ਕੋਵਿਡ ਸਬੰਧੀ ਹਦਾਇਤਾਂ ਦੀ ਕਰਵਾਈ ਜਾਵੇ ਸਖਤੀ ਨਾਲ ਪਾਲਣਾ : ਅਪਨੀਤ ਰਿਆਤ
ਡਿਪਟੀ ਕਮਿਸ਼ਨਰ ਨੇ ਕੋਰੋਨਾ ਦੀ ਮੌਜੂਦਾ ਸਥਿਤੀ ਦੀ ਕੀਤੀ ਸਮੀਖਿਆ
ਰਾਜ ਦੇ ਕਰਫਿਊ, ਵਿਆਹ ਸਮਾਰੋਹਾਂ ’ਚ ਨਿਰਧਾਰਤ ਇਕੱਠ ਦੀ ਉਲੰਘਣਾ ਤੇ ਮਾਸਕ ਨਾ ਪਹਿਨਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਦੇ ਦਿੱਤੇ ਨਿਰਦੇਸ਼
ਕਿਹਾ ਕੋਰੋਨਾ ਸਬੰਧੀ ਟੈਸਟਿੰਗ ਤੇ ਟੀਕਾਕਰਨ ਨਾ ਕਰਵਾਉਣ ਸਬੰਧੀ ਪੰਚਾਇਤਾਂ ਵਲੋਂ ਪਾਸ ਪ੍ਰਸਤਾਵ ਨਿਯਮਾਂ ਦੀ ਉਲੰਘਣਾ, ਮਾਮਲਾ ਧਿਆਨ ’ਚ ਆਉਣ ’ਤੇ ਕੀਤੀ ਜਾਵੇਗੀ ਸਖਤ ਕਾਰਵਾਈ
ਸੈਂਪÇਲੰਗ, ਕੰਟੈਕਟ ਟੇ੍ਰਸਿੰਗ ਤੇ ਘਰੇਲੂ ਇਕਾਂਤਵਾਸ ਪੂਰੀ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼
ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਜਾ ਰਹੇ ਹਨ ਚਲਾਨ : ਐਸ.ਐਸ.ਪੀ.
ਹੁਸ਼ਿਆਰਪੁਰ, 22 ਮਾਰਚ (ਆਦੇਸ਼ ): ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿੱਚ ਰਾਤ ਦੇ ਕਰਫਿਊ ਅਤੇ ਹੋਰ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੇਂ-ਸਮੇਂ ’ਤੇ ਕੋਵਿਡ ਸਬੰਧੀ ਜਾਰੀ ਹੋਈਆਂ ਸਿਹਤ ਹਦਾਇਤਾਂ ਦੀ ਉਲੰਘਣਾ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਕੋਵਿਡ ਸਬੰਧੀ ਬਣਾਈ ਗਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਹਾਜ਼ਰ ਪੁਲਿਸ ਅਧਿਕਾਰੀਆਂ ਅਤੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਦੇ ਕਰਫਿਊ ਦਾ ਸਖਤੀ ਨਾਲ ਪਾਲਣਾ ਕਰਵਾਈ ਜਾਵੇ। ਇਸ ਤੋਂ ਇਲਾਵਾ ਮਾਸਕ ਨਾ ਪਾਉਣ ਵਾਲਿਆਂ, ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਅਤੇ ਜਾਰੀ ਹੋਰ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾਣ। ਉਨ੍ਹਾਂ ਐਸ.ਡੀ.ਐਮਜ਼ ਨੂੰ ਰੋਜ਼ ਪੁਲਿਸ ਫੋਰਸ ਦੇ ਨਾਲ ਆਪਣੇ-ਆਪਣੇ ਹਲਕਿਆਂ ਦਾ ਦੌਰਾ ਕਰਕੇ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਨਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਹਦਾਇਤਾਂ ਮੁਤਾਬਕ ਵਿਆਹ ਸਮਾਰੋਹਾਂ ਤੋਂ ਇਲਾਵਾ ਸੰਸਕਾਰ/ਅੰਤਿਮ ਯਾਤਰਾ ਦੇ ਸਮੇਂ ਵਿਅਕਤੀਆਂ ਦੀ ਸੰਖਿਆ 20 ਤੱਕ ਸੀਮਤ ਕੀਤੀ ਗਈ ਹੈ। ਇਸ ਲਈ ਐਸ.ਡੀ.ਐਮਜ਼ ਮੈਰਿਜ ਪੈਲੇਸਾਂ, ਹੋਟਲ ਅਤੇ ਰੈਸਟੋਰੈਂਟ ਮਾਲਕਾਂ ਦੇ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਕਿਹਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਨ।
ਅਪਨੀਤ ਰਿਆਤ ਨੇ ਕਿਹਾ ਕਿ ਜਨਤਕ ਥਾਵਾਂ, ਸੜਕਾਂ, ਗਲੀਆਂ ਆਦਿ ਵਿੱਚ ਬਿਨ੍ਹਾਂ ਮਾਸਕ ਤੋਂ ਘੁੰਮਣ ਵਾਲਿਆਂ ਨੂੰ ਪੁਲਿਸ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਨੇੜਲੇ ਹਸਪਤਾਲਾਂ/ਸਿਹਤ ਕੇਂਦਰਾਂ ਵਿੱਚ ਲਿਜਾ ਕੇ ਉਨ੍ਹਾਂ ਦਾ ਆਰ.ਟੀ.ਪੀ.ਸੀ. ਆਰ. ਟੈਸਟ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਪਿੰਡਾਂ ਦੀਆਂ ਪੰਚਾਇਤਾਂ ਕੋਰੋਨਾ ਸਬੰਧੀ ਟੈਸਟਿੰਗ ਅਤੇ ਟੀਕਾਕਰਨ ਨਾ ਕਰਵਾਉਣ ਨੂੰ ਲੈ ਕੇ ਪ੍ਰਸਤਾਵ ਪਾਸ ਕਰ ਰਹੀਆਂ ਹਨ ਜੋ ਕਿ ਨਿਯਮਾਂ ਅਨੁਸਾਰ ਬਿਲਕੁੱਲ ਗਲਤ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨ ਵਾਲੀਆਂ ਪੰਚਾਇਤਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਲੋਕਾਂ ਦੀ ਬੇਹਤਰੀ ਲਈ ਕੰਮ ਕਰ ਰਿਹਾ ਹੈ ਅਤੇ ਟੈਸਟਿੰਗ ਤੇ ਟੀਕਾਕਰਨ ਲੋਕਾਂ ਤੇ ਸਮਾਜ ਦੇ ਹਿੱਤ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕੰਟੈਕਟ ਟਰੇਸਿੰਗ ਤੇ ਕੋਰੋਨਾ ਪਾਜੀਟਿਵ ਆਉਣ ਵਾਲਿਆਂ ਦੇ ਸੰਪਰਕ ਲੱਭਣ ਵਿੱਚ ਤੇਜ਼ੀ ਲਿਆਉਣ ਦੇ ਨਾਲ-ਨਾਲ ਘਰੇਲੂ ਇਕਾਂਤਵਾਸ ਨੂੰ ਪੂਰੀ ਸਖਤੀ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਇਸ ਵਾਇਰਸ ਨੂੰ ਸਮੇਂ ਸਿਰ ਰੋਕਿਆ ਜਾ ਸਕੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਨਾਜ਼ੁਕ ਸਥਾਨਾਂ ’ਤੇ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਅਪਨਾਈ ਜਾਵੇ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।
ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਸੰਦਰਭ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਮਾਸਕ ਨਾ ਪਹਿਨਣ ਵਾਲਿਆਂ ਦੇ ਚਲਾਨ ਕੀਤੇ ਜਾ ਰਹੇ ਹਨ। ਐਸ.ਐਸ.ਪੀ. ਨੇ ਜ਼ਿਲ੍ਹੇ ਵਿੱਚ ਬਣਾਏ ਗਏ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ਦੇ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੋਵਿਡ ਦੀ ਰੋਕਥਾਮ ਲਈ ਦਿੱਤੇ ਗਏ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਤਾਂ ਜੋ ਇਹ ਵਾਇਰਸ ਅੱਗੇ ਨਾ ਫੈਲ ਸਕੇ।
ਮੀਟਿੰਗ ਵਿੱਚ ਐਸ.ਡੀ.ਐਮ. (ਜ) ਅਮਿਤ ਕੁਮਾਰ ਪੰਚਾਲ, ਐਸ.ਪੀ. (ਐਚ) ਰਮਿੰਦਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਅਮਿਤ ਮਹਾਜਨ, ਐਸ.ਡੀ.ਐਮ. ਗੜ੍ਹਸ਼ੰਕਰ ਹਰਬੰਸ ਸਿੰਘ, ਐਸ.ਡੀ.ਐਮ. ਦਸੂਹਾ ਰਣਦੀਪ ਸਿੰਘ ਹੀਰ, ਐਸ.ਡੀ.ਐਮ. ਮੁਕੇਰੀਆਂ ਅਸ਼ੋਕ ਕੁਮਾਰ, ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤਰਾ ਤੋਂ ਇਲਾਵਾ ਐਸ.ਐਮ.ਓਜ਼ ਅਤੇ ਹੋਰ ਅਧਿਕਾਰੀ ਮੌਜੂਦ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp