LETEST…ਪੁਰਾਣੀ ਪੈਨਸ਼ਨ ਬਹਾਲੀ ਨਾ ਕਰਕੇ ਪੰਜਾਬ ਸਰਕਾਰ ਨੇ ਲੱਖਾਂ ਕਰਮਚਾਰੀਆਂ ਨੂੰ ਕਿੱਤਾ ਨਿਰਾਸ਼,21 ਮਾਰਚ ਨੂੰ ਵਿਧਾਇਕਾਂ ਨੂੰ ਵਾਅਦਾ ਯਾਦ ਦਿਵਾਊ ਪੱਤਰ ਦੇਣ ਦੀਆਂ ਤਿਆਰੀਆਂ ਪੂਰੀਆਂ : ਸੰਜੀਵ ਧੂਤ


ਗੜ੍ਹਦੀਵਾਲਾ 20 ਮਾਰਚ(ਚੌਧਰੀ) : ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਬਜਟ ਸੈਸ਼ਨ ਵਿਚ ਪੂਰਾ ਨਾ ਕਰਕੇ ਲਗਭਗ 2 ਲੱਖ ਕਰਮਚਾਰੀਆਂ ਨੂੰ ਨਿਰਾਸ਼ ਹੀ ਕੀਤਾ ਹੈ । ਖ਼ਜ਼ਾਨਾ ਮੰਤਰੀ ਨੇ ਇਸ ਮੁੱਦੇ ਸਬੰਧੀ ਹੱਲ ਕੱਢਣ ਦੀ ਬਜਾਏ ਝੂਠੇ ਜਵਾਬ ਨਾਲ ਸਾਰ ਕੇ ਸਦਨ ਦੀ ਪਵਿੱਤਰਤਾ ਨੂੰ ਵੀ ਭੰਗ ਕੀਤਾ ਹੈ ਅਤੇ ਸਾਡੇ ਹਿਰਦਿਆਂ ਨੂੰ ਵਲੂੰਧਰਿਆ ਹੈ। ਇਹ ਵਿਚਾਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜਿਲ੍ਹਾ ਕਨਵੀਨਰ ਅਤੇ ਸੰਜੀਵ ਧੂਤ ਨੇ ਪ੍ਰੈਸ ਬਿਆਨ ਰਾਹੀਂ ਕਹੇ ਹਨ ।ਇੱਕ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਗਵਿੰਦਰ ਸਿੰਘ,ਪ੍ਰਿੰਸ ਕੁਮਾਰ,ਪੰਕਜ ਸ਼ਰਮਾ,ਗੁਰਮੁਖ ਬਲਾਲਾ ਨੇ ਦੱਸਿਆ ਕਿ ਪਹਿਲਾਂ ਐਲਾਨੇ ਪ੍ਰੋਗਰਾਮ ਮੁਤਾਬਕ ਸੂਬਾ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ 21 ਮਾਰਚ ਨੂੰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਸਾਰੇ ਪੰਜਾਬ ਵਿੱਚ ਕਾਂਗਰਸੀ ਵਿਧਾਇਕਾਂ ਨੂੰ ਵਾਅਦਾ ਯਾਦ ਦਿਵਾਊ ਪੱਤਰ ਦਿੱਤੇ ਜਾਣਗੇ। ਇਸ ਸਬੰਧੀ ਪੂਰੇ ਪੰਜਾਬ ਵਿਚ ਵੱਡੀ ਪੱਧਰ ਤੇ ਲਾਮਬੰਦੀ ਕੀਤੀ ਜਾ ਰਹੀ ਹੈ । 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀ ਕਾਫਲਿਆਂ ਦੇ ਰੂਪ ਵਿਚ ਕਾਂਗਰਸੀ ਵਿਧਾਇਕਾਂ ਨੂੰ ਰੋਸ ਭਰਪੂਰ ਵਾਅਦਾ ਯਾਦ ਦਿਵਾਊ ਪੱਤਰ ਦੇਣਗੇ ਕਿਉਂਕਿ 2017 ਵਿੱਚ ਕਾਂਗਰਸ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਰਮਚਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ਵਿੱਚ ਕਾਂਗਰਸ ਸਰਕਾਰ ਬਣਨ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ ਪਰ ਚਾਰ ਸਾਲ ਬੀਤ ਜਾਣ ਦੇ ਬਾਅਦ ਕੈਪਟਨ ਸਰਕਾਰ ਦੇ ਇਸ ਵਾਅਦੇ ਨੂੰ ਬੂਰ ਨਹੀਂ ਪਿਆ ਜਿਸ ਕਾਰਨ 2004 ਤੋਂ ਬਾਅਦ ਭਰਤੀ ਕਰਮਚਾਰੀਆਂ ਅੰਦਰ ਰੋਸ ਹੈ। ਉਨ੍ਹਾਂ ਕਿਹਾ ਕਿ ਅਗਲੇ ਸੂਬਾ ਪੱਧਰੀ ਪ੍ਰੋਗਰਾਮ ਦਾ ਐਲਾਨ ਵੀ ਕੀਤਾ ਜਾਵੇਗਾ । ਆਗੂਆਂ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਜੋਰਦਾਰ ਮੰਗ ਕੀਤੀ ਹੈ । ਉਹਨਾਂ ਦੱਸਿਆ ਕਿ ਇਸ ਕੜੀ ਤਹਿਤ ਹੋਸ਼ਿਆਰਪੁਰ ਜਿਲੇ ਦੇ ਵੱਖ ਵੱਖ ਹਲਕਿਆਂ ਦੇ 6 ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ।ਇਸ ਮੌਕੇ ਤੇ ਮਨਮੋਹਨ ਸਿੰਘ,ਚਮਨ ਲਾਲ,ਰਮਨ ਚੌਧਰੀ,ਰਜਤ ਮਹਾਜਨ,ਜਸਵੀਰ ਬੋਦਲ, ,ਦਲਜੀਤ ਸਿੰਘ,ਬਲਦੇਵ ਸਿੰਘ,ਅਸ਼ੋਕ ਕੁਮਾਰ,ਜਸਵਿੰਦਰ ਸਿੰਘ,ਵਿਕਾਸ ਸ਼ਰਮਾ,ਗੁਰਵਿੰਦਰ ਸਿੰਘ ਹਾਜਿਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply