BREAKING-ਘੱਟ ਗਿਣਤੀ ਭਾਈਚਾਰੇ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ : ਚੇਅਰਮੈਨ ਮੁਨੱਵਰ ਮਸੀਹ

-ਘੱਟ ਗਿਣਤੀ ਭਾਈਚਾਰੇ ਦੇ ਨੌਜਵਾਨ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਫਾਇਦਾ ਚੁੱਕਣ : ਡਿਪਟੀ ਕਮਿਸ਼ਨਰ
-ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਲੋਂ ਵਿਭਾਗਾਂ ਨਾਲ ਮੀਟਿੰਗ, ਭਾਈਚਾਰੇ ਦੀਆਂ ਸੁਣੀਆਂ ਸਮੱਸਿਆਵਾਂ
ਹੁਸ਼ਿਆਰਪੁਰ, 3 ਜੁਲਾਈ (Sukhwinder,Navneet ) : ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਮੁਨੱਵਰ ਮਸੀਹ ਨੇ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਨੂੰ ਕਿਸੇ ਵੀ ਤਰ•ਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ, ਬਲਕਿ ਭਾਈਚਾਰੇ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਇਆ ਜਾਵੇਗਾ। ਉਹ ਅੱਜ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਜ਼ਿਲ•ਾ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
   ਸ਼੍ਰੀ ਮੁਨੱਵਰ ਮਸੀਹ ਨੇ ਘੱਟ ਗਿਣਤੀ ਵਰਗ ਲਈ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਬੰਧਤ ਅਧਿਕਾਰੀ ਸਕੀਮਾਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ, ਤਾਂ ਜੋ ਲੋੜਵੰਦ ਵਿਅਕਤੀ ਇਨ•ਾਂ ਸਕੀਮਾਂ ਦਾ ਫਾਇਦਾ ਚੁੱਕ ਸਕਣ। ਉਨ•ਾਂ ਜ਼ਿਲ•ਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਦੇ ਕਲੱਸਟਰ ਬਣਾ ਕੇ ਕਬਰਿਸਤਾਨ ਬਣਾਏ ਜਾਣ, ਕਿਉਂਕਿ ਕਈ ਪਿੰਡਾਂ ਵਿਚ ਕਬਰਿਸਤਾਨ ਨਾ ਹੋਣ ਕਰਕੇ ਈਸਾਈ ਅਤੇ ਮੁਸਲਿਮ ਭਾਈਚਾਰੇ ਨੂੰ ਅੰਤਿਮ ਰਸਮਾਂ ਨਿਭਾਉਣ ਲਈ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ•ਾਂ ਜ਼ਿਲ•ਾ ਪ੍ਰਸਾਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਸ਼ਾਸ਼ਨ ਵਲੋਂ ਘੱਟ ਗਿਣਤੀ ਭਾਈਚਾਰੇ ਨੂੰ ਸਹੂਲਤਾਂ ਦੇਣ ਲਈ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ•ਾਂ ਈਸਾਈ ਅਤੇ ਮੁਸਲਿਮ ਭਾਈਚਾਰੇ ਦੇ ਵਿਅਕਤੀਆਂ ਦੀਆਂ ਮੁਸ਼ਕਿਲਾਂ ਸੁਣਦਿਆਂ ਕਿਹਾ ਕਿ ਘੱਟ ਗਿਣਤੀ ਕਮਿਸ਼ਨ ਵਲੋਂ ਭਾਈਚਾਰੇ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ•ਾਂ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕਤਾ ਬਹੁਤ ਜ਼ਰੂਰੀ ਹੈ, ਕਿਉਂਕਿ ਜਾਣਕਾਰੀ ਨਾਲ ਹੀ ਸਕੀਮਾਂ ਤਹਿਤ ਮਿਲਣ ਵਾਲੀਆਂ ਸਹੂਲਤਾਂ ਦਾ ਫਾਇਦਾ ਚੁੱਕਿਆ ਜਾ ਸਕਦਾ ਹੈ। ਉਨ•ਾਂ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਤੁਰੰਤ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ।
           ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ•ੇ ਵਿਚ ਘੱਟ ਗਿਣਤੀ ਵਰਗ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ•ਾਂ ਡੀ.ਡੀ.ਪੀ.ਓ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿਚ ਕਬਰਿਸਤਾਨ ਨਾਲ ਜੁੜੇ ਮਸਲੇ ਤੁਰੰਤ ਹੱਲ ਕੀਤੇ ਜਾਣ। ਉਨ•ਾਂ ਭਾਈਚਾਰੇ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਖੋਲ•ੇ ਗਏ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਵੱਧ ਤੋਂ ਵੱਧ ਲਾਹਾ ਲੈਣ। ਉਨ•ਾਂ ਜ਼ਿਲ•ਾ ਭਲਾਈ ਅਫ਼ਸਰ ਅਤੇ ਲੀਡ ਬੈਂਕ ਮੈਨੇਜਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਘੱਟ ਗਿਣਤੀ ਵਰਗ ਦੇ ਨੌਜਵਾਨਾਂ ਨੂੰ ਵੱਖ-ਵੱਖ ਸਕਿੱਲ ਕੋਰਸਾਂ, ਬੈਂਕ ਕਰਜ਼ੇ ਅਤੇ ਆਪਣਾ ਕਾਰੋਬਾਰ ਖੋਲ•ਣ ਲਈ ਸਬਸਿਡੀ ਦੀ ਸਹੂਲਤ ਬਾਰੇ ਵੀ ਜਾਗਰੂਕਤਾ ਕੈਂਪ ਲਗਾ ਕੇ ਜਾਣੂ ਕਰਵਾਉਣ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਮੀਟਿੰਗ ਵਿਚ ਹਾਜ਼ਰ ਘੱਟ ਗਿਣਤੀ ਭਾਈਚਾਰੇ ਨੂੰ ਅਪੀਲ ਕਰਦਿਆਂ ਕਿਹਾ ਕਿ ਲੜਕੀਆਂ ਨੂੰ ਪੜ•ਾਈ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾਣ ਅਤੇ ਸਹੀ ਉਮਰ ਵਿਚ ਹੀ ਉਨ•ਾਂ ਦੇ ਵਿਆਹ ਕੀਤੇ ਜਾਣ। ਉਨ•ਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਡਿਲੀਵਰੀ ਹਸਪਤਾਲਾਂ ਵਿਚ ਹੀ ਕਰਵਾਈ ਜਾਵੇ ਅਤੇ ਉਨ•ਾਂ ਦੀ ਖੁਰਾਕ ਸਬੰਧੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ•ਾਂ ਜ਼ਿਲ•ਾ ਪ੍ਰੋਗਰਾਮ ਅਫ਼ਸਰ ਨੂੰ ਹਦਾਇਤ ਕੀਤੀ ਕਿ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਗਰੂਕਤਾ ਫੈਲਾਈ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮ੍ਰਿਤ ਸਿੰਘ, ਐਸ.ਪੀ.(ਐਚ) ਸ਼੍ਰੀ ਬਲਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਅਮਿਤ ਸਰੀਨ, ਸਹਾਇਕ ਕਮਿਸ਼ਨਰ (ਜ) ਸ਼੍ਰੀ ਅਮਿਤ ਮਹਾਜਨ, ਐਸ.ਡੀ.ਐਮ ਗੜ•ਸ਼ੰਕਰ ਸ਼੍ਰੀ ਹਰਬੰਸ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਘੱਟ ਗਿਣਤੀ ਭਾਈਚਾਰੇ ਦੇ ਵਿਅਕਤੀ ਹਾਜ਼ਰ ਸਨ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply