ਸ਼ਹਿਰ ਦੀਆਂ ਸੜਕਾਂ ਦੀ ਬਦਲੀ ਜਾਵੇਗੀ ਨੁਹਾਰ: ਸੁੰਦਰ ਸ਼ਾਮ ਅਰੋੜਾ

ਸ਼ਹਿਰ ਦੀਆਂ ਸੜਕਾਂ ਦੀ ਬਦਲੀ ਜਾਵੇਗੀ ਨੁਹਾਰ: ਸੁੰਦਰ ਸ਼ਾਮ ਅਰੋੜਾ
ਸੈਸ਼ਨ ਚੌਕ ਤੋਂ ਫਤਿਹਗੜ ਚੂੰਗੀ ਤਕ ਸੜਕ ਦੀ ਕਰਵਾਈ ਰੀਕਾਰਪੇਟਿੰਗ
ਹੁਸ਼ਿਆਰਪੁਰ, 20 ਮਾਰਚ (ਆਦੇਸ਼ ): ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਸੈਸ਼ਨ  ਚੌਕ ਤੋਂ ਫਤਿਹਗੜ ਚੂੰਗੀ ਤੱਕ ਸੜਕ ਦੀ ਰੀਕਾਰਪੇਟਿੰਗ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਸ਼ਹਿਰ ਦੀਆਂ ਸੜਕਾਂ ਦੀ ਨੁਹਾਰ ਬਦਲੀ ਜਾ ਰਹੀ ਹੈ।
ਕਰੀਬ 15 ਲੱਖ ਰੁਪਏ  ਦੀ ਲਾਗਤ ਨਾਲ  ਸੈਸ਼ਨ ਚੌਕ ਤੋਂ ਫਤਿਹਗੜ ਚੂੰਗੀ ਤਕ ਸੜਕ ਦੀ ਰੀਕਾਰਪੇਟਿੰਗ ਸ਼ੁਰੂ ਕਰਵਾਉਣ ਵੇਲੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਲਾਮਿਸਾਲ ਵਿਕਾਸ ਕਾਰਜ ਕਰਵਾ ਕੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਅੰਦਰ ਲਗਭਗ ਮੁਕੰਮਲ ਹੋ ਚੁੱਕੇ ਕੁਝ ਅਹਿਮ ਪ੍ਰਾਜੈਕਟ ਆਉਂਦੇ ਦਿਨਾਂ ਵਿੱਚ ਹੁਸ਼ਿਆਰਪੁਰ ਵਾਸੀਆਂ ਨੂੰ ਸਮਰਪਿਤ ਕੀਤੇ ਜਾਣਗੇ ਜੋ ਲੋਕਾਂ ਲਈ ਵੱਡੀ ਸਹੂਲਤ ਯਕੀਨੀ ਬਣਾਉਣਗੇ।
ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਸੰਬੰਧੀ ਉਦਯੋਗ ਮੰਤਰੀ ਨੇ ਕਿਹਾ ਕਿ ਇਸ ਅਰਸੇ ਦੌਰਾਨ ਹੁਸ਼ਿਆਰਪੁਰ ਵਿੱਚ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ 58.13 ਕਰੋੜ ਰੁਪਏ ਨਾਲ ਸ਼ਹਿਰੀ ਖੇਤਰਾਂ ਵਿੱਚ ਵੱਖ-ਵੱਖ ਪ੍ਰਾਜੈਕਟ ਕਰਵਾਏ ਗਏ। ਉਨਾਂ ਦੱਸਿਆ ਕਿ ਸ਼ਹਿਰ ਵਿੱਚ 100 ਫੀਸਦੀ ਸੀਵਰੇਜ ਅਤੇ ਵਾਟਰ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਅਤੇ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਦੇ ਵਸਨੀਕਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਾਜੈਕਟ ਮੁਕੰਮਲ ਕਰਵਾਏ ਗਏ।
ਕੋਰੋਨਾ ਤੋਂ ਬਚਾਅ ਲਈ ਸਿਹਤ ਸਲਾਹਕਾਰੀਆਂ ਅਪਨਾਉਣ ਦੀ ਅਪੀਲ
ਇਸੇ ਦੌਰਾਨ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਮੁੜ ਪੈਰ ਪਸਾਰਨ ਦੇ ਮੱਦੇਨਜ਼ਰ ਸਾਰਿਆਂ ਨੂੰ ਅਪੀਲ ਕੀਤੀ ਕਿ ਮਾਸਕ ਪਹਿਨਣ, ਇੱਕ-ਦੂਜੇ ਤੋਂ ਬਣਦੀ ਦੂਰੀ ਨੂੰ ਬਣਾ ਕੇ ਰੱਖਣ ਅਤੇ ਸਮੇਂ-ਸਮੇਂ ਸਿਰ ਹੱਥ ਧੋਣ ਵਿਚ ਕਿਸੇ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ। ਉਨਾਂ ਕਿਹਾ ਕਿ ਸਾਵਧਾਨੀਆਂ ਦੀ ਮੁਕੰਮਲ ਪਾਲਣਾ ਨਾਲ ਹੀ ਕੋਵਿਡ ਨੂੰ ਹੋਰ ਫੈਲਣੋ ਰੋਕਿਆ ਜਾ ਸਕਦਾ ਹੈ ਜਿਸ ਲਈ ਸਾਰਿਆਂ ਦਾ ਸਹਿਯੋਗ ਅਤਿ ਜਰੂਰੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਐਡਵੋਕੇਟ ਰਕੇਸ਼ ਮਰਵਾਹਾ, ਕੌਂਸਲਰਾਂ ਵਿੱਚ ਰਣਜੀਤ ਚੌਧਰੀ, ਨਵਜੋਤ ਕਟੋਚ, ਜਸਵਿੰਦਰ ਪਾਲ, ਵਿਕਾਸ ਗਿੱਲ, ਅਮਰੀਕ ਚੌਹਾਨ, ਜਤਿੰਦਰ ਕੌਰ ਪਿੰਕੀ, ਐਡਵੋਕੇਟ ਪਵਿੱਤਰਦੀਪ ਸਿੰਘ, ਐਡਵੋਕੇਟ ਮੋਹਿਤ ਸੈਨੀ, ਸਾਬਕਾ ਕੌਂਸਲਰ ਅਜੀਤ ਸਿੰਘ, ਮੁਕੇਸ਼ ਡਾਬਰ, ਗੁਲਸ਼ਨ ਰਾਏ ਆਦਿ ਮੌਜੂਦ ਸਨ। 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply