LETEST…ਜੀਓ ਦਫ਼ਤਰ ਦਸੂਹਾ ਮੂਹਰੇ ਧਰਨਾ 91ਵੇਂ ਦਿਨ ‘ਚ ਦਾਖਲ


ਗੜਦੀਵਾਲਾ 20 ਮਾਰਚ (ਚੌਧਰੀ ) : ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਤੇ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਸਾਂਝੇ ਤੌਰ ਤੇ ਜੀਓ ਦਫ਼ਤਰ ਦਸੂਹਾ ਮੂਹਰੇ ਧਰਨਾ ਲਗਾਤਾਰ 91ਵੇਂ ਦਿਨ ਚ ਦਾਖਲ ਹੋ ਗਿਆ ਹੈ। ਇਸ ਧਰਨੇ ਚ ਬੋਲਦਿਆਂ ਕਾਮਰੇਡ ਚਰਨਜੀਤ ਸਿੰਘ ਚਠਿਆਲ. ਨੇ ਕਿਹਾ ਜਦੋਂ ਤੱਕ ਕਿਸਾਨੀ ਸਬੰਧੀ ਬਣੇ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਧਰਨਾ ਇਸੇ ਤਰਾਂ ਜਾਰੀ ਰਹੇਗਾ । ਉਨਾਂ ਕਿਹਾ ਕਿ ਘੱਟੋ-ਘੱਟ ਕੀਮਤ ਤੇ ਗਾਰੰਟੀ,ਜੇਲਾਂ ਚ ਬੰਦ ਕੀਤੇ ਕਿਸਾਨਾਂ ਨੂੰ ਰਿਹਾਅ ਅਤੇ ਪੁਲਸ ਵਲੋਂ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ।ਉਨ੍ਹਾਂ ਕਿਹਾ ਕਿ ਇਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ ਦੇਸ਼ ਵਿਆਪੀ ਕਾਨੂੰਨ ਬਣਾਏ ਜਾਣ ਤਾਂ ਕਿ ਦੇਸ਼ ਦੀ ਜਨਤਾ ਨੂੰ ਫਾਇਦਾ ਹੋ ਸਕੇ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨ ਸੰਘਰਸ਼ ਨੂੰ ਫੇਲ੍ਹ ਕਰਨ ਲਈ ਕਈ ਕੋਝੀਆਂ ਚਾਲਾਂ ਚੱਲ ਰਹੀ ਹੈ ਪਰ ਕਿਸਾਨਾਂ ਦੇ ਸੰਘਰਸ਼ ਅੱਗੇ ਸਰਕਾਰ ਦੀ ਹਰ ਚਾਲ ਕਿਸਾਨ ਸੰਘਰਸ਼ ਦਾ ਕੁਝ ਨਹੀਂ ਵਿਗਾੜ ਸਕਦੀ। ਉਨਾਂ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਲਾਭ ਪਹੁੰਚਾਉਣ ਲਈ ਕਿਸਾਨਾਂ ਦਾ ਘਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜੋ ਹਰਗਿਜ਼ ਨਹੀਂ ਹੋਣ ਦਿੱਤਾ ਜਾਵੇਗਾ।ਅੱਜ ਦੇ ਸੰਘਰਸ਼ ‘ਚ ਚਰਨਜੀਤ ਸਿੰਘ ਚਠਿਆਲ ,ਚਰਨ ਸਿੰਘ ਗੜ੍ਹਦੀਵਾਲਾ, ਸੁਖਦੇਵ ਸਿੰਘ ਸੱਗਲਾਂਂ, ਬਾਬਾ ਨਾਹਰ ਸਿੰਘ ਕੁੱਲੀਆਂ,ਰਣਜੀਤ ਸਿੰਘ,ਹਰਪਾਲ ਸਿੰਘ ਆਦਿ ਸ਼ਾਮਲ ਸੀ। 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply