ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਨੇ ਸਰਕਾਰੀ ਸਕੂਲਾਂ ਦੀਆਂ ਉਪਲੱਬਧੀਆਂ ਤੋਂ ਜਾਗਰੂਕ ਕਰਵਾਇਆ

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਐਮਸੀ ਜੋਗਿੰਦਰ ਪਹਿਲਵਾਨ ਨੂੰ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਸਬੰਧੀ ਪੰਮਫਲੈਂਟ ਦਿੰਦੇ ਹੋਏ।

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਨੇ ਲਮੀਨੀ ਵਾਰਡ ਨੰਬਰ 6 ਦੇ ਐਮਸੀ ਨੂੰ ਸਰਕਾਰੀ ਸਕੂਲਾਂ ਦੀਆਂ ਉਪਲੱਬਧੀਆਂ ਤੋਂ ਜਾਗਰੂਕ ਕਰਵਾਇਆ

Advertisements

ਪਠਾਨਕੋਟ, 23 ਮਾਰਚ (ਰਾਜਨ ਬਿਊਰੋ ) – ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਵਿੱਚ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿਚ ਦਾਖਲਿਆਂ ਨੂੰ ਬੜਾਵਾ ਦੇਣ ਲਈ ਸ਼ੁਰੂ ਕੀਤੀ ਈਚ ਵੰਨ ਬਰਿੰਗ ਵੰਨ ਮੁਹਿੰਮ ਤਹਿਤ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਕੂਲਾਂ ਵਿਚ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਇਸੇ ਕੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਵੱਲੋਂ ਸਮੂਹ ਬੀਪੀਈਓ ਅਤੇ ਸੀਐਚਟੀ ਨਾਲ ਜੂਮ ਮੀਟਿੰਗ ਕਰਕੇ ਜਿਥੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਜਾਗਰੂਕਤਾ ਮੀਟਿੰਗਾਂ ਕਰਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਤੋ ਜਾਣੂ ਕਰਵਾਉਣ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ, ਉਥੇ ਹੀ ਉਨ੍ਹਾਂ ਵੱਲੋਂ ਇਲਾਕੇ ਦੇ ਨਾਮਵਰ ਸ਼ਖ਼ਸੀਅਤਾਂ ਨੂੰ ਮਿਲ ਕੇ ਸਰਕਾਰੀ ਸਕੂਲਾਂ ਦੀਆਂ ਉਪਲੱਬਧੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਵੱਲੋਂ ਲਮੀਨੀ ਵਾਰਡ ਨੰ 6 ਦੇ ਐਮਸੀ ਜੋਗਿੰਦਰ ਪਹਿਲਵਾਨ ਅਤੇ ਅਮਰਜੀਤ ਸਿੰਘ ਲੰਬੜਦਾਰ ਨਿਵਾਸੀ ਬਿਸ਼ਨ ਨਗਰ ਲਮੀਨੀ ਨਾਲ ਮਿਲ ਕੇ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਪ੍ਰਤੀ ਜਾਣੂ ਕਰਵਾਇਆ।
ਇਸ ਮੌਕੇ ਤੇ ਉਹਨਾਂ ਕਿਹਾ ਕਿ ਸਾਡੇ ਸਰਕਾਰੀ ਸਕੂਲ ਪੂਰਨ ਸਮਾਰਟ ਬਣ ਚੁੱਕੇ ਹਨ। ਜਿੱਥੇ ਪ੍ਰੋਜੈਕਟਰ ,ਐਲ ਈ ਡੀ ਅਤੇ ਆਧੁਨਿਕ ਤਕਨੀਕਾਂ ਰਾਹੀਂ ਉੱਚ ਪਾਏ ਦੀ ਸਿੱਖਿਆ ਦਿੱਤੀ ਜਾਂਦੀ ਹੈ। ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਅਧਿਆਪਕ ਮੌਜੂਦ ਹਨ। ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਮਾਧਿਅਮ ਰਾਹੀਂ ਪੜ੍ਹਾਈ ਕਰਵਾਈ ਜਾ ਰਹੀ ਹੈ। ਇੰਗਲਿਸ਼ ਬੂਸਟਰ ਕਲੱਬਾ ਰਾਹੀਂ ਵਿਦਿਆਰਥੀ ਫਰਾਟੇਦਾਰ ਅੰਗਰੇਜੀ ਬੋਲਣਾ ਸਿੱਖ ਗਏ ਹਨ। ਸਿੱਖਿਆ ਦੇ ਨਾਲ- ਨਾਲ ਸਹਾਇਕ ਗਤੀਵਿਧੀਆਂ ਅਤੇ ਖੇਡਾ ਵਿੱਚ ਵੀ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਪੂਰੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਉਹਨਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅੱਠਵੀਂ ਜਮਾਤ ਤੱਕ ਬੱਚਿਆਂ ਨੂੰ ਜਿੱਥੇ ਪੌਸ਼ਟਿਕ ਭੋਜਨ ਦਿੱਤਾ ਜਾਦਾ ਹੈ।

Advertisements

ਉੱਥੇ ਕਿਤਾਬਾਂ, ਵਰਦੀਆਂ ਮੁਫਤ ਅਤੇ ਵੱਡੇ ਪੱਧਰ ਤੇ ਵਜੀਫੇ ਵੀ ਸਰਕਾਰ ਵੱਲੋਂ ਦਿੱਤੇ ਜਾ ਰਹੇ ਹਨ। ਬੋਰਡ ਦੀ ਜਮਾਤ ਪੰਜਵੀਂ ਦੀ ਪ੍ਰੀਖਿਆ ਦੇ ਰਹੇ ਵਿਦਿਆਰਥੀਆਂ ਨੂੰ ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ। ਇਸ ਮੌਕੇ ‘ਤੇ ਲੈਕਚਰਾਰ ਰਾਜੇਸ਼ ਕੁਮਾਰ ਲੱਕੀ, ਜਤਿੰਦਰ ਕੁਮਾਰ, ਤਰੁਣ ਪਠਾਨੀਆ, ਰਾਜੇਸ਼ ਕੁਮਾਰ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਮੌਜੂਦ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply