੂਹ ਨਵ-ਨਿਯੁਕਤ ਅਧਿਆਪਕ ਇੱਕ ਸੁਨਹਿਰੀ ਯੁਗ ਵਿੱਚ ਬਦਲਣ ਲਈ ਆਪਣੀ ਪੂਰੀ ਤਾਕਤ ਲਗਾਉਣ। ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ, ਪ੍ਰਗਤੀ ਅਤੇ ਪ੍ਰਾਪਤੀਆਂ ਦੀ ਸੂਚੀ ਬਹੁਤ ਹੀ ਬਿਹਤਰੀਨ ਅਤੇ ਸ਼ਲਾਘਯੋਗ ਹੈ ਅਤੇ ਨਵ-ਨਿਯੁਕਤ ਅਧਿਆਪਕ ਸਕੂਲੀ ਸਿੱਖਿਆ ਨੂੰ ਹੋਰ ਵੀ ਵਧੀਆ ਮੁਕਾਮ ‘ਤੇ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। ਇਸੇ ਮੰਤਵ ਲਈ ਸਿੱਖਿਆ ਵਿਭਾਗ ਵੱਲੋਂ ਇੰਡਕਸ਼ਨ ਟਰੇਨਿੰਗ ਦੌਰਾਨ ਬਹੁਤ ਸਾਰੇ ਪੱਖਾਂ ਨੂੰ ਚਾਰ ਦਿਨਾਂ ਵਿੱਚ ਸਾਂਝਾਂ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਇਸ ਸਮਰੱਥਾ ਉਸਾਰੀ ਸਿਖਲਾਈ ਵਰਕਸ਼ਾਪ ਦਾ ਅਧਿਆਪਕਾਂ ਨੇ ਵੱਧ ਤੋਂ ਵੱਧ ਫਾਇਦਾ ਲੈਣਾ ਹੈ। ਉਹਨਾਂ ਸਮੂਹ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਵੇਕਲੀਆਂ ਪਹਿਲਕਦਮੀਆਂ ਕਰਨ ਲਈ ਵੀ ਉਤਸ਼ਾਹਿਤ ਕੀਤਾ।
ਸਿਖਲਾਈ ਵਰਕਸ਼ਾਪ ਵਿੱਚ ਨਵ-ਨਿਯੁਕਤ ਅਧਿਆਪਕਾਂ ਨੂੰ ਸਕੂਲਾਂ ਦੀ ਸਵੇਰ ਦੀ ਸਭਾ, ਗੁਣਾਤਮਿਕ ਸਿੱਖਿਆ ਦੇ ਪ੍ਰੋਗਰਾਮ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’, ਸਕੂਲਾਂ ਵਿੱਚ ਵਧੀਆ ਨਤੀਜਿਆਂ ਲਈ ਚਲਾਏ ਜਾ ਰਹੇ ਮਿਸ਼ਨ ਸ਼ਤ-ਪ੍ਰਤੀਸ਼ਤ ਤਹਿਤ ਕੀਤੀਆਂ ਜਾਣ ਵਾਲੀਆਂ ਕਿਰਿਆਵਾਂ ਅਤੇ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ ਗਈ। ਨਵ-ਨਿਯੁਕਤ ਅਧਿਆਪਕਾਂ ਨੂੰ ਪੰਜਾਬ ਐਜੂਕੇਅਰ ਐਪ ਦੀ ਵਰਤੋਂ, ਸਕੂਲਾਂ ਵਿੱਚ ਵਿਦਿਆਰਥੀਆਂ ਦੇ ਬਡੀ ਗਰੁੱਪਾਂ ਦੀਆਂ ਕਿਰਿਆਵਾਂ, ਦੀਕਸ਼ਾ ਐਪ, ਇੰਗਲਿਸ਼ ਬੂਸ਼ਟਰ ਕਲੱਬਾਂ ਦੀਆਂ ਗਤਿਵਿਧੀਆਂ, ਉਡਾਨ ਪ੍ਰੋਜੈਕਟ ਤਹਿਤ ਭੇਜੀਆਂ ਜਾਚਣ ਵਾਲੀਆਂ ਸਲਾਈਡਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਸਮੂਹ ਨਵ-ਨਿਯੁਕਤ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਜਿਵੇਂ ਕਿ ਨੈਸ਼ਨਲ ਅਚੀਵਮੈਂਟ ਸਰਵੇ, ਕੌਮੀ ਮੈਰਿਟ ਕਮ ਮੀਨਜ਼ ਵਜ਼ੀਫਾ ਪ੍ਰੀਖਿਆ, ਕੌਮੀ ਪ੍ਰਤਿਭਾ ਖੋਜ ਮੁਕਾਬਲਿਆਂ ਅਤੇ ਪੰਜਾਬ ਰਾਜ ਪ੍ਰਤਿਭਾ ਖੋਜ ਮੁਕਾਬਲਿਆਂ ਦੀਆਂ ਤਿਆਰੀਆਂ ਸਬੰਧੀ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵੀ ਦੱਸਿਆ ਜਾਵੇਗਾ। ਸਕੂਲਾਂ ਨੂੰ ਸਮਾਰਟ ਬਣਾਉਣ ਲਈ ਵਿਭਾਗ ਦੀਆਂ ਕੋਸ਼ਿਸ਼ਾਂ ਬਾਰੇ ਵੀ ਨਵ-ਨਿਯੁਕਤ ਅਧਿਆਪਕਾਂ ਨੂੰ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਜਾਵੇਗੀ।
ਇਸ ਮੌਕੇ ਗਣਿਤ ਤੇ ਸਾਇੰਸ ਦੇ ਡੀ.ਐਮ. ਕਮ ਰਿਸੋਰਸ ਪਰਸਨ ਗੁਰਨਾਮ ਸਿੰਘ , ਅਮਿਤ ਵਿਸ਼ਿਸ਼ਟ ਡੀ.ਐਮ. ਗਣਿਤ ਪਠਾਨਕੋਟ, ਬੀ.ਐਮ. ਅਰੁਣ ਸਿੰਘ , ਪਰਮਿੰਦਰ ਸਿੰਘ , ਸੁਖਜਿੰਦਰ ਸਿੰਘ , ਨਵਦੀਪ ਸ਼ਰਮਾ , ਅਸ਼ਵਨੀ ਕੁਮਾਰ , ਡੀ.ਐਮ. ਅੰਗਰੇਜ਼ੀ ਗੁਰਦਾਸਪੁਰ ਨਰਿੰਦਰ ਸਿੰਘ , ਸਮੀਰ ਸ਼ਰਮਾ ਡੀ.ਐਮ. ਪਠਾਨਕੋਟ , ਬੀ.ਐਮ. , ਰਾਮ ਪ੍ਰਕਾਸ਼ , ਅਵਤਾਰ ਸਿੰਘ, ਹਰਦੀਪ ਸਿੰਘ , ਠਾਕੁਰ ਸੰਸਾਰ ਸਿੰਘ , ਅਰਵਿੰਦਰ ਕੌਰ , ਰਾਕੇਸ਼ ਕੁਮਾਰ, ਆਜ਼ਾਦਪਰਵਿੰਦਰ ਸਿੰਘ , ਰਜਨੀ ਬਾਲਾ , ਪੰਜਾਬੀ ਡੀ.ਐਮ. ਸੁਰਿੰਦਰ ਮੋਹਨ , ਡੀ.ਐਮ. ਚਰਨਜੀਤ ਸਿੰਘ ਤੇ ਬੀ.ਐਮ. ਰਾਜਬੀਰ ਕੌਰ ਆਦਿ ਵੱਲੋਂ ਨਵ ਨਿਯੁਕਤ ਅਧਿਆਪਕਾਂ ਨੂੰ ਆਪਣੇ ਵਿਸ਼ਿਆਂ ਨਾਲ ਸੰਬੰਧਤ ਜਾਣਕਾਰੀ ਦਿੱਤੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp