LETEST…ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਕੈਂਸਰ ਪੀੜਤ ਮਹਿਲਾ ਦੇ ਇਲਾਜ ਲਈ 20 ਹਾਜ਼ਰ ਰੁਪਏ ਦੀ ਆਰਥਿਕ ਮਦਦ ਭੇਂਟ

ਗੜ੍ਹਦੀਵਾਲਾ 23 ਮਾਰਚ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਮਾਤਾ ਜਸਵਿੰਦਰ ਕੌਰ ਪਤਨੀ ਸਤਨਾਮ ਸਿੰਘ ਨਿਵਾਸੀ ਮੁਕੇਰੀਆਂ ਦੇ ਇਲਾਜ ਲਈ 20 ਹਜਾਰ ਰੁਪਏ ਦੀ ਆਰਥਿਕ ਮਦਦ ਭੇਂਟ ਕੀਤੀ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ ਜਸਵਿੰਦਰ ਕੌਰ ਨੂੰ ਪਿਛਲੇ ਕੁਝ ਸਮੇਂ ਤੋਂ ਛਾਤੀ ਦਾ ਕੈਂਸਰ ਹੈ ਜਿਸਦਾ ਇਲਾਜ ਅਮ੍ਰਿਤਸਰ ਸਾਹਿਬ ਦੇ ਇੱਕ ਨਿੱਜੀ ਹਸਪਤਾਲ ਤੋਂ ਚੱਲਦਾ ਹੈ।ਉਨਾਂ ਦੱਸਿਆ ਕਿ ਸਤਨਾਮ ਸਿੰਘ ਮੁਕੇਰੀਆਂ ਸ਼ਹਿਰ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਪਰਿਵਾਰ ਸਮੇਤ ਰਹਿੰਦੇ ਸਨ ਅਤੇ ਕੁੱਝ ਕਾਰਨਾਂ ਕਰਕੇ ਹੁਣ ਉਨਾਂ ਨੂੰ ਕਿਰਾਏ ਦੇ ਮਕਾਨ ਵਿਚ ਰਹਿਣਾ ਪੈ ਰਿਹਾ ਹੈ। ਪਰਿਵਾਰ ਦੀ ਆਰਥਿਕ ਤੰਗੀ ਨੂੰ ਦੇਖਦੇ ਹੋਏ ਸੰਸਥਾ ਮੈਂਬਰਾਂ ਨੇ ਉਨਾਂ ਦੇ ਘਰ ਪਹੁੰਚ ਕੇ ਮਾਤਾ ਦੇ ਇਲਾਜ ਲਈ 20 ਹਾਜ਼ਰ ਰੁਪਏ ਦੀ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਮਨਦੀਪ ਸਿੰਘ,ਨਵਦੀਪ ਸਿੰਘ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply